Monday , 17 June 2019
Breaking News
You are here: Home » Religion » ਭਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਕਿਲ੍ਹਾ ਛੋੜ ਦਿਵਸ ਦੀਆਂ ਤਿਆਰੀਆਂ ਮੁਕੰਮਲ

ਭਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਕਿਲ੍ਹਾ ਛੋੜ ਦਿਵਸ ਦੀਆਂ ਤਿਆਰੀਆਂ ਮੁਕੰਮਲ

ਸ੍ਰੀ ਅਨੰਦਪੁਰ ਸਾਹਿਬ, 19 ਦਸੰਬਰ (ਦਵਿੰਦਰਪਾਲ ਸਿੰਘ, ਅੰਕੁਸ਼)- ਦਸਮ ਪਾਤਿਸ਼ਾਹ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋੰ ਅਨੰਦਪੁਰ ਸਾਹਿਬ ਦਾ ਕਿਲ੍ਹਾ ਛਡਣ ਦੀ ਯਾਦ ‘ਚ 21 ਦਸੰਬਰ ਦੀ ਰਾਤ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਕਿਲ੍ਹਾ ਛੋਡ ਦਿਵਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਵਿਚ ਪੰਥ ਪ੍ਰਸਿਧ ਕੀਰਤਨੀਏ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਬੀਬੀ ਕੋਲਾਂ ਜੀ ਭਲਾਈ ਕੇਂਦਰ ਵਾਲੇ ਪਹੁੰਚ ਕੇ ਸੰਗਤਾਂ ਨੂੰ ਗੁਰ-ਇਤਿਹਾਸ ਸੁਣਾਉਣਗੇ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕਤਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦਸਿਆ ਕਿ 21 ਦਸੰਬਰ ਦੀ ਸ਼ਾਮ ਨੂੰ 6 ਵਜੇ ਤੋਂ ਰਾਤ 11 ਵਜੇ ਤਕ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਵੇਗਾ, ਜਿਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਪੰਥਕ ਕੀਰਤਨੀਏ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਵਾਲੇ, ਸੰਤ ਬਾਬਾ ਲਾਭ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ, ਪੰਥ ਪ੍ਰਸਿਧ ਕੀਰਤਨੀਏ ਭਾਈ ਜਸਬੀਰ ਸਿੰਘ ਰਿਆੜ ਅਤੇ ਭਾਈ ਜਸਬੀਰ ਸਿੰਘ ਮੋਹਲੇ ਕੇ ਦਾ ਕਵੀਸ਼ਰੀ ਜਥਾ ਅਤੇ ਭਾਈ ਹਰਜਿੰਦਰ ਸਿੰਘ ਰਾਜਾ ਮੇਂਹਦੀਆਣਾ ਵਾਲੇ ਇਤਿਹਾਸਕ ਪ੍ਰਸੰਗ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦਸਿਆ ਕਿ ਇਸ ਤੋਂ ਬਾਅਦ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋੰ ਪਰਿਵਾਰ ਸਮੇਤ ਕਿਲ੍ਹਾ ਅਨੰਦਗੜ੍ਹ ਸਾਹਿਬ ਨੂੰ ਛਡ ਕੇ ਸਰਸਾ ਨਦੀ ਵਲ ਨੂੰ ਚਾਲੇ ਪਾਉਣ ਦੀ ਯਾਦ ਵਿਚ ਅੰਮ੍ਰਿਤ ਵੇਲੇ 3 ਵਜੇ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਰਵਾਨਾ ਹੋ ਕੇ ਅਲੌਕਿਕ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਅੰਮ੍ਰਿਤ ਵੇਲੇ 5 ਵਜੇ ਅਰਦਾਸ ਕਰਨ ਤੋਂ ਉਪਰੰਤ ਨਗਾਰਿਆਂ ਦੀ ਚੋਟ ‘ਤੇ ਆਰੰਭ ਹੋਵੇਗਾ, ਜਿਸ ਵਿਚ ਘੋੜੇ, ਹਾਥੀ ਵੀ ਸ਼ਾਮਲ ਹੋਣਗੇ, ਜੋ ਇਸ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਨੂੰ ਦਸਮ ਪਾਤਿਸ਼ਾਹ ਦੇ ਅਨੰਦਪੁਰ ਸਾਹਿਬ ਛਡਣ ਵੇਲੇ ਅਦੁਤੀ ਤੇ ਅਲੌਕਿਕ ਹਾਲਾਤਾਂ ਦੇ ਅਹਿਸਾਸ ਕਰਵਾਉਣਗੇ। ਇਸ ਮੌਕੇ ਦਸਮ ਪਾਤਿਸ਼ਾਹ ਦੇ ਕਿਲ੍ਹਾ ਛਡਣ ਸਬੰਧੀ ਸੰਗਤਾਂ ਵਲੋੰ ਵੈਰਾਗਮਈ ਕਵਿਤਾਵਾਂ ਵੀ ਪੜ੍ਹੀਆਂ ਜਾਣਗੀਆਂ। ਇਹ ਨਗਰ ਕੀਰਤਨ ਗੁਰਦੁਆਰਾ ਮੇਂਹਦੀਆਣਾ ਸਾਹਿਬ ਤਕ ਜਾਵੇਗਾ।

Comments are closed.

COMING SOON .....


Scroll To Top
11