Tuesday , 20 August 2019
Breaking News
You are here: Home » Editororial Page » ਬੰਦਾ, ਬੰਦੇ ਦਾ ਪੁੱਤ ਨਾ ਬਣ ਸਕਿਆ, ਸੁਣਦਾ ਰਿਹਾ ਉਪਦੇਸ਼ ਇਹ ਕਈ ਸਦੀਆਂ

ਬੰਦਾ, ਬੰਦੇ ਦਾ ਪੁੱਤ ਨਾ ਬਣ ਸਕਿਆ, ਸੁਣਦਾ ਰਿਹਾ ਉਪਦੇਸ਼ ਇਹ ਕਈ ਸਦੀਆਂ

ਖ਼ਬਰ ਹੈ ਕਿ ਭਾਜਪਾ ਦੀ(ਮਧ ਪ੍ਰਦੇਸ਼) ਤੋਂ ਲੋਕ ਸਭਾ ਚੋਣਾਂ ਵਿਚ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਨੇ ਮੁੰਬਈ ਦਹਿਸ਼ਤੀ ਹਮਲੇ ਵਿਚ ਮਾਰੇ ਜਾਣ ਵਾਲੇ ਪੁਲਸ ਅਫ਼ਸਰ ਹੇਮੰਤ ਕਰਕਰੇ ਨੂੰ ਦੇਸ਼ ਧ੍ਰੋਹੀ ਦਸਦਿਆਂ ਕਿਹਾ ਕਿ ਕਰਕਰਾ ਦੀ ਮੌਤ ਉਸਦੇ ਸਰਾਪ ਨਾਲ ਹੋਈ ਸੀ। ਯਾਦ ਰਹੇ ਕਰਕਰੇ ਨੇ ਮਰਨ ਤੋਂ ਲਗਭਗ ਦੋ ਮਹੀਨੇ ਪਹਿਲਾਂ ਮਾਲੇਗਾਉਂ ਬੰਬ ਧਮਾਕਿਆਂ ਦੇ ਮਾਮਲੇ ਵਿਚ ਸਾਧਵੀ ਤੋਂ ਪੁਛ-ਗਿਛ ਕੀਤੀ ਸੀ। ਉਧਰ ਭੜਕਾਉ ਬਿਆਨ ਦਿੰਦਿਆਂ ਯੂ.ਪੀ. ਦੇ ਮੁਖ ਮੰਤਰੀ ਯੋਗੀ ਅਦਤਿਆਨਾਥ ਨੇ ਮੁਸਲਮਾਨਾਂ ਦੀ ਖਾਸੀ ਆਬਾਦੀ ਵਾਲੇ ਹਲਕੇ ਵਿਚ ਲੋਕਾਂ ਨੂੰ ਪੁਛਿਆ, ਠਕੀ ਤੁਸੀਂ ਬਾਬਰ ਦੀ ਔਲਾਦ ਨੂੰ ਦੇਸ਼ ਸੌਂਪਣਾ ਚਾਹੁੰਦੇ ਹੋਠ? ਜਿਸ ਹਲਕੇ ਵਿਚ ਯੋਗੀ ਨੇ ਇਹ ਬਿਆਨ ਦਿਤਾ ਉਥੇ ਸਪਾ-ਬਸਪਾ ਦੇ ਉਮੀਦਵਾਰ ਸ਼ਫੀਕੁਰ ਰਹਿਮਾਨ ਹਨ।
ਚੋਣਾਂ ਕਾਹਦੀਆਂ ਆਈਆਂ, ਨੇਤਾਵਾਂ ਨੇ ਇਕ ਦੂਜੇ ਦੇ ਪੋਤੜੇ ਫੋਲਣੇ ਸ਼ੁਰੂ ਕਰ ਦਿਤੇ ਆ। ਕਿਧਰੇ ਅਲੀ-ਅਲੀ ਹੋਈ ਪਈ ਆ ਅਤੇ ਕਿਧਰੇ ਬਜਰੰਗ ਬਲੀ ਆਪਣਾ ਰੰਗ ਦਿਖਾ ਰਹੇ ਆ। ਹਰੇ ਵਾਇਰਸ ਨੇ ਕਿਧਰੇ ਧੁੰਮ ਪਾਈ ਹੋਈ ਆ ਅਤੇ ਕਿਧਰੇ ਭਗਵਾ ਵਾਇਰਸ ਆਪਣੇ ਜੌਹਰ ਵਿਖਾ ਰਿਹਾ ਆ। ਲੋਕਾਂ ਦੇ ਲਹੂ ਨਾਲ ਹਥ ਰੰਗੇ ਨੇਤਾ ਦੂਜਿਆਂ ਦੀ ਦੇਸ਼ ਭਗਤੀ ‘ਤੇ ਇਵੇਂ ਸੁਆਲ ਉਠਾ ਰਹੇ ਆ ਜਿਵੇਂ ਉਹਨਾ ਦੇਸ਼ ਭਗਤੀ ਦਾ ਠੇਕਾ ਲੈ ਰਖਿਆ ਹੋਵੇ। ਗਲ ਤਾਂ ਨੇਤਾਵਾਂ ਦੀ ਠੀਕ ਆ, ਹੁਣ ਦੇਸ਼ ਭਗਤੀ ਦਾ ਅਰਥ ਭਾਈ ਵਿਰੋਧੀ ਨੂੰ ਠਨਾਕੋ ਸੇ ਚਨੇ ਚਬਾਣਾਠ ਅਤੇ ਉਸਦੇ ਮੂੰਹ ਉਤੇ ਚੇਪੀ ਲਗਾਉਣਾ ਹੋ ਕੇ ਰਹਿ ਗਿਆ ਆ। ਭਲੇ ਵੇਲੇ ਦੀਆਂ ਗਲਾਂ ਗਈਆਂ-ਆਈਆਂ, ਜਦੋਂ ਨੇਤਾ ਲੋਕ ਸੇਵਕ ਸਨ। ਹੁਣ ਤਾਂ ਭਾਈ ਨੇਤਾ ਠਗਬਰ ਸਿੰਘਠ ਆ। ਹੁਣ ਤਾਂ ਭਾਈ ਨੇਤਾ ਠਦੇਵ-ਦਾਨਵਠ ਆ, ਬੰਦੇ ਨਹੀਂ ਰਹੇ। ਬਥੇਰਾ ਸਾਡੇ ਧਾਰਮਿਕ ਗ੍ਰੰਥ ਬੰਦੇ ਨੂੰ ਸੁਆਰਨ, ਚੰਗਾ ਬਨਣ ਦਾ ਉਪਦੇਸ਼ ਦਿੰਦੇ ਰਹੇ, ਪਰ ਉਹਨਾ ਦੇ ਉਪਦੇਸ਼ ਨਾ ਬੰਦਿਆਂ ਸੁਣੇ, ਨਾ ਬੰਦਿਆਂ ਦੇ ਬੰਦੇ ਨੇਤਾਵਾਂ ਨੇ।ਤਦੇ ਤਾਂ ਕਵੀ ਆਂਹਦਾ ਆ, ਠਬੰਦਾ, ਬੰਦੇ ਦਾ ਪੁਤ ਨਾ ਬਣ ਸਕਿਆ, ਸੁਣਦਾ ਰਿਹਾ ਉਪਦੇਸ਼ ਇਹ ਕਈ ਸਦੀਆਂਠ।
ਪਾਣੀ ਸ਼ਰਮ ਨਾਲ ਸਾਥੀਆ ਗਰਕਿਆ ਏ,
ਹੁਣ ਤਾਂ ਨਕਸ਼ੇ ’ਚੋਂ ਭਾਲੇਂਗਾ
ਤੂੰ ਨਦੀਆਂ।
ਖ਼ਬਰ ਹੈ ਕਿ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੰਗੋਈ ਨੇ ਕਿਹਾ ਹੈ ਕਿ ਦੇਸ਼ ਦੀ ਨਿਆਪਾਲਿਕਾ ਦੀ ਆਜ਼ਾਦੀ ਗੰਭੀਰ ਖਤਰੇ ਵਿਚ ਹੈ। ਕੋਈ ਵਡੀ ਤਾਕਤ ਸੁਪਰੀਮ ਕੋਰਟ ਦੇ ਚੀਫ ਜਸਟਿਸ ਦੇ ਦਫ਼ਤਰ ਨੂੰ ਨਕਾਰਾ ਕਰਨਾ ਚਾਹੁੰਦੀ ਹੈ। ਆਪਣੇ ਉਤੇ ਲਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਜਸਟਿਸ ਗੰਗੋਈ ਨੇ ਕਿਹਾ ਕਿ ਅਗਲੇ ਹਫ਼ਤੇ ਕੁਝ ਅਹਿਮ ਮਾਮਲਿਆਂ ਉਤੇ ਸੁਣਵਾਈ ਹੋਣ ਵਾਲੀ ਹੈ ਅਤੇ ਇਹ ਉਸ ਸੁਣਵਾਈ ਨੂੰ ਰੋਕਣ ਦੀ ਕੋਸ਼ਿਸ਼ ਹੈ। ਉਹਨਾ ਕਿਹਾ ਕਿ ਆਜ਼ਾਦ ਨਿਆਪਾਲਿਕਾ ਨੂੰ ਅਸਥਿਰ ਕਰਨ ਦੀ ਇਹ ਇਕ ਵਡੀ ਸਾਜ਼ਿਸ਼ ਹੈ, ਉਹਨਾ ਕਿਹਾ, ਠਮੈਂ ਇਸ ਕੁਰਸੀ ਤੇ ਬੈਠਾਂਗਾ ਅਤੇ ਬਿਨ੍ਹਾਂ ਕਿਸੇ ਡਰ ਦੇ ਬੈਠਾਂਗਾਠ। ਜ਼ਿਕਰਯੋਗ ਹੈ ਕਿ ਚੀਫ ਜਸਟਿਸ ਉਤੇ ਇਕ ਔਰਤ ਨੇ ਸਰੀਰਕ ਸ਼ੋਸ਼ਣ ਦੇ ਦੋਸ਼ ਲਾਏ ਹਨ। ਇਹ ਔਰਤ ਅਪਰਾਧਿਕ ਰਿਕਾਰਡ ਕਾਰਨ 4 ਦਿਨਾਂ ਤਕ ਜੇਲ੍ਹ ‘ਚ ਰਹਿ ਚੁਕੀ ਹੈ।
ਕੌਣ ਨਹੀਂ ਜਾਣਦਾ, ਦੇਸ਼ ਦਾ ਪਾਣੀ ਗੰਧਲਾ ਹੋ ਗਿਆ? ਕੌਣ ਨਹੀਂ ਜਾਣਦਾ, ਦੇਸ਼ ਦੀਆਂ ਨਦੀਆਂ, ਗੰਦੇ ਸੜਿਆਂਦ ਮਾਰਦੇ ਸੀਵਰੇਜ ਦਾ ਰੂਪ ਧਾਰ ਚੁਕੀਆਂ ਨੇ। ਕੌਣ ਨਹੀਂ ਜਾਣਦਾ, ਦੇਸ਼ ਦਾ ਲੋਕਤੰਤਰ ਬਿਮਾਰ ਹੋ ਚੁਕਾ ਹੈ। ਕੌਣ ਨਹੀਂ ਜਾਣਦਾ, ਲੋਕਤੰਤਰ ਦੇ ਪਵਿਤਰ ਸਰੋਵਰ ‘ਚੋਂ ਦੇਸ਼ ਦੀਆਂ ਵਿਸ਼ਾਲ ਪਵਿਤਰ ਨਦੀਆਂ ਵਾਂਗਰ ਬੋਅ ਆਉਣ ਲਗ ਪਈ ਹੈ। ਕੌਣ ਨਹੀਂ ਜਾਣਦਾ, ਦੇਸ਼ ਦੀਆਂ ਕਾਨੂੰਨ ਘੜਨੀਆਂ ਸਭਾਵਾਂ ਬਾਹੂਬਲੀਆਂ, ਅਰਬਪਤੀਆਂ ਦੀਆਂ ਰਖੇਲ ਬਣ ਕੇ ਰਹਿ ਗਈਆਂ ਹਨ, ਉਵੇਂ ਜੀ ਜਿਵੇਂ ਇਸ ਦੇਸ਼ ਦੀਆਂ ਪਵਿਤਰ ਨਦੀਆਂ ਕਲ-ਕਲ ਕਰਦੇ ਝਰਨੇ, ਧਰਤੀ ਹੇਠਲਾ ਸਾਫ-ਸੁਥਰਾ ਪਾਣੀ, ਵਡੇ ਉਦਯੋਗ, ਮਨੁਖ ਦੀਆਂ ਭੈੜੀਆਂ ਆਦਤਾਂ ਦਾ ਸ਼ਿਕਾਰ ਹੋ ਕੇ ਮੁਕ-ਸੁਕ ਤਾਂ ਰਿਹਾ ਹੀ ਹੈ, ਪੀਣ ਜੋਗਾ ਵੀ ਨਹੀਂ ਰਿਹਾ।
ਥੋੜਾ ਬਹੁਤਾ ਠਬੇਲਗਾਮ ਲੋਕਤੰਤਰੀਆਂਠ ਨੂੰ ਨਕੇਲ ਪਾਉਣ ਵਾਲੀ ਨਿਆਂਪਾਲਿਕਾ ਨੂੰ ਵੀ ਭਾਈ ਅਪਰਾਧੀਆਂ, ਵਡਿਆਂ, ਬਾਹੂਬਲੀਆਂ, ਨਹੀਓ ਛਡਿਆ, ਆਪਣੀ ਲਪੇਟ ‘ਚ ਆਪਣੀ ਗੰਦੀਆਂ ਹਰਕਤਾਂ ਨਾਲ ਲੈਣ ਦਾ ਕੁ-ਕਰਮ ਕੀਤਾ ਹੈ, ਤਾਂ ਕਿ ਉਹਨਾ ਦੀ ਮਰਜ਼ੀ ਹਰ ਥਾਂ ਚਲੇ।ਤਦੇ ਤਾਂ ਕਵੀ ਦੀ ਰੋਣਹਾਕੀ ਕਲਮ ਲਿਖ ਰਹੀ ਆ, ਠਪਾਣੀ ਸ਼ਰਮ ਨਾਲ ਸਾਥੀਆ ਗਰਕਿਆ ਏ, ਹੁਣ ਤਾਂ ਨਕਸ਼ੇ ‘ਚ ਭਾਲੇਂਗਾ ਤੂੰ ਨਦੀਆਂ।’’
ਚਕੀ ਚਲਦੀ ਮਹਿੰਗ ਦੀ ਪਿਸੇ ਜਨਤਾ,
ਵਧੀ ਜਾਣ ਵਜ਼ੀਰਾਂ ਦੇ ਨਿਤ ਗਫੇ
ਖ਼ਬਰ ਹੈ ਕਿ ਚੋਣ ਸਰਗਰਮੀ ਵਿਚਕਾਰ ਕਾਂਗਰਸ ਆਗੂ ਨਵਜੋਤ ਸਿੰਘ ਸਿਧੂ ਨੇ ਮੋਦੀ ਉਤੇ ਬੇਰੁਜ਼ਗਾਰੀ ਤੋਂ ਲੈ ਕੇ ਸਰਕਾਰੀ ਕੰਪਨੀਆਂ ਨੂੰ ਬਰਬਾਦ ਕਰਨ ਦੇ ਦੋਸ਼ ਲਗਾਏ ਹਨ। ਉਹਨਾ ਕਿਹਾ ਕਿ ਨੋਟਬੰਦੀ ਨਾਲ ਬੇਰੁਜ਼ਗਾਰੀ ਵਧੀ, ਮਹਿੰਗਾਈ ਵਧੀ, ਅਰਥਚਾਰੇ ਨੂੰ ਨੁਕਸਾਨ ਹੋਇਆ। ਉਹਨਾ ਨੇ ਇਹ ਵੀ ਕਿਹਾ ਕਿ ਸਰਕਾਰੀ ਕੰਪਨੀਆਂ ਤਬਾਹ ਕਰਕੇ ਮੋਦੀ ਨਿਜੀ ਕੰਪਨੀਆਂ ਨੂੰ ਫਾਇਦਾ ਪਹੁੰਚਾ ਰਹੇ ਹਨ। ਖ਼ਬਰ ਇਹ ਵੀ ਹੈ ਕਿ ਨਿਜੀ ਤੇਲ ਕੰਪਨੀਆਂ ਵਿਸ਼ਵ ਭਰ ‘ਚ ਵਧੀਆਂ ਤੇਲ ਕੀਮਤਾਂ ‘ਚ ਵਾਧੇ ਨੂੰ ਲੁਕਾ ਕੇ, ਇਹਨਾ ਦਿਨਾਂ ‘ਚ ਲੋਕਾਂ ਨੂੰ ਉਸੇ ਭਾਅ ਪੈਟਰੋਲ ਡੀਜ਼ਲ ਦੇ ਰਹੀਆਂ ਹਨ।
ਮੇਰਾ ਇਹ ਜਾਨਣ ਨੂੰ ਜੀਅ ਕਰਦਾ ਹੈ ਕਿ ਆਖ਼ਰ ਇਹ ਮਹਿੰਗਾਈ ਕਿਸ ਬਲਾਅ ਦਾ ਨਾਮ ਹੈ? ਮੇਰਾ ਇਹ ਜਾਨਣ ਨੂੰ ਵੀ ਜੀਅ ਕਰਦਾ ਹੈ ਕਿ ਠਆਮ ਆਦਮੀਠ ਆਖ਼ਿਰ ਹੈ ਕੌਣ? ਮੇਰਾ ਇਹ ਜਾਨਣ ਨੂੰ ਵੀ ਜੀਅ ਕਰਦਾ ਹੈ ਕਿ ਆਟੇ, ਦਾਲ, ਲੂਣ ਦਾ ਭਾਅ ਸਿਰਫ ਆਮ ਆਦਮੀ ਨੂੰ ਹੀ ਕਿਉਂ ਪਤਾ ਹੁੰਦਾ ਹੈ? ਮੇਰਾ ਇਹ ਜਾਨਣ ਨੂੰ ਤਾਂ ਬਹੁਤ ਜੀ ਜੀਅ ਕਰਦਾ ਹੈ ਕਿ ਆਮ ਆਦਮੀ, ਚੋਣਾਂ ਦੇ ਦਰਮਿਆਨ ਨੇਤਾਵਾਂ ਲਈ ਖਾਸ ਆਦਮੀ ਕਿਉਂ ਬਣ ਜਾਂਦਾ ਹੈ ਜਿਹੜਾ ਕਿ ਆਮ ਦਿਨਾਂ ਵਿਚ ਉਸ ਦਾ ਖਾਜ਼ਾ ਹੁੰਦਾ ਹੈ, ਖ਼ੁਰਾਕ ਹੁੰਦਾ ਹੈ।
ਸੋ, ਭਾਈ ਜਨੋ, ਜਿਵੇਂ ਨੇਤਾ ਦਾ ਖਾਜ਼ਾ ਆਮ ਆਦਮੀ ਹੈ, ਉਵੇਂ ਆਮ ਆਦਮੀ ਦਾ ਖਾਜ਼ਾ ਮਹਿੰਗਾਈ ਹੈ, ਭੁਖਮਰੀ ਹੈ, ਬੇਰੁਜ਼ਗਾਰੀ ਹੈ, ਬੇਇਜਤੀ ਹੈ। ਜਦੋਂ ਜੀਅ ਆਉਂਦਾ ਨੇਤਾ, ਆਮ ਆਦਮੀ ਨੂੰ ਨਿਗਲਦਾ ਹੈ ਅਤੇ ਜਨਤਾ ਦਾ ਸੇਵਕ ਬਣਕੇ ਉਹਦੇ ਆਹੂ ਲਾਹੁੰਦਾ ਹੈ। ਇਹ ਆਹੂ ਲਾਹੁਣ ਲਈ ਉਸ ਆਪਣੇ ਸੇਵਕ ਠਅੰਬਾਨੀ, ਅੰਡਾਨੀ, ਟਾਟੇ, ਬਿਰਲੇਠ ਰਖੇ ਹੋਏ ਹਨ, ਜਿਹੜੇ ਮਹਿੰਗਾਈ ਕਦੋਂ ਵਧੇ, ਕਦੋਂ ਘਟੇ, ਭੁਖਮਰੀ ਕਦੋਂ ਫੈਲੇ ਬਾਰੇ ਫੈਸਲਾ ਕਰਦੇ ਹਨ। ਪਰ ਇਹ ਸਭ ਕੁਝ ਕਰਦਿਆਂ ਉਹ ਨੇਤਾਵਾਂ ਦੀਆਂ ਜੇਬਾਂ ਮਾਇਆ ਨਾਲ ‘ਫੁਲ‘ ਰਖਦੇ ਹਨ ਤਾਂ ਕਿ ਉਹ ਵਧਣ-ਫੁਲਣ, ਲੋਕਾਂ ਨੂੰ ਲੁਟਣ। ਤਦੇ ਕਵੀ ਲਿਖਦਾ ਆ, ਠਚਕੀ ਚਲਦੀ ਮਹਿੰਗ ਦੀ ਪਿਸੇ ਜਨਤਾ, ਵਧੀ ਜਾਣ ਵਜ਼ੀਰਾਂ ਦੇ ਨਿਤ ਗਫੇਠ।
ਨਹੀਂ ਰੀਸਾਂ ਦੇਸ਼ ਮਹਾਨ ਦੀਆਂ!
ਸਟੇਟ ਆਫ਼ ਵਰਕਿੰਗ ਇੰਡੀਆ ਦੀ ਰਿਪੋਰਟ 2019 ਅਨੁਸਾਰ ਸਾਲ 2016-18 ਦੇ ਵਿਚਕਾਰ 50 ਲਖ ਲੋਕਾਂ ਨੇ ਭਾਰਤ ਵਿਚ ਆਪਣੀ ਨੌਕਰੀ ਗੁਆਈ। ਇਕ ਮਹੀਨਾ ਪਹਿਲੇ ਛਪੀ ਨੈਸ਼ਨਲ ਸੈਂਪਲ ਸਰਵੇ ਆਫ਼ਿਸ ਦੀ ਲੇਬਰ ਫੋਰਸ ਸਰਵਿਸ 2017-18 ਦੀ ਰਿਪੋਰਟ ਕਹਿੰਦੀ ਹੈ ਕਿ 2011-12 ਤੋਂ 2017-18 ਤਕ ਪੇਂਡੂ ਖੇਤਰ ਵਿਚ 3.2 ਕਰੋੜ ਮਜ਼ਦੂਰਾਂ ਨੂੰ ਆਪਣੇ ਕੰਮ ਤੋਂ ਹਥ ਧੋਣੇ ਪਏ, ਇਹ ਖੇਤੀ ਨਾਲ ਜੁੜੇ ਤਿੰਨ ਕਰੋੜ ਮਜ਼ਦੂਰ ਸਨ।
ਇਕ ਵਿਚਾਰ
ਸਾਨੂੰ ਇਕ ਮਜ਼ਬੂਤ ਅਰਥਚਾਰੇ ਦੀ ਲੋੜ ਹੈ ਜੋ ਰੋਜ਼ਗਾਰ ਦੇ ਮੌਕੇ ਪੈਦਾ ਕਰ ਸਕੇ।.
..ਬਾਵ ਮੇਨੇਂਡੇਜ (ਅਮਰੀਕੀ ਰਾਜਨੇਤਾ)

Comments are closed.

COMING SOON .....


Scroll To Top
11