Sunday , 26 May 2019
Breaking News
You are here: Home » PUNJAB NEWS » ਬਹਿਮਣ ਕੌਰ ਸਿੰਘ ਵਿਖੇ ਹੋਏ ਹਮਲੇ ਦੀ ਹਲਕਾ ਵਿਧਾਇਕਾ ਵੱਲੋਂ ਨਿਖੇਧੀ

ਬਹਿਮਣ ਕੌਰ ਸਿੰਘ ਵਿਖੇ ਹੋਏ ਹਮਲੇ ਦੀ ਹਲਕਾ ਵਿਧਾਇਕਾ ਵੱਲੋਂ ਨਿਖੇਧੀ

ਜ਼ਖਮੀਆਂ ਨੇ ਕਾਂਗਰਸੀਆਂ ’ਤੇ ਬੂਥ ਕੈਪਚਰਿੰਗ ਅਤੇ ਕੁੱਟਮਾਰ ਕਰਨ ਦੇ ਲਗਾਏ ਦੋਸ਼

ਤਲਵੰਡੀ ਸਾਬੋ, 19 ਸਤੰਬਰ (ਰਾਮ ਰੇਸ਼ਮ ਸ਼ਰਨ)- ਅੱਜ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਪੈਣ ਸਮੇਂ ਪਿੰਡ ਬਹਿਮਣ ਕੌਰ ਸਿੰਘ ਵਿਖੇ ਉਸ ਸਮੇਂ ਭਾਰੀ ਹੰਗਾਮਾ ਖੜਾ ਹੋ ਗਿਆ ਜਦ ਬਾਅਦ ਦੁਪਹਿਰ ਪੋਲਿੰਗ ਬੂਥ ਤੇ ਕੁੱਝ ਅਣਪਛਾਤੇ ਵਿਅਕਤੀਆਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ‘ਚ ਝੜਪ ਹੋ ਗਈ ਜਿਸ ਦੌਰਾਨ ਆਮ ਆਦਮੀ ਪਾਰਟੀ ਦੇ ਦੋ ਵਰਕਰ ਜਗਸੀਰ ਸਿੰਘ ਅਤੇ ਕੁਲਵੰਤ ਸਿੰਘ ਜਖਮੀ ਹੋ ਗਏ ਜਿੰਨਾਂ ਨੂੰ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੱਲੋਂ ਸਥਾਨਕ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਇਲਾਜ ਲਈ ਲਿਆਦਾਂ ਗਿਆ। ਹਸਪਤਾਲ ‘ਚ ਜੇਰੇ ਇਲਾਜ ਜਖਮੀ ਕੁਲਵੰਤ ਸਿੰਘ ਤੇ ਜਗਸੀਰ ਸਿੰਘ ਨੇ ਦੋਸ਼ ਲਗਾਇਆ ਕਿ ਪਿੰਡ ਬਹਿਮਣ ਕੌਰ ਸਿੰਘ ਵਿਖੇ ਜਦ ਪਾਰਟੀ ਵੱਲੋਂ ਲਗਾਈ ਡਿਉਟੀ ਨਿਭਾ ਰਹੇ ਸਨ, ਤਾਂ ਬਾਅਦ ਦੁਪਹਿਰ ਅਚਾਨਕ ਕਾਂਗਰਸ ਦੇ ਕੁਝ ਵਿਅਕਤੀਆਂ ਵੱਲੋਂ ਬੂਥ ‘ਤੇ ਕਬਜਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਾਡੇ ਰੋਕਣ ‘ਤੇ ਉਨ੍ਹਾਂ ਸਾਡੇ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੋਸ਼ ਲਗਾਉਦਿਆਂ ਕਿਹਾ ਕਿ ਇਹ ਸਭ ਕੁਝ ਹਲਕੇ ਦੇ ਕਾਂਗਰਸੀ ਆਗੂ ਜਟਾਣਾ ਵੱਲੋਂ ਕਰਵਾਇਆ ਗਿਆ ਹੈ। ਸਿਵਲ ਹਸਪਤਾਲ ਵਿਖੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਜਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ‘ਚ ਕਾਂਗਰਸ ਸਰਕਾਰ ਵੱਲੋਂ ਸ਼ਰੇਆਮ ਧੱਕੇਸ਼ਾਹੀ ਕੀਤੀ ਗਈ ਹੈ ਤੇ ਜਦ ਉਨ੍ਹਾਂ ਦੇਖਦਿਆਂ ਕਿ ਉਕਤ ਜੋਨਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤ ਰਹੇ ਹਨ ਤਾਂ ਬੁਖਲਾਹਟ ਵਿੱਚ ਆਏ ਕਾਂਗਰਸੀਆਂ ਨੇ ਬਾਹਰੋ ਕੁੱਝ ਗੁੰਡੇ ਲਿਆ ਕੇ ਬੂਥ ਕੈਪਚਰਿੰਗ ਕਰਨ ਦੀ ਕੋਸ਼ਿਸ਼ ਕੀਤੀ ਅਤੇ ਜਦ ਸਾਡੇ ਵਰਕਰਾਂ ਵੱਲੋਂ ਅਜਿਹਾ ਕਰਨ ਤੋਂ ਰੋਕਿਆਂ ਗਿਆ ਤਾਂ ਉਨ੍ਹਾਂ ਸਾਡੇ ਵਰਕਰਾਂ ਤੇ ਹਮਲਾ ਕਰ ਦਿੱਤਾ। ਉਨ੍ਹਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਕਾਰੁਜਗਾਰੀ ‘ਤੇ ਵੀ ਸਵਾਲ ਉਠਾਉਦਿਆਂ ਕਿਹਾ ਕਿ ਝੜਪ ਦੌਰਾਨ ਉਥੇ ਹਾਜਰ ਪੁਲਿਸ ਮੂਕ ਦਰਸ਼ਕ ਬਣ ਕੇ ਸਭ ਕੁਝ ਦੇਖਦੀ ਰਹੀ, ਉਨ੍ਹਾਂ ਕਿਹਾ ਕਿ ਮੈਂ ਵਾਰ ਵਾਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਲਗਾਤਾਰ ਫੋਨ ਕਰਦੀ ਰਹੀ ਪਰ ਕੋਈ ਸੁਣਵਾਈ ਨਾ ਹੋਈ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਸ਼ਾਸ਼ਨ ਨੇ ਸਰਕਾਰ ਨਾਲ ਮਿਲ ਕੇ ਧੱਕੇਸ਼ਾਹੀ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੂਥ ਕੈਪਚਰਿੰਗ ਕਰਨ ਆਏ ਉਕਤ ਵਿਅਕਤੀਆਂ ਵੱਲੋਂ ਅਮ੍ਰਿਤਧਾਰੀ ਵਰਕਰਾਂ ਦੇ ਕੇਸਾਂ ਅਤੇ ਪੱਗ ਦੀ ਵੀ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਪ੍ਰਸ਼ਾਸ਼ਨ ਨੂੰ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਸਾਡੇ ਵਰਕਰਾਂ ਨਾਲ ਕੁੱਟਮਾਰ ਕਰਨ ਵਾਲੇ ਵਿਅਕਤੀਆਂ ’ਤੇ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਕਰਾਂਗੇ ਅਤੇ ਲੋੜ ਪੈਣ ’ਤੇ ਵਰਕਰਾਂ ਨੂੰ ਨਾਲ ਲੈ ਕੇ ਥਾਣਾ ਤਲਵੰਡੀ ਸਾਬੋ ਅਤੇ ਐਸ.ਐਸ.ਪੀ ਦਫਤਰ ਬਠਿੰਡਾ ਦਾ ਵੀ ਘਿਰਾਓ ਕਰਾਂਗੇ। ਸਿਵਲ ਹਸਪਤਾਲ ਵਿਖੇ ਦਾਖਿਲ ਜਖਮੀਆਂ ਵੱਲੋਂ ਲਗਾਏ ਦੋਸ਼ਾਂ ਸਬੰਧੀ ਜਦ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨਾਲ ਸੰਪਰਕ ਕੀਤਾਂ ਤਾ ਉਨ੍ਹਾਂ ਕਿਹਾ ਕਿ ਜਖਮੀਆਂ ਦੇ ਲਗਾਏ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਹਲਕਾ ਵਿਧਾਇਕਾ ਵੱਲੋਂ ਚੋਣਾਂ ਦੌਰਾਨ ਕਾਂਗਰਸ ‘ਤੇ ਧੱਕੇਸ਼ਾਹੀ ਕਰਨ ਦੇ ਲਗਾਏ ਦੋਸ਼ਾਂ ਸਬੰਧੀ ਕਿਹਾ ਕਿ ‘ਆਪ’ ਦੀ ਲੀਡਰ ਹਾਰ ਦੇ ਡਰੋ ਬੁਖਲਾਹਟ ਵਿੱਚ ਆ ਕੇ ਕਾਂਗਰਸ ਪਾਰਟੀ ’ਤੇ ਗਲਤ ਇਲਜਾਮ ਲਗਾ ਰਹੀ ਹੈ, ਜੋ ਕਿ ਸਰਾਰਸਰ ਝੂਠ ਹੈ।

Comments are closed.

COMING SOON .....


Scroll To Top
11