Saturday , 18 August 2018
Breaking News
You are here: Home » NATIONAL NEWS » ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਲੱਗੇ ਮਹਾਂਰਾਸ਼ਟਰ ’ਚ : ਸਿਰਸਾ

ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਲੱਗੇ ਮਹਾਂਰਾਸ਼ਟਰ ’ਚ : ਸਿਰਸਾ

ਨਵੀਂ ਦਿੱਲੀ, 14 ਮਈ (ਪੰਜਾਬ ਟਾਇਮਜ਼ ਬਿਊਰੋ)- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮਹਾਂਰਾਸ਼ਟਰ ਸੂਬੇ ਅੰਦਰ ਲਗਾਉਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਤੇ ਸ਼੍ਰੋਮਣੀ ਅਕਾਲੀ ਦਲ ਸਾਂਝੇ ਰੂਪ ਵਿਚ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਮਹਾਂਰਾਸ਼ਟਰ ’ਚ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਬੁੱਤ ਲਗਾਉਣ ਦਾ ਮੁੱਦਾ ਮਹਾਂਰਾਸ਼ਟਰ ਸਰਕਾਰ ਕੋਲ ਪੂਰੇ ਜ਼ੋਰਸ਼ੋਰ ਨਾਲ ਉਠਾਇਆ ਜਾਵੇਗਾ। ਅੱਜ ਇਥੋਂ ਜਾਰੀ ਇੱਕ ਪ੍ਰੈਸ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਸਿਰਸਾ ਨੇ ਦੱਸਿਆ ਕਿ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੀ ਕਰਮਭੂਮੀ ਮਹਾਂਰਾਸ਼ਟਰ ਰਹੀ ਹੈ ਅਤੇ ਮਹਾਂਰਾਸ਼ਟਰ ਤੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਉਨ੍ਹਾਂ ਨੂੰ ਨਾਂਦੇੜ ਸਾਹਿਬ ਦੀ ਪਵਿੱਤਰ ਧਰਤੀ ਤੋਂ ਆਸ਼ੀਰਵਾਦ ਦੇ ਕੇ ਮੁਗਲ ਰਾਜ ਅਤੇ ਔਰੰਗਜ਼ੇਬ ਦਾ ਖਾਤਮਾ ਕਰਨ ਲਈ ਭੇਜਿਆ ਸੀ।

Comments are closed.

COMING SOON .....
Scroll To Top
11