Tuesday , 15 October 2019
Breaking News
You are here: Home » Religion » ਬੁੱਢਾ ਦਲ ਅਤੇ ਖ਼ਾਲਸਾ ਸ਼ਤਾਬਦੀ ਕਮੇਟੀ ਦੀ ਅਗਵਾਈ ‘ਚ ਪਟਿਆਲਾ ਤੋਂ ਸੁਲਤਾਨਪੁਰ ਲੋਧੀ ਲਈ ਨਗਰ ਕੀਰਤਨ ਰਵਾਨਾ

ਬੁੱਢਾ ਦਲ ਅਤੇ ਖ਼ਾਲਸਾ ਸ਼ਤਾਬਦੀ ਕਮੇਟੀ ਦੀ ਅਗਵਾਈ ‘ਚ ਪਟਿਆਲਾ ਤੋਂ ਸੁਲਤਾਨਪੁਰ ਲੋਧੀ ਲਈ ਨਗਰ ਕੀਰਤਨ ਰਵਾਨਾ

ਪਟਿਆਲਾ 22 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਪੰਜਵਾਂ ਤਖ਼ਤ ਬੁੱਢਾ ਦਲ 96ਵੇਂ ਕਰੋੜੀ ਜਥੇਦਾਰ ਬਾਬਾ ਬਲਬੀਰ ਸਿੰਘ, ਖਾਲਸਾ ਸ਼ਤਾਬਦੀ ਕਮੇਟੀ ਦੀ ਦੇਖਰੇਖ ਹੇਠ ਅੱਜ ਸੈਂਕੜੇ ਸੰਗਤਾਂ ਨਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸੁਲਤਾਨਪੁਰ ਲੋਧੀ ਲਈ ਰਵਾਨਾ ਹੋ ਗਿਆ ਹੈ। ਇਸ ਮੌਕੇ ਨਗਰ ਕੀਰਤਨ ਨੂੰ ਰਵਾਨਾ ਕਰਨ ਮੌਕੇ ਪੰਜਵਾਂ ਤਖ਼ਤ ਬੁੱਢਾ ਦਲ 96ਵੇਂ ਕਰੋੜੀ ਜਥੇਦਾਰ ਬਾਬਾ ਬਲਬੀਰ ਸਿੰਘ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬੋਲਵਾਲ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸ਼ਵਿੰਦਰ ਸਿੰਘ ਸੱਭਰਵਾਲ, ਬਾਬਾ ਮੋਹਨ ਸਿੰਘ ਬਾਰਨ ਵਾਲੇ, ਸਕੱਤਰ ਬੁੱਢਾ ਦਲ ਦਿਲਜੀਤ ਸਿੰਘ ਬੇਦੀ, ਮੈਨੇਜਰ ਕਰਨੈਲ ਸਿੰਘ ਨਾਭਾ ਅਤੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸੁਸਾਇਟੀਆਂ ਆਦਿ ਸ਼ਾਮਲ ਹੋਈਆਂ। ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਸਰਬਸਾਂਝੀਵਾਲਤਾ ਦੇ ਸੁਨੇਹੇ ਨੂੰ ਅਮਲੀਜਾਮਾ ਪਹਿਨਾਵੇ : ਜਥੇਦਾਰ ਬਾਬਾ ਬਲਬੀਰ ਸਿੰਘ ਇਸ ਮੌਕੇ ਪੰਜਵਾਂ ਤਖ਼ਤ ਬੁੱਢਾ ਦਲ 96ਵੇਂ ਕਰੋੜੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਬਾਣੀ ਰਾਹੀਂ ਸਮੁੱਚੀ ਮਾਨਵਤਾ ਨੂੰ ਸਰਬਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਅਤੇ ਸੰਗਤਂ ਪ੍ਰਕਾਸ਼ ਦਿਹਾੜੇ ਮੌਕੇ ਭਾਈਚਾਰਕ ਸਾਂਝ ਏਕਤਾ ਦੀ ਮਿਸਾਲ ਦਿੰਦੇ ਹੋਏ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਮਲੀਜਾਮਾ ਪਹਿਨਾਵੇ। ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਜਾ ਰਹੇ ਸਮਾਗਮ ਪੂਰੇ ਜਾਹੋ-ਜਲਾਲ ‘ਚ ਮਨਾਏ ਜਾ ਰਹੇ ਹਨ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਫਲਸਫੇ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਉਣ ਦਾ ਉਪਰਾਲਾ ਵੀ ਕੀਤਾ ਜਾ ਰਹਾ ਹੈ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪ੍ਰਕਾਸ਼ ਦਿਹਾੜੇ ਮੌਕੇ ਵੱਖ-ਵੱਖ ਧਾਰਮਕ ਜਥੇਬੰਦੀਆਂ ਦਾ ਸ਼੍ਰੋਮਣੀ ਕਮੇਟੀ ਨੂੰ ਕੀਤਾ ਜਾ ਰਿਹਾ ਸਹਿਯੋਗ ਚੰਗਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮਾਂ ‘ਚ ਸੰਗਤਾਂ ਵੱਧ ਚੜਕੇ ਗੁਰੂ ਘਰ ਤੋਂ ਅਸ਼ੀਰਵਾਦ ਹਾਸਲ ਕਰਨ। ਨਗਰ ਕੀਰਤਨ ਦੌਰਾਨ ਜਥੇਦਾਰ ਦਲਜੀਤ ਸਿੰਘ ਬੇਦੀ, ਬਾਬਾ ਜੱਸਾ ਸਿੰਘ, ਬਾਬਾ ਰਣਜੋਧ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਅਰਜਨ ਸਿੰਘ, ਬਾਬਾ ਹਰਪ੍ਰੀਤ ਸਿੰਘ ਹਜ਼ੂਰੀਆਂ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਸਰਵਣ ਸਿੰਘ ਮੁਝੈਲ, ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾ ਵੱਲੋਂ ਬਾਬਾ ਗੁਰ੍ਰਪ੍ਰੀਤ ਸਿੰਘ ਹਰੀਆਂਵੇਲਾ, ਹਰਮਿੰਦਰਪਾਲ ਸਿੰਘ ਵਿੰਟੀਠ ਬਲਦੀਪ ਸਿੰਘ ਦੀਪ, ਕੁਲਦੀਪ ਸਿੰਘ ਖਾਲਸਾ, ਸਰਬਜੀਤ ਸਿੰਘ ਗੋਲਡੀ, ਭੁਪਿੰਦਰ ਸਿੰਘ ਖਾਲਸਾ, ਰਮਿੰਦਰ ਸਿੰਘ ਕੋਚਰ, ਹਰਪ੍ਰੀਤ ਸਿੰਘ ਗਿੱਲ ਆਦਿ ਨੇ ਵੀ ਸ਼ਮੂਲੀਅਤ ਕੀਤੀ।

Comments are closed.

COMING SOON .....


Scroll To Top
11