Monday , 17 December 2018
Breaking News
You are here: Home » HEALTH » ਮੁਹਾਲੀ ਦੇ ਪ੍ਰਸਤਾਵਿਤ ਮੈਡੀਕਲ ਕਾਲਜ ਨੂੰ ਸੰਗਰੂਰ ਤਬਦੀਲ ਕਰਨ ਦੀ ਯੋਜਨਾ ਕੈਪਟਨ ਨੇ ਮਾਮਲਾ ਕੇਂਦਰ ਨਾਲ ਵਿਚਾਰਨ ਲਈ ਕਿਹਾ

ਮੁਹਾਲੀ ਦੇ ਪ੍ਰਸਤਾਵਿਤ ਮੈਡੀਕਲ ਕਾਲਜ ਨੂੰ ਸੰਗਰੂਰ ਤਬਦੀਲ ਕਰਨ ਦੀ ਯੋਜਨਾ ਕੈਪਟਨ ਨੇ ਮਾਮਲਾ ਕੇਂਦਰ ਨਾਲ ਵਿਚਾਰਨ ਲਈ ਕਿਹਾ

ਮੁੱਖ ਮੰਤਰੀ ਬਠਿੰਡਾ ਦੇ ਏਮਜ਼ ਪ੍ਰਾਜੈਕਟ ਦੇ ਕੰਮ ’ਚ ਤੇਜ਼ੀ ਲਈ ਪ੍ਰਧਾਨ ਮੰਤਰੀ ਨੂੰ ਲਿਖਣਗੇ ਪੱਤਰ

ਚੰਡੀਗੜ੍ਹ, 13 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਿਹਤ ਮੰਤਰੀ ਨੂੰ ਮੁਹਾਲੀ ਵਿੱਚ ਪ੍ਰਸਤਾਵਿਤ ਮੈਡੀਕਲ ਕਾਲਜ ਨੂੰ ਸਰਹੱਦੀ ਖੇਤਰ, ਸੰਭਾਵੀ ਤੌਰ ’ਤੇ ਸੰਗਰੂਰ, ਵਿੱਚ ਤਬਦੀਲ ਕਰਨ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਦਾ ਨਿਰਦੇਸ਼ ਦਿੱਤਾ ਹੈ। ਮੁੱਖ ਮੰਤਰੀ ਨੇ ਸਾਰੇ ਭਵਿੱਖੀ ਸਿਹਤ ਪ੍ਰਾਜੈਕਟ ਮੈਡੀਕਲ ਸਹੂਲਤਾਂ ਦੀ ਘਾਟ ਵਾਲੇ ਇਲਾਕਿਆਂ ਵਿੱਚ ਲਾਉਣ ਦੀ ਯੋਜਨਾ ਤਿਆਰ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਵੀ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ ਕਰ ਕੇ ਇਸ ਮੈਡੀਕਲ ਕਾਲਜ ਦੀ ਜਗ੍ਹਾ ਤਬਦੀਲ ਕਰਨ ਬਾਰੇ ਚਰਚਾ ਕਰਨ ਤੋਂ ਇਲਾਵਾ ਏਮਜ਼ ਬਠਿੰਡਾ ਪ੍ਰਾਜੈਕਟ, ਜਿਸ ਲਈ ਪੰਜਾਬ ਸਰਕਾਰ ਨੇ ਸਾਰੀਆਂ ਲੋੜੀਦੀਂ ਕਾਰਵਾਈਆਂ ਮੁਕੰਮਲ ਕਰ ਲਈਆਂ ਹਨ, ਵਿੱਚ ਤੇਜ਼ੀ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣਗੇ। ਬਠਿੰਡਾ ਵਿਖੇ ਸਥਾਪਤ ਕੀਤੇ ਜਾਣ ਵਾਲੇ ਏਮਜ਼ ਦੇ ਮੁੱਦੇ ’ਤੇ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਸੂਬਾਈ ਸਰਕਾਰ ਨੇ ਜ਼ਮੀਨ ਦੇ ਤਬਾਦਲੇ ਸਮੇਤ ਪਹਿਲਾਂ ਹੀ ਸਾਰੇ ਬਕਾਇਆ ਮੁੱਦੇ ਸੁਲਝਾ ਲਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕੇਂਦਰੀ ਸਿਹਤ ਮੰਤਰਾਲੇ ਨੂੰ ਹਦਾਇਤ ਦੇਣ ਲਈ ਉਹ ਪ੍ਰਧਾਨ ਮੰਤਰੀ ਨੂੰ ਅਪੀਲ ਕਰਕੇ ਉਨ੍ਹਾਂ ਦੇ ਦਖਲ ਦੀ ਮੰਗ ਕਰਨਗੇ। ਮੀਟਿੰਗ ਵਿਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਉਚੇਰੀ ਸਿੱਖਿਆ ਐਸ.ਕੇ. ਸੰਧੂ, ਵਧੀਕ ਮੁੱਖ ਸਕੱਤਰ ਮਕਾਨ ਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਸੰਜੇ ਕੁਮਾਰ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਦਿਪਰਵਾ ਲਾਕਰਾ ਸ਼ਾਮਲ ਸਨ।

Comments are closed.

COMING SOON .....


Scroll To Top
11