Tuesday , 23 October 2018
Breaking News
You are here: Home » PUNJAB NEWS » ਬੇਅਦਬੀ ਦਾ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਵੇਗਾ : ਕੈਪਟਨ ਦੀ ਚੇਤਾਵਨੀ

ਬੇਅਦਬੀ ਦਾ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਵੇਗਾ : ਕੈਪਟਨ ਦੀ ਚੇਤਾਵਨੀ

ਬਾਦਲਾਂ ਨੂੰ ਹਿੰਸਾ ਫੈਲਾਉਣ ਲਈ ਜ਼ਿੰਮੇਵਾਰ ਠਹਿਰਾਇਆ

ਚੰਡੀਗੜ੍ਹ, 17 ਸਤੰਬਰ- ਪੰਜਾਬ ਦੇ ਮੁਖ ਮਤੰਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨੂੰ ਹਿੰਸਾ ਫੈਲਾਉਣ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਚੇਤਾਵਨੀ ਦਿਤੀ ਕਿ ਬੇਅਦਬੀ ਦੀਆਂ ਘਟਨਾਵਾਂ ਵਿਚ ਸ਼ਾਮਲ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ। ਕੈਪਟਨ ਅਜ ਜ਼ੀਰਕਪੁਰ ਵਿਖੇ ਇਕ ਪ੍ਰਾਈਵੇਟ ਸਿਨੇ ਪਲਾਜ਼ਾ ਦੇ ਉਦਘਾਟਨ ਸਮਾਰੋਹ ‘ਚ ਪਹੁੰਚੇ ਸਨ। ਇਸ ਮੌਕੇ ਕੈਪਟਨ ਨੇ ਮੀਡੀਆ ਨਾਲ ਗਲ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕੈਪਟਨ ਨੇ ਸਾਬਕਾ ਮਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਲੋਕਾਂ ਦਾ ਧਿਆਨ ਭਟਕਾਉਣ ਦਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ ਐਸਆਈਟੀ ਪਵਿਤਰ ਧਾਰਮਿਕ ਗ੍ਰੰਥਾਂ ਦੀਆਂ 200 ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰੇਗੀ।
ਬਾਦਲਾਂ ਦੇ ਗੜ੍ਹ ਲੰਬੀ ‘ਚ ਰੈਲੀ ਕਰਨ ’ਤੇ ਕੈਪਟਨ ਨੇ ਕਿਹਾ ਕਿ ਉਹ ਬਾਦਲਾਂ ਵਲੋਂ ਸੂਬੇ ‘ਚ ਸ਼ਾਂਤੀ ਭੰਗ ਕਰਨ ਦੇ ਮਨਸੂਬਿਆਂ ਨੂੰ ਲੋਕਾਂ ਸਾਹਮਣੇ ਜਨਤਕ ਕਰਨਗੇ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀ ਹੋਣ ਕਰਕੇ ਉਹ ਸੂਬੇ ਦੇ ਕਿਸੇ ਵੀ ਹਿਸੇ ‘ਚ ਰੈਲੀ ਕਰਨ ਦਾ ਹਕ ਰਖਦੇ ਹਨ।

Comments are closed.

COMING SOON .....


Scroll To Top
11