Saturday , 30 May 2020
Breaking News
You are here: Home » BUSINESS NEWS » ਮਹਾਰਾਣੀ ਪਰਨੀਤ ਕੌਰ ਤੇ ਵਿਜੈਇੰਦਰ ਸਿੰਗਲਾ ਵੱਲੋਂ 32 ਕਰੋੜ 28 ਲੱਖ ਦੀ ਲਾਗਤ ਵਾਲੇ ਓਵਰ ਬ੍ਰਿਜ ਦੀ ਸ਼ੁਰੂਆਤ

ਮਹਾਰਾਣੀ ਪਰਨੀਤ ਕੌਰ ਤੇ ਵਿਜੈਇੰਦਰ ਸਿੰਗਲਾ ਵੱਲੋਂ 32 ਕਰੋੜ 28 ਲੱਖ ਦੀ ਲਾਗਤ ਵਾਲੇ ਓਵਰ ਬ੍ਰਿਜ ਦੀ ਸ਼ੁਰੂਆਤ

ਰਾਜਪੁਰਾ, 17 ਫਰਵਰੀ (ਦਇਆ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾ ਵਾਸੀਆਂ ਨੂੰ ਆਵਾਜਾਈ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਤਹਿਤ ਅੱਜ 3228 ਲੱਖ ਰੁਪਏ ਦੀ ਲਾਗਤ ਨਾਲ ਪੁਰਾਣੀ ਜੀ.ਟੀ. ਰੋਡ ਦੇ ਵਿਚੋਂ ਲੰਘਦੀ ਰਾਜਪੁਰਾ-ਬਠਿੰਡਾ ਰੇਲਵੇ ਲਾਈਨ ਦੀ ਲੈਵਲ ਕਰਾਸਿੰਗ ਨੰ 1 ‘ਤੇ ਰੇਲਵੇ ਓਵਰ ਬ੍ਰਿਜ਼ ਬਣਾਉਣ ਦੇ ਕੰਮ ਦੀ ਸ਼ੁਰੂਆਤ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਰਵਾਕੇ ਰਾਜਪੁਰਾ ਵਾਸੀਆਂ ਦੀ ਲੰਮੇ ਸਮੇਂ ਤੋਂ ਉਠਾਈ ਜਾ ਰਹੀ ਮੰਗ ਨੂੰ ਪੂਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਵੀ ਮੌਜੂਦ ਸਨ। ਇਸ ਮੋਕੇ ਸੰਬੋਧਨ ਕਰਦਿਆ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਸੜਕੀ ਸੰਪਰਕ ਮੁੱਖ ਭੂਮਿਕਾ ਨਿਭਾਉਦਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰ ਬਣਨ ਤੋਂ ਬਾਅਦ ਸੜਕੀ ਸੰਪਰਕ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜਪੁਰਾ ਵਿਖੇ ਬਣਨ ਵਾਲੇ ਇਸ ਪੁਲ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿੱਜੀ ਦਿਲਚਸਪੀ ਲੈਕੇ ਪੁਲ ਬਣਾਉਣ ਦੇ ਕੰਮ ਲਈ ਕਾਰਵਾਈ ਕੀਤੀ। ਇਸ ਮੌਕੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸੰਬੋਧਨ ਕਰਦਿਆ ਕਿਹਾ ਕਿ ਪੁਲ ਨਾ ਹੋਣ ਕਾਰਨ ਲੋਕਾਂ ਦੀ ਪਰੇਸ਼ਾਨੀ ਤੋਂ ਮੁੱਖ ਮੰਤਰੀ ਖੁਦ ਜਾਣੂ ਸਨ ਅਤੇ ਜਦ ਉਨ੍ਹਾਂ ਪਾਸ ਪੁਲ ਸਬੰਧੀ ਪ੍ਰਸਤਾਵ ਲਿਜਾਇਆ ਗਿਆ ਤਾਂ ਉਨ੍ਹਾਂ ਇਸ ਦੇ ਕੰਮ ਨੂੰ ਪਹਿਲ ਦੇ ਆਧਾਰ ‘ਤੇ ਸ਼ੁਰੂ ਕਰਨ ਲਈ ਕਿਹਾ। ਸ੍ਰੀ ਸਿੰਗਲ ਨੇ ਦੱਸਿਆ ਕਿ 3228 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦੀ ਲੰਬਾਈ 670 ਮੀਟਰ ਅਤੇ ਚੌੜਾਈ 12 ਮੀਟਰ ਹੋਵੇਗੀ ਅਤੇ ਇਸ ਦਾ ਕੰਮ ਡੇੜ ਸਾਲ ਵਿੱਚ ਪੂਰਾ ਕੀਤਾ ਜਾਵੇਗਾ। ਇਸ ਮੌਕੇ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦਾ ਧੰਨਵਾਂਦ ਕਰਦਿਆ ਕਿਹਾ ਕਿ ਜਦੋਂ ਵੀ ਉਹ ਰਾਜਪੁਰਾ ਸਬੰਧੀ ਕੋਈ ਵੀ ਮਸਲਾ ਸਰਕਾਰ ਪਾਸ ਲੈਕੇ ਗਏ ਹਨ ਉਸ ਮਸਲੇ ਦਾ ਸਰਕਾਰ ਨੇ ਤੁਰੰਤ ਹੱਲ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਚੇਅਰਮੈਨ ਲੇਬਰ ਵੈਲਫੇਅਰ ਬੋਰਡ ਸ੍ਰੀ ਹਰੀ ਸਿੰਘ ਟੋਹੜਾ, ਐਸ.ਡੀ.ਐਮ. ਰਾਜਪੁਰਾ ਸ੍ਰੀ ਸ਼ਿਵ ਕੁਮਾਰ, ਮੁੱਖ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸ. ਵਰਿੰਦਰਜੀਤ ਸਿੰਘ ਢੀਡਸਾ, ਐਸ.ਈ.ਐਨ.ਆਰ. ਗੋਇਲ, ਐਕਸੀਅਨ ਸ੍ਰੀ ਮਨਪ੍ਰੀਤ ਸਿੰਘ ਦੂਆ, ਸ੍ਰੀਮਤੀ ਗੁਰਮੀਤ ਕੌਰ, ਗੁਰਦੀਪ ਸਿੰਘ ਊਂਟਸਰ, ਜ਼ਿਲ੍ਹਾ ਕਾਂਗਰਸ ਯੂਥ ਪ੍ਰਧਾਨ ਨਿਰਭੈ ਸਿੰਘ ਮਿਲਟੀ, ਗਗਨਦੀਪ ਜੌਲੀ ਜਲਾਲਪੁਰ, ਨਰਿੰਦਰ ਸ਼ਾਸਤਰੀ, ਇੰਪਰੂਵਮੈਂਟ ਟਰਸਟ ਚੇਅਰਮੈਨ ਸ੍ਰੀ ਭੁਪਿੰਦਰ ਸੈਣੀ, ਪੀ.ਆਰ.ਟੀ.ਸੀ. ਦੇ ਉਪ ਚੇਅਰਮੈਨ ਸ੍ਰੀ ਗੁਰਿੰਦਰ ਸਿੰਘ ਦੂਆ, ਹਰਦੀਪ ਲਾਡਾ, ਜਗਦੀਸ਼ ਕੁਮਾਰ ਜੱਗਾ,ਰਾਜੇਸ਼ ਬਾਵਾ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀ, ਪੰਚ, ਸਰਪੰਚ ਵੀ ਮੌਜੂਦ ਸਨ।

Comments are closed.

COMING SOON .....


Scroll To Top
11