Monday , 19 August 2019
Breaking News
You are here: Home » BUSINESS NEWS » ਬੀ. ਸ਼੍ਰੀਨਿਵਾਸਨ ਨੇ ਡਿਪਟੀ ਕਮਿਸ਼ਨਰ ਬਠਿੰਡਾ ਵਜੋਂ ਅਹੁਦਾ ਸੰਭਾਲਿਆ

ਬੀ. ਸ਼੍ਰੀਨਿਵਾਸਨ ਨੇ ਡਿਪਟੀ ਕਮਿਸ਼ਨਰ ਬਠਿੰਡਾ ਵਜੋਂ ਅਹੁਦਾ ਸੰਭਾਲਿਆ

ਬਠਿੰਡਾ, 9 ਅਪ੍ਰੈਲ (ਗੁਰਮੀਤ ਸੇਮਾ, ਸੁਖਵਿੰਦਰ ਸਰਾਂ)- 2011 ਬੈਚ ਦੇ ਆਈ.ਏ.ਐਸ. ਅਧਿਕਾਰੀ ਬੀ. ਸ਼੍ਰੀਨਿਵਾਸਨ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ ਬਠਿੰਡਾ ਵਜੋਂ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾ ਸ਼੍ਰੀਨਿਵਾਸਨ ਤੇ¦ਗਾਨਾ ਵਿਖੇ ਲੋਕ ਸਭਾ ਦੀਆਂ ਆਮ ਚੋਣ ਲਈ ਜਨਰਲ ਆਬਜ਼ਰਵਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਕੋਲੋ ਆਮ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਚੱਲ ਰਹੀ ਸਮੁੱਚੀ ਚੋਣ ਪ੍ਰਕਿਰਿਆ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ। ਇਸ ਤੋਂ ਪਹਿਲਾ ਨਵੇਂ ਨਿਯੁਕਤ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੂੰ ਪੰਜਾਬ ਪੁਲਿਸ ਦੀ ਟੁੱਕੜੀ ਵਲੋਂ ਗਾਰਡ ਆਫ਼ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ। ਬੀ. ਸ਼੍ਰੀਨਿਵਾਸਨ ਨੇ ਅਹੁਦਾ ਸੰਭਾਲਣ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਜ਼ਿਲ੍ਹਾ ਅਫ਼ਸਰਾਂ ਨਾਲ ਮੀਟਿੰਗ ਕੀਤੀ। ਨਵੇਂ ਨਿਯੁਕਤ ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਅਤੇ ਤਲਵੰਡੀ ਸਾਬੋ ਦੇ ਐਸ.ਡੀ.ਐਮ. ਸ਼੍ਰੀ ਬਬਨਦੀਪ ਸਿੰਘ ਵਾਲੀਆਂ ਕੋਲੋ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਮਾਈਸਰਖ਼ਾਨਾ ਵਿਖੇ ਲੱਗਣ ਵਾਲੇ ਮੇਲੇ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ ਪੁੱਡਾ ਸ਼੍ਰੀ ਬਿਕਰਮ ਸ਼ੇਰਗਿੱਲ, ਐਸ.ਡੀ.ਐਮ. ਬਠਿੰਡਾ ਸ਼੍ਰੀ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ. ਰਾਮਪੁਰਾ ਸ਼੍ਰੀ ਖੁਸ਼ਦਿਲ ਸਿੰਘ, ਐਸ.ਡੀ.ਐਮ. ਮੌੜ ਸ਼੍ਰੀ ਰਾਜਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।

Comments are closed.

COMING SOON .....


Scroll To Top
11