Thursday , 23 May 2019
Breaking News
You are here: Home » NATIONAL NEWS » ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ : ਏ.ਡੀ.ਸੀ.

ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ : ਏ.ਡੀ.ਸੀ.

ਖੰਨਾ, 1 ਅਗਸਤ (ਰਵਿੰਦਰ ਸਿੰਘ ਵਾਲੀਆ)-ਪੰਜਾਬ ਸਰਕਾਰ ਵੱਲੋਂ 15 ਅਗਸਤ  ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ‘ਤੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਰਾਜ ਪੱਧਰ ਦਾ ਸਮਾਗਮ ਆਯੋਜਤ ਕੀਤਾ ਜਾਵੇਗਾ ਜਿਸ ਦੇ ਮੁੱਖ ਮਹਿਮਾਨ ਮੁੱਖ ਮੰਤਰੀ ਪੰਜਾਬ ਸ: ਪਰਕਾਸ਼ ਸਿੰਘ ਬਾਦਲ ਹੋਣਗੇ। ਇਹ ਜਾਣਕਾਰੀ ਏ.ਡੀ.ਸੀ. ਖੰਨਾ ਸ੍ਰੀ ਪ੍ਰੇਮ ਚੰਦ ਨੇ ਇਸ ਰਾਜ ਪੱਧਰੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਨਗਰ ਕੌਂਸਲ ਖੰਨਾ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਮਾਰੋਹ ਦੇ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੇ ਜਾਣ ਤਾਂ ਜੋ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਭਾਗ ਲੈਣ ਵਾਲੇ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਐਸ.ਪੀ. ਹੈਡ ਕੁਆਰਟਰ ਸ: ਸਤਿੰਦਰਪਾਲ ਸਿੰਘ ਨੂੰ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਵਿਵਸਥਾ ਦੇ ਨਾਲ ਨਾਲ ਵਾਹਨਾਂ ਦੀ ਪਾਰਕਿੰਗ ਦੇ ਵੀ ਢੁਕਵੇਂ ਪ੍ਰਬੰਧ ਕੀਤੇ ਜਾਣ। ਇਸ ਤੋਂ ਇਲਾਵਾ ਟਰੈਫਿਕ ਵਿਵਸਥਾ ਨੂੰ ਵੀ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ।ਏ.ਡੀ.ਸੀ. ਨੇ ਐਸ.ਡੀ.ਐਮ. ਸ੍ਰੀ ਆਨੰਦ ਸਾਗਰ ਸ਼ਰਮਾ, ਤਹਿਸੀਲਦਾਰ ਸ੍ਰੀ ਜੋਗਿੰਦਰ ਸਿੰਘ ਨੂੰ ਕਿਹਾ ਕਿ ਲੋਕਾਂ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਟਰੈਫਿਕ ਵਿਵਸਥਾ ਅਤੇ ਵਾਹਨਾਂ ਦੀ ਪਾਰਕਿੰਗ ਦੇ ਵੀ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਸਮਾਰੋਹ ਵਿੱਚ ਆਉਣ ਵਾਲੇ ਲੋਕਾਂ ਨੂੰ ਵਾਹਨਾਂ ਦੀ ਪਾਰਕਿੰਗ ਲਈ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸ: ਚਰਨਜੀਤ ਸਿੰਘ ਨੂੰ ਸਮਾਗਮ ਵਾਲੇ ਸਥਾਨ ਤੇ ਸਾਫ ਸਫਾਈ ਦੇ ਢੁਕਵੇਂ ਪ੍ਰਬੰਧ ਕਰਨ, ਐਸ.ਡੀ.ਓ. ਲੋਕ ਨਿਰਮਾਣ ਵਿਭਾਗ ਸ: ਸੁਰਿੰਦਰ ਸਿੰਘ ਨੂੰ ਸਟੇਜ ਦੇ ਨਿਰਮਾਣ ਅਤੇ ਬੈਰੀਕੇਡਿੰਗ ਕਰਵਾਉਣ, ਐਸ.ਡੀ.ਓ. ਜਨ ਸਿਹਤ ਵਿਭਾਗ ਸ੍ਰੀ ਸੰਦੀਪ ਸਿੰਘ ਅਰੋੜਾ ਨੂੰ ਆਰਜ਼ੀ ਪਖਾਨੇ ਬਣਵਾਉਣ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਦੇ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਲਈ ਕਿਹਾ।

Comments are closed.

COMING SOON .....


Scroll To Top
11