Wednesday , 24 October 2018
Breaking News
You are here: Home » Carrier » ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਜਿੱਤਿਆ ਕੁਇਜ਼ ਮੁਕਾਬਲਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਜਿੱਤਿਆ ਕੁਇਜ਼ ਮੁਕਾਬਲਾ

ਫਤਹਿਗੜ੍ਹ ਸਾਹਿਬ, 12 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਐਸੋਸੀਏਸ਼ਨ ਆਫ਼ ਪੰਜਾਬ ਜਿਓਗ੍ਰਾਫਰਜ਼ ਵੱਲੋਂ ਸਰਕਾਰੀ ਕਾਲਜ ਮੁਹਾਲੀ ਵਿਖੇ ਕਰਵਾਏ ਗਏ ਜੋਨਲ ਪੱਧਰੀ ਕੁਇਜ਼ ਮੁਕਾਬਲਿਆਂ ਵਿੱਚ ਮਾਤਾ ਗੁਜਰੀ ਕਾਲਜ ਦੇ ਜਿਓਗ੍ਰਾਫ਼ੀ ਵਿਭਾਗ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਕੁਇਜ਼ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਸਿਮਰਨਜੀਤ ਸਿੰਘ, ਅਤੁਲ ਸਾਗਰ ਅਤੇ ਦਿਵਜੋਤ ਸਿੰਘ ਨੂੰ ਵਧਾਈ ਦਿੰਦਿਆਂ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਲੁਕੇ ਹੁਨਰ ਨੂੰ ਨਿਖਾਰਨ ਦਾ ਕੰਮ ਕਰਦੇ ਹਨ।ਉਨ੍ਹਾਂ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਦਾ ਹਿੱਸਾ ਬਣਨ ਲਈ ਪ੍ਰੇਰਿਆ।
ਜਿਓਗ੍ਰਾਫ਼ੀ ਵਿਭਾਗ ਦੇ ਮੁਖੀ ਪ੍ਰੋ. ਅਨੁਪ੍ਰੀਤ ਸਿੰਘ ਟਿਵਾਣਾ ਨੇ ਦੱਸਿਆ ਕਿ ਵਿਭਾਗ ਦੇ ਵਿਦਿਆਰਥੀ ਪਹਿਲਾਂ ਵੀ ਕਈ ਜ਼ੋਨਲ ਅਤੇ ਸੂਬਾ ਪੱਧਰੀ ਮੁਕਾਬਲੇ ਜਿੱਤ ਚੁੱਕੇ ਹਨ।ਬੀ.ਏ. ਭਾਗ ਤੀਜਾ ਦੇ ਜੇਤੂ ਵਿਦਿਆਰਥੀ ਅਤੁਲ ਸਾਗਰ ਨੇ ਕਿਹਾ ਕਿ ਜਿਓਗ੍ਰਾਫ਼ੀ ਨਾਲ ਸਬੰਧਤ ਕੁਇਜ਼ ਮੁਕਾਬਲੇ ਜਿਥੇ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਦੇ ਹਨ, ਉਥੇ ਨੌਕਰੀ ਦੀਆਂ ਇੰਟਰਵਿਊਜ਼ ਵੇਲੇ ਵੀ ਕੰਮ ਆਉਂਦੇ ਹਨ। ਇਸ ਮੌਕੇ ਐਸੋਸੀਏਸ਼ਨ ਆਫ਼ ਪੰਜਾਬ ਜਿਓਗ੍ਰਾਫਰਜ਼ ਦੇ ਪ੍ਰੋ. ਐਚ.ਐਸ. ਮਾਂਗਟ ਅਤੇ ਡਾ. ਸੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਰਨਿੰਗ ਟਰਾਫ਼ੀ ਵੀ ਦਿੱਤੀ ਗਈ।

Comments are closed.

COMING SOON .....


Scroll To Top
11