Saturday , 16 February 2019
Breaking News
You are here: Home » Carrier » ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ਼ ਵਿਦਿਆਰਥੀਆਂ ਵੱਲੋਂ ਨਾਅਰੇਬਾਜ਼ੀ

ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ਼ ਵਿਦਿਆਰਥੀਆਂ ਵੱਲੋਂ ਨਾਅਰੇਬਾਜ਼ੀ

ਮਾਨਸਾ, 12 ਫਰਵਰੀ (ਨਛੱਤਰ ਸਿੰਘ ਕਾਹਨਗੜ੍ਹ, ਬਲਜੀਤ ਪਾਲ)-ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਵਿਦਿਆਰਥੀਆਂ ਦਾ ਇਕੱਠ ਕੀਤਾ ਗਿਆ ਜਿਸ ਵਿੱਚ ਜਿਲ੍ਹੇ ਦੇ ਵੱਖ ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸਤੋਂ ਬਾਅਦ ਆਇਸਾ, ਦਸਤਕ ਆਰਟ ਗਰੁੱਪ, ਇਨਕਲਾਬੀ ਨੌਜਵਾਨ ਸਭਾ ਦੀ ਅਗਵਾਈ ਵਿੱਚ ਕਾਲਜ ਤੋਂ ਲੈ ਕੇ ਡੀਸੀ ਦਫਤਰ ਮਾਨਸਾ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਦੀ ਕੈਪਟਨ ਅਤੇ ਕੇਂਦਰ ਦੀ ਮੋਦੀ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਖਿਲਾਫ ਵਿਦਿਆਰਥੀ ਨੌਜਵਾਨਾਂ ਨੇ ਜਬਰਦਸਤ ਨਾਅਰੇਬਾਜ਼ੀ ਕੀਤੀ। ਡੀਸੀ ਦਫਤਰ ਮਾਨਸਾ ਧਰਨਾ ਦੇ ਕੇ ਡਿਪਟੀ ਕਮਿਸ਼ਨਰ ਮਾਨਸਾ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਵਿਦਿਆਰਥੀਆਂ ਨੂੰ ਸਾਂਝੇ ਰੂਪ ਵਿੱਚ ਸੰਬੋਧਨ ਕਰਦਿਆਂ ਆਇਸਾ ਦੇ ਆਗੂ ਪ੍ਰਦੀਪ ਗੁਰੂ, ਸੁਖਜੀਤ ਰਾਮਾਂਨੰਦੀ, ਦਸਤਕ ਆਰਟ ਗਰੁੱਪ ਦੇ ਅੰਮ੍ਰਿਤਪਾਲ ਮਾਨਸਾ, ਇਨਕਲਾਬੀ ਨੌਜਵਾਨ ਸਭਾ ਦੇ ਗੁਰਪਿਆਰ ਗੇਹਲੇ, ਲਾਡੀ ਜਟਾਣਾ ਨੇ ਕਿਹਾ ਕਿ 1994 ਤੋਂ ਲੈ ਕੇ ਹੁਣ ਤੱਕ ਕਾਲਜ ਅੰਦਰ ਕਿਸੇ ਵੀ ਰੈਗੂਲਰ ਪ੍ਰਿੰਸੀਪਲ ਦੀ ਨਿਯੁਕਤੀ ਨਹੀਂ ਹੋਈ ਜਿਸ ਕਾਰਨ ਕਾਲਜ ਲਾਵਾਰਿਸ ਚੱਲਿਆ ਆ ਰਿਹਾ ਹੈ। ਸਮੇਂ ਦੀਆਂ ਸਰਕਾਰਾਂ ਨੇ ਮਾਨਸਾ ਜਿਲ੍ਹੇ ਦੇ ਸਿੱਖਿਆ ਕੇਂਦਰਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਕਾਲਜ ਅੰਦਰ ਰੈਗੂਲਰ ਪ੍ਰਿੰਸੀਪਲ ਦੀ ਨਿਯੁਕਤੀ ਕੀਤੀ ਜਾਵੇ ਅਤੇ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਨ ਲਈ ਜਿਲ੍ਹਾ ਪ੍ਰਸ਼ਾਸਨ ਗੰਭੀਰ ਦਖਲਅੰਦਾਜੀ ਕਰੇ ਤਾਂ ਜੋ ਵਿਦਿਆਰਥੀਆਂ ਦਾ ਭਵਿੱਖ ਉਜਵਲ ਹੋ ਸਕੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਗੈਂਗਸਟਰਾਂ ਨੂੰ ਨੱਥ ਪਾਉਣ ਦੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਪ੍ਰਾਈਵੇਟ ਬੱਸ ਟਰਾਂਸਪੋਰਟਰਾਂ ਵੱਲੋਂ ਵਿਦਿਆਰਥੀਆਂ ਤੇ ਗੁੰਡਾਗਰਦੀ ਕਰਨ ਲਈ ਰੱਖੇ ਹੋਏ ਗੁੰਡਾ ਗੈਂਗਾਂ ਨੂੰ ਸਰਕਾਰੀ ਅਤੇ ਸਿਆਸੀ ਹੱਲਾਸ਼ੇਰੀ ਦੇ ਰਹੀ ਹੈ। ਪ੍ਰਾਈਵੇਟ ਬੱਸ ਟਰਾਂਸਪੋਰਟਰਾਂ ਦੇ ਗੁੰਡੇ ਸ਼ਰ੍ਹੇਆਮ ਵਿਦਿਆਰਥੀ ਖਾਸ ਕਰਕੇ ਲੜਕੀਆਂ ਨੂੰ ਬੱਸਾਂ ਵਿੱਚ ਜਲੀਲ ਕਰਦੇ ਹਨ ਜਿੰਨ੍ਹਾਂ ਦੀਆਂ ਸ਼ਿਕਾਇਤਾਂ ਪੁਲਿਸ ਪ੍ਰਸ਼ਾਸਨ ਨੂੰ ਦਿਤੀਆਂ ਜਾ ਚੁੱਕੀਆਂ ਹਨ ਪਰ ਟਰਾਂਸਪੋਰਟਰਾਂ ਦੇ ਸਿਆਸੀ ਦਬਾਅ ਕਾਰਨ ਪੁਲਿਸ ਟਰਾਂਸਪੋਰਟਰਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ।ਇਸ ਸਮੇਂ ਆਇਸਾ ਦੇ ਆਗੂ ਗੁਰਵਿੰਦਰ ਨੰਦਗੜ੍ਹ, ਗਗਨਦੀਪ ਮੌੜ, ਗਗਨਦੀਪ ਰੱਲਾ, ਰੀਤੂ ਕੌਰ, ਸਰਬਜੀਤ ਕੌਰ, ਗੁਰਪ੍ਰੀਤ ਕੌਰ, ਸੁਖਪ੍ਰੀਤ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਸਿੰਘ ਬੀਤਾ, ਰਾਜਿੰਦਰ ਸਿੰਘ ਅਲੀਸ਼ੇਰ, ਲਖਵੀਰ ਸਿੰਘ ਕੋਟ ਫੱਤਾ ਤੇ ਪ੍ਰਗਤੀਸ਼ੀਲ ਇਸਤਰੀ ਸਭਾ ਵਲੋਂ ਰਾਣੀ ਕੌਰ ਭੰਮੇ, ਗਗਨ ਕੌਰ, ਏਕਟੂ ਦੇ ਆਗੂ ਜਰਨੈਲ ਮਾਨਸਾ ਆਦਿ ਆਗੂ ਸ਼ਾਮਲ ਸਨ।

Comments are closed.

COMING SOON .....


Scroll To Top
11