ਮਾਨਸਾ, 17 ਜੁਲਾਈ (ਨਛੱਤਰ ਸਿੰਘ ਕਾਹਨਗੜ੍ਹ)- ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਰਿਟਾਇਰਡ) ਸ਼੍ਰੀ ਟੀ.ਐਸ.ਸ਼ੇਰਗਿੱਲ ਨੇ ਅੱਜ ਮਾਨਸਾ ਜ਼ਿਲ੍ਹੇ ਦੀ ਸਬ-ਡਵੀਜ਼ਨ ਬੁਢਲਾਡਾ ਵਿਖੇ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਦੇ ਖੁਸ਼ਹਾਲੀ ਦੇ ਰਾਖਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਜੀ.ਓ.ਜੀਜ਼ ਤੋਂ ਜ਼ਿਲ੍ਹੇ ਵਿੱਚ ਚੱਲ ਰਹੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਆਪਣਾ ਕੰਮ ਪੂਰੀ ਤਨਦੇਹੀ ਅਤੇ ਲਗਨ ਨਾਲ ਕਰਨ ਲਈ ਪ੍ਰੇਰਿਆ। ਉਨ੍ਹਾਂ ਮੀਟਿੰਗ ਦੌਰਾਨ ਕਿਹਾ ਕਿ ਖੁਸ਼ਹਾਲੀ ਦੇ ਰਾਖਿਆਂ ਦਾ ਕੰਮ ਸਰਕਾਰ ਦੀਆਂ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਨੂੰ ਜੀ.ਓ.ਜੀ. (ਗਾਰਡੀਅਨਜ਼ ਆਫ਼ ਗਵਰਨੈਂਸ) ਤਾਇਨਾਤ ਕਰਨ ਪਿੱਛੇ ਸਰਕਾਰ ਦਾ ਇਹੀ ਉਦੇਸ਼ ਸੀ ਕਿ ਸਰਕਾਰ ਦੀਆਂ ਸਕੀਮਾਂ ਅਤੇ ਹੋਰ ਲਾਭ ਲਾਭਪਾਤਰੀਆਂ ਤੱਕ ਪੂਰੀ ਪਾਰਦਰਸ਼ਤਾ ਨਾਲ ਪਹੁੰਚਣ। ਉਨ੍ਹਾਂ ਖੁਸ਼ਹਾਲੀ ਦੇ ਰਾਖਿਆਂ ਨੂੰ ਸਮਾਜ ਦੇ ਸਮੁੱਚੇ ਵਿਕਾਸ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜੀ.ਓ.ਜੀ. ਵੱਲੋਂ ਜੋ ਜਾਣਕਾਰੀ ਸਰਕਾਰ ਨੂੰ ਮੁਹੱਈਆ ਕਰਵਾਈ ਜਾਂਦੀ ਹੈ, ਉਸ ਦੇ ਆਧਾਰ ’ਤੇ ਪ੍ਰਸਾਸ਼ਨ ਦੇ ਕੰਮਾਂ ਵਿੱਚ ਸੁਧਾਰ ਲਿਆ ਕੇ ਲੋਕਾਂ ਨੂੰ ਵਧੀਆ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਸਰਕਾਰੀ ਸਹੂਲਤਾਂ ਦਾ ਲਾਭ ਸਿਰਫ਼ ਯੋਗ ਲਾਭਪਾਤਰੀਆਂ ਤੱਕ ਹੀ ਪੰਹੁਚਾਇਆ ਜਾ ਸਕੇ। ਉਨ੍ਹਾਂ ਜੀ.ਓ.ਜੀ. ਨੂੰ ਹੋਰ ਵੀ ਜ਼ਿਆਦਾ ਜੋਸ਼ ਨਾਲ ਆਪਣੇ ਕੰਮ ਨੇਪਰੇ ਚਾੜ੍ਹਨ ਲਈ ਕਿਹਾ, ਤਾਂ ਜੋ ਸੂਬਾ ਸਰਕਾਰ ਦਾ ਇਸ ਪ੍ਰੋਜੈਕਟ ਪਿੱਛੇ ਜੋ ਉਦੇਸ਼ ਹੈ, ਉਹ ਪੂਰਾ ਕੀਤਾ ਜਾ ਸਕੇ। ਇਸ ਮੌਕੇ ਜੀ.ਓ.ਜੀਜ਼ ਦੇ ਜ਼ਿਲ੍ਹਾ ਅਧਿਕਾਰੀ ਮੇਜਰ (ਰਿਟਾ.) ਬਲਦੇਵ ਸਿੰਘ ਕੂਨਰ ਅਤੇ ਡੀ.ਐਸ.ਪੀ. ਬੁਢਲਾਡਾ ਸ਼੍ਰੀ ਰਸ਼ਪਾਲ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਖੁਸ਼ਹਾਲੀ ਦੇ ਰਾਖੇ ਮੌਜੂਦ ਸਨ।
You are here: Home » PUNJAB NEWS » ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਟੀ.ਐਸ. ਸ਼ੇਰਗਿੱਲ ਵੱਲੋਂ ਜੀ.ਓ.ਜੀਜ਼ ਨਾਲ ਮੀਟਿੰਗ