Monday , 17 June 2019
Breaking News
You are here: Home » Religion » ਬਿਹਾਰ ਦੇ ਗੁਰਦੁਆਰਾ ਨਾਨਕ ਸ਼ੀਤਲ ਕੁੰਡ ਦੀ ਬਣੇਗੀ ਵਿਸ਼ਾਲ ਇਮਾਰਤ : ਭਾਈ ਲੌਂਗੋਵਾਲ

ਬਿਹਾਰ ਦੇ ਗੁਰਦੁਆਰਾ ਨਾਨਕ ਸ਼ੀਤਲ ਕੁੰਡ ਦੀ ਬਣੇਗੀ ਵਿਸ਼ਾਲ ਇਮਾਰਤ : ਭਾਈ ਲੌਂਗੋਵਾਲ

ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਗੁਰਦੁਆਰਾ ਸਾਹਿਬ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ, 11 ਜਨਵਰੀ- ਬਿਹਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸ਼ੀਤਲ ਕੁੰਡ ਵਿਖੇ ਗੁਰਦੁਆਰਾ ਸਾਹਿਬ ਦੀ ਵਿਸ਼ਾਲ ਇਮਾਰਤ ਬਨਾਉਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਿੱਖਾਂ ਦੇ ਦਿਲਾਂ ਵਿਚ ਉਨ੍ਹਾਂ ਦਾ ਆਦਰ ਸਤਿਕਾਰ ਹੋਰ ਵੱਧ ਗਿਆ ਹੈ। ਇਸ ਨਾਲ ਪੰਜਾਬ ਅਤੇ ਬਿਹਾਰ ਦੇ ਲੋਕਾਂ ਦਾ ਆਪਸੀ ਪਿਆਰ ਵਧੇਗਾ। ਉਨ੍ਹਾਂ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸ਼ਤਾਬਦੀ ਸਮਾਗਮਾਂ ਵਿਚ ਸ਼ਿਰਕਤ ਦਾ ਸੱਦਾ ਵੀ ਦਿੱਤਾ। ਭਾਈ ਲੌਂਗੋਵਾਲ ਨੇ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਦੀ ਸੁੰਦਰ ਇਮਾਰਤ ਦੀ ਕਾਰਸੇਵਾ ਬਾਬਾ ਮਹਿੰਦਰ ਸਿੰਘ ਜੀ ਯੂ. ਕੇ. ਵਾਲਿਆਂ ਵੱਲੋਂ
ਕੀਤੀ ਜਾਵੇਗੀ, ਜੋ ਕਿ ਅਤਿ ਅਧੁਨਿਕ ਸਹੂਲਤਾਂ ਨਾਲ ਲੈਸ ਲੰਗਰ ਹਾਲ, ਪਾਰਕਿੰਗ ਅਤੇ ਅਤਿ ਸੁੰਦਰ ਦਰਬਾਰ ਸਾਹਿਬ ਸੰਗਤ ਦੇ ਸਹਿਯੋਗ ਨਾਲ ਉਸਾਰੀ ਕਰਵਾਉਣਗੇ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ’ਤੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਚਰਨ ਛੋਹ ਪਵਿੱਤਰ ਹੋਏ ਇਸ ਸ਼ੀਤਲ ਕੁੰਡ ਦੇ ਸਥਾਨ ’ਤੇ ਖ਼ੂਬਸੂਰਤ ਇਮਾਰਤ ਉਸਾਰੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਗੁਰਪੁਰਬ ਵੱਡੇ ਪੱਧਰ ’ਤੇ ਮਨਾ ਕੇ ਆਪਣਾ ਫ਼ਰਜ਼ ਪੂਰਾ ਕੀਤਾ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਦੀ ਜਗ੍ਹਾ ਪੱਕਾ ਕਨਵੈਨਸ਼ਨ ਬਣਾਇਆ ਜਾਵੇਗਾ, ਜਿਸ ਦਾ ਪ੍ਰਬੰਧ ਤਖ਼ਤ ਸ੍ਰੀ ਪਟਨਾ ਸਾਹਿਬ ਕੋਲ ਰਹੇਗਾ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ, ਮੀਤ ਪ੍ਰਧਾਨ ਸ. ਗੁਰਮੀਤ ਸਿੰਘ, ਜਨਰਲ ਸਕੱਤਰ ਸ. ਮਹਿੰਦਰਪਾਲ ਸਿੰਘ ਢਿੱਲੋਂ, ਸ. ਤਰਲੋਚਨ ਸਿੰਘ, ਸ. ਕਮਿਕਕਰ ਸਿੰਘ, ਸ. ਹਰਬੰਸ ਸਿੰਘ ਆਦਿ ਹਾਜ਼ਰ ਸਨ।

Comments are closed.

COMING SOON .....


Scroll To Top
11