Friday , 23 August 2019
Breaking News
You are here: Home » PUNJAB NEWS » ਭਗਵੰਤ ਮਾਨ ਵੱਲੋਂ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਸ਼ੇਰੋਂ ਵਿਖੇ ਰੈਲੀ

ਭਗਵੰਤ ਮਾਨ ਵੱਲੋਂ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਸ਼ੇਰੋਂ ਵਿਖੇ ਰੈਲੀ

ਲੌਂਗੋਵਾਲ, 9 ਸਤੰਬਰ (ਭਗਵੰਤ ਸ਼ਰਮਾ)- ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਦੋਵੇਂ ਉਮੀਦਵਾਰਾਂ ਨੇ ਅੱਜ ਪਿੰਡ ਸ਼ੇਰੋਂ ਵਿਖੇ ਨੁੱਕੜ ਰੈਲੀ ਕਰ ਕੇ ਆਪ ਉਮੀਦਵਾਰਾਂ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਭਾਵਾਲ ਤੋਂ ਸਾਬਕਾ ਚੇਅਰੈਨ ਮਹਿੰਦਰ ਸਿੰਘ ਸਿੱਧੂ ਅਤੇ ਬਲਾਕ ਸੰਮਤੀ ਜ਼ੋਨ ਸ਼ੇਰੋਂ ਤੋਂ ਸਤਿਗੁਰ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਹੈ। ਇੱਕਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਅਤੇ ਅਕਾਲੀਆਂ ਨੇ ਲੰਮਾ ਸਮਾਂ ਰਾਜ ਕਰ ਕੇ ਲੁੱਟ ਲਿਆ ਹੈ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਤੋਂ ਇਹ ਸਾਫ ਹੋ ਗਿਅ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਤੱਤਕਾਲੀਨ ਜਿੰਮੇਵਾਰ ਸੀ। ਇਸ ਖੁਲਾਸੇ ਤੋਂ ਬਾਅਦ ਅਕਾਲੀ ਆਗੂਆਂ ਦਾ ਲੋਕਾਂ ਦੀ ਕਚਹਿਰੀ ਵਿੱਚ ਜਾਣਾ ਮੁਸ਼ਕਿਲ ਹੋ ਗਿਆ ਹੈ। ਦੂਜੇ ਬੰਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਦੇਸ਼ੀ ਮਹਿਮਾਨਾਂ ਦੀ ਮਹਿਮਾਨ ਨਿਵਾਜ਼ੀ ਤੋਂ ਹੀ ਵਿਹਲ ਨਹੀਂ ਹੈ। ਇਸ ਮੌਕੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ, ਮੁਖ਼ਤਿਆਰ ਸਿੰਘ ਸਿੱਧੂ, ਜਗਮੀਤ ਸਿੰਘ, ਕਰਮਜੀਤ ਸਿੰਘ, ਜੱਗੀ ਬਰਨਾਲਾ, ਕੁਲਦੀਪ ਸਿੰਘ ਅਤੇ ਚਿੰਤਵੰਤ ਸਿੰਘ ਹਾਜ਼ਰ ਸਨ।

Comments are closed.

COMING SOON .....


Scroll To Top
11