Monday , 23 September 2019
Breaking News
You are here: Home » INTERNATIONAL NEWS » ਭਾਰਤੀ ਹਾਈ ਕਮਿਸ਼ਨ ਦੀ ਇਫ਼ਤਾਰ ਪਾਰਟੀ ‘ਚ ਪਾਕਿ ਅਧਿਕਾਰੀਆਂ ਵੱਲੋਂ ਬਦਸਲੂਕੀ

ਭਾਰਤੀ ਹਾਈ ਕਮਿਸ਼ਨ ਦੀ ਇਫ਼ਤਾਰ ਪਾਰਟੀ ‘ਚ ਪਾਕਿ ਅਧਿਕਾਰੀਆਂ ਵੱਲੋਂ ਬਦਸਲੂਕੀ

ਇਸਲਾਮਾਬਾਦ, 2 ਜੂਨ (ਪੰਜਾਬ ਟਾਇਮਜ਼ ਬਿਊਰੋ)- ਪਾਕਿਸਤਾਨ ਵਿੱਚ ਭਾਰਤੀ ਹਾਈ ਕਮਿਸ਼ਨ ਦੀ ਇਫ਼ਤਾਰ ਪਾਰਟੀ ‘ਚ ਆਏ ਮਹਿਮਾਨਾਂ ਨਾਲ ਪਾਕਿ ਅਧਿਕਾਰੀਆਂ ਵੱਲੋਂ ਬੁਰਾ ਵਿਹਾਰ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਫ਼ਤਾਰ ਪਾਰਟੀ ਸ਼ੁਰੂ ਹੋਣ ਤੋਂ ਪਹਿਲਾਂ ਜਦੋਂ ਮਹਿਮਾਨ ਆਉਣ ਲੱਗੇ ਤਾਂ ਉਨ੍ਹਾਂ ਨਾਲ ਬੁਰਾ ਵਿਹਾਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਡਰਾਇਆ ਧਮਕਾਇਆ ਗਿਆ। ਇੱਕ ਰਿਪੋਰਟ ਮੁਤਾਬਿਕ, ਕਈ ਮਹਿਮਾਨਾਂ ਨਾਲ ਧੱਕਾ-ਮੁੱਕੀ ਕੀਤੀ ਗਈ। ਕੁੱਝ ਲੋਕਾਂ ਨੂੰ ਅੰਦਰ ਪ੍ਰਵੇਸ਼ ਤੱਕ ਨਹੀਂ ਕਰਨ ਦਿੱਤਾ ਗਿਆ, ਜਦੋਂ ਕਿ ਕਈ ਲੋਕਾਂ ਦੀ ਕਈ ਵਾਰ ਜਾਂਚ ਕੀਤੀ ਗਈ। ਇਸ ਦੌਰਾਨ ਪਾਕਿਸਤਾਨ ਦੇ ਸੁਰੱਖਿਆ ਅਧਿਕਾਰੀਆਂ ਅਤੇ ਭਾਰਤੀ ਅਧਿਕਾਰੀਆਂ ਵਿਚਕਾਰ ਬਹਿਸ ਵੀ ਹੋਈ। ਪਾਕਿ ਅਧਿਕਾਰੀਆਂ ਦੀ ਇਸ ਹਰਕਤ ‘ਤੇ ਟਿੱਪਣੀ ਕਰਦਿਆਂ ਪਾਕਿਸਤਾਨ ਵਿੱਚ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੇ ਕਿਹਾ ਕਿ ਅਸੀਂ ਆਪਣੇ ਉਨ੍ਹਾਂ ਸਾਰੇ ਮਹਿਮਾਨਾਂ ਤੋਂ ਮੁਆਫ਼ੀ ਮੰਗਦੇ ਹਾਂ ਜਿਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ। ਪਾਕਿ ਏਜੰਸੀਆਂ ਦੀ ਅਜਿਹੀ ਹਰਕਤ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਪਾਕਿ ਅਧਿਕਾਰੀਆਂ ਨੇ ਨਾ ਸਿਰਫ਼ ਕੂਟਨੀਤਕ ਪ੍ਰੋਟੋਕਾਲ ਦੀ ਉਲੰਘਣਾ ਕੀਤੀ। ਇਸ ਨਾਲ ਦੁਵੱਲੇ ਸਬੰਧਾਂ ‘ਤੇ ਅਸਰ ਪਵੇਗਾ।

Comments are closed.

COMING SOON .....


Scroll To Top
11