Tuesday , 18 September 2018
Breaking News
You are here: Home » Sunday Magazine » ਮਾਲਵਾ ਪੱਟੀ ਦੇ 13 ਜ਼ਿਲ੍ਹਿਆਂ ਦੀਆਂ ਸਾਰੀਆਂ ਵਿਦਿਅਕ ਸੰਸਥਾਵਾਂ 28 ਅਗਸਤ ਨੂੰ ਬੰਦ ਰਹਿਣਗੀਆਂ

ਮਾਲਵਾ ਪੱਟੀ ਦੇ 13 ਜ਼ਿਲ੍ਹਿਆਂ ਦੀਆਂ ਸਾਰੀਆਂ ਵਿਦਿਅਕ ਸੰਸਥਾਵਾਂ 28 ਅਗਸਤ ਨੂੰ ਬੰਦ ਰਹਿਣਗੀਆਂ

ਚੰਡੀਗੜ੍ਹ, 27 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ ਇਹਤਿਆਤ ਵਜੋਂ ਮਾਲਵਾ ਪੱਟੀ ਦੇ 13 ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲ-ਕਾਲਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸਾਰੀਆਂ ਵਿਦਿਅਕ ਸੰਸਥਾਵਾਂ 28 ਅਗਸਤ ਨੂੰ ਬੰਦ ਕਰਨ ਰੱਖਣ ਦੇ ਆਦੇਸ਼ ਦਿੱਤੇ ਹਨ ਕਿਉਂ ਜੋ ਇਸ ਦਿਨ ਰਾਮ ਰਹੀਮ ਬਲਾਤਕਾਰ ਕੇਸ ਵਿੱਚ ਸਜ਼ਾ ਸੁਣਾਈ ਜਾਣੀ ਹੈ। ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਸਜ਼ਾ ਸੁਣਾਏ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਗੰਭੀਰਤਾ ਅਤੇ ਤਣਾਅ ਵਧਣ ਦੇ ਸੰਦਰਭ ਵਿੱਚ ਲਿਆ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮਾਲਵਾ ਖੇਤਰ ਦੇ 13 ਨਾਜ਼ੁਕ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਮੋਹਾਲੀ ਅਤੇ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਵਿਦਿਅਕ ਸੰਸਥਾਵਾਂ ’ਚ ਛੁੱਟੀ ਦਾ ਐਲਾਨ ਕਰਨ ਲਈ ਆਖਿਆ ਗਿਆ ਹੈ ਤਾਂ ਕਿ ਬੱਸ ਸੇਵਾ ਅਤੇ ਆਵਾਜਾਈ ਦੇ ਸਾਧਨਾਂ ਵਿੱਚ ਰੁਕਾਵਟ ਦੀ ਵਜ੍ਹਾ ਨਾਲ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨੂੰ ਟਾਲਿਆ ਜਾ ਸਕੇ।

Comments are closed.

COMING SOON .....
Scroll To Top
11