Monday , 20 January 2020
Breaking News
You are here: Home » Carrier » ਮਾਤਾ ਗੁਜਰੀ ਕਾਲਜ ’ਚ ਕੰਪਿਊਟਰ ਅਤੇ ਸ਼ਖਸੀਅਤ ਨਿਖਾਰਨ ਸਬੰਧੀ ਸ਼ਾਰਟ ਟਰਮ ਕੋਰਸ ਸਫਲਤਾਪੂਰਵਕ ਸਮਾਪਤ

ਮਾਤਾ ਗੁਜਰੀ ਕਾਲਜ ’ਚ ਕੰਪਿਊਟਰ ਅਤੇ ਸ਼ਖਸੀਅਤ ਨਿਖਾਰਨ ਸਬੰਧੀ ਸ਼ਾਰਟ ਟਰਮ ਕੋਰਸ ਸਫਲਤਾਪੂਰਵਕ ਸਮਾਪਤ

ਫ਼ਤਹਿਗੜ੍ਹ ਸਾਹਿਬ, 22 ਮਈ- ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ 2 ਮਈ ਤੋਂ 22 ਮਈ ਤੱਕ ਕਰਵਾਇਆ ਸ਼ਾਰਟ ਟਰਮ ਸਰਟੀਫਿਕੇਟ ਕੋਰਸ ਸਫਲਤਾਪੂਰਵਕ ਪੂਰਾ ਹੋਇਆ ਜਿਸ ਮੌਕੇ ਕਾਲਜ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕੋਰਸ ਵਿੱਚ ਭਾਗ ਲੈਣ ਵਾਲੇ ਤਕਰੀਬਨ 125 ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ। ਤਿੰਨ ਹਫਤਿਆਂ ਦੇ ਇਸ ਕੋਰਸ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਗਿਆਨ ਅਤੇ ਸਕਿਲ ਨੂੰ ਵਧਾਉਣ ਦੇ ਨਾਲ-ਨਾਲ ਫ਼ੋਟੋਸ਼ਾਪ, ਇੰਟਰਨੈਟ ਵਰਤਣ ਦੇ ਤਰੀਕੇ, ਹਾਰਡਵੇਅਰ, ਸਾਫ਼ਟਵੇਅਰ ਆਦਿ ਵਿਸ਼ਿਆਂ ਸਬੰਧੀ ਸਿਖਲਾਈ ਦੇਣਾ ਸੀ। ਵਿਦਿਆਰਥੀਆਂ ਨੂੰ ਸੰਬੋਧਤ ਹੁੰਦਿਆਂ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਇਹ ਕੋਰਸ ਪਹਿਲਾਂ ਦੋ ਹਫਤਿਆਂ ਲਈ ਸ਼ੁਰੂ ਕੀਤਾ ਗਿਆ ਸੀ ਪਰ ਵਿਦਿਆਰਥੀਆਂ ਦੀ ਮੰਗ ਨੂੰ ਲੈ ਕੇ ਇਸ ਨੂੰ ਤਿੰਨ ਹਫਤਿਆਂ ਦਾ ਕਰ ਦਿੱਤਾ ਗਿਆਂ। ਉਹਨਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਵਿਦਿਆਰਥੀਆਂ ਨੂੰ ਇਸ ਕੋਰਸ ਤੌਂ ਜੋ ਗਿਆਨ ਹਾਸਲ ਹੋਇਆ, ਉਹਨਾਂ ਤੋਂ ਵਿਦਿਆਰਥੀ ਸੰਤੁਸ਼ਟ ਹਨ। ਉਹਨਾਂ ਭਰੋਸਾ ਜਤਾਇਆ ਕਿ ਕਾਲਜ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਹਿੱਤਾਂ ਅਤੇ ਮੌਜੂਦਾ ਸਮੇਂ ਨੂੰ ਵੇਖਦੇ ਹੋਏ ਕਾਲਜ ਅਜਿਹੇ ਕੋਰਸਾਂ ਦਾ ਅਯੋਜਨ ਕਰਦਾ ਰਹੇਗਾ। ਤੇ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਕੋਰਸ ਕੋਆਰਡੀਨੇਟਰ ਪ੍ਰੋ. ਰਸ਼ਮੀ ਅਰੋੜਾ ਨੇ ਦੱਸਿਆ ਕਿ ਇਸ ਸ਼ਾਰਟ ਟਰਮ ਕੋਰਸ ਦੌਰਾਨ ਕਾਲਜ ਦੇ ਤਜਰਬੇਕਾਰ ਅਧਿਆਪਕਾਂ ਨੇ ਜਿਥੇ ਵਿਦਿਆਰਥੀਆਂ ਨੂੰ ਕੰਪਿਊਟਰ ਦੇ ਵੱਖ-ਵੱਖ ਖੇਤਰਾਂ ਤੋਂ ਜਾਣੂ ਕਰਵਾਇਆ, ਉਥੇ ਹੁਨਰ ਸਿਖਾਉਣ ਦੇ ਨਾਲ ਨਾਲ ਸ਼ਖਸੀਅਤ ਨਿਖਾਰਨ ਸਬੰਧੀ ਟ੍ਰੇਨਿੰਗ ਵੀ ਦਿੱਤੀ। ਡੀਨ ਅਕਾਦਮਿਕ ਪ੍ਰੋ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ 12ਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਦੀ ਜਾਣਕਾਰੀ ਦਿੱਤੀ ਤੇ ਕਿਹਾ ਕਿ 12ਵੀਂ ਜਮਾਤ ਤੋਂ ਵਿਦਿਆਰਥੀਆਂ ਨੂੰ ਬਹੁਤ ਸੋਚ ਸਮਝ ਕੇ ਵਿਸ਼ੇ ਚੁਣਨੇ ਚਾਹੀਦੇ ਹਨ ਤਾਂ ਜੋ ਵਿਦਿਆਰਥੀ ਮੁਕਾਬਲੇ ਦੇ ਇਸ ਦੌਰ ਵਿਚ ਆਪਣੇ ਭਵਿੱਖ ਨੂੰ ਸੰਵਾਰ ਸਕਣ। ਇਸਦੇ ਨਾਲ ਹੀ ਉਹਨਾਂ ਵਿਦਿਆਰਥੀਆਂ ਨੂੰ ਸ਼ਖਸੀਅਤ ਉਸਾਰੀ ਲਈ ਸੁਝਾਅ ਵੀ ਦਿੱਤੇ। ਇਸ ਮੌਕੇ ਪ੍ਰੋ. ਹਰਜੀਤ ਸਿੰਘ, ਡਾ. ਨਵਦੀਪ ਸਿੰਘ, ਪ੍ਰੋ. ਗੌਰੀ ਹਾਂਡਾ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Comments are closed.

COMING SOON .....


Scroll To Top
11