Friday , 19 April 2019
Breaking News
You are here: Home » PUNJAB NEWS » ਮੁੱਖ ਮੰਤਰੀ ਵੱਲੋਂ ਦੀਵਾਲੀ ‘ਤੇ ਲੋਕਾਂ ਨੂੰ ਵਧਾਈ, ਪ੍ਰਦੂਸ਼ਣ ਰਹਿਤ ਦੀਵਾਲੀ ਮਣਾਉਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਦੀਵਾਲੀ ‘ਤੇ ਲੋਕਾਂ ਨੂੰ ਵਧਾਈ, ਪ੍ਰਦੂਸ਼ਣ ਰਹਿਤ ਦੀਵਾਲੀ ਮਣਾਉਣ ਦੀ ਅਪੀਲ

ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਮੌਕੇ ਵੀ ਲੋਕਾਂ ਨੂੰ ਵਧਾਈ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨਾਂ ਨੇ ਲੋਕਾਂ ਨੂੰ ਇਹ ਤਿਉਹਾਰ ਸਦਭਾਵਨਾ ਅਤੇ ਮੇਲ-ਮਿਲਾਪ ਦੀ ਭਾਵਨਾ ਨਾਲ ਪ੍ਰਦੂਸ਼ਣ ਰਹਿਤ ਮਨਾਉਣ ਦੀ ਵੀ ਅਪੀਲ ਕੀਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਪਟਾਖਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ ਹੈ ਤਾਂ ਜੋ ਵਧ ਰਹੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਉਨਾਂ ਨੇ ਲੋਕਾਂ ਨੂੰ ਆਪਣੇ ਘਰ ਖੁਸ਼ੀਆਂ ਖੇੜਿਆਂ ਦੇ ਨਾਲ ਰੋਸ਼ਨ ਕਰਨ ਲਈ ਆਖਿਆ ਹੈ। ਉਨਾਂ ਕਿਹਾ ਕਿ ਭਵਿੱਖੀ ਪੀੜੀਆਂ ਦੇ ਵਾਸਤੇ ਵਾਤਾਵਰਨ ਦੀ ਸੁਰੱਖਿਆ ਕਰਨ ਦੀ ਜ਼ਿੰਮੇਵਾਰੀ ਸਾਡੇ ਮੋਢਿਆਂ ‘ਤੇ ਹੈ। ਉਨਾਂ ਨੇ ਮਾਂ ਲਕਸ਼ਮੀ ਨੂੰ ਰਿਵਾਇਤੀ ਤਰੀਕੇ ਨਾਲ ਪੂਜਾ ਅਰਚਨਾਂ ਅਤੇ ਮਿੱਟੀ ਦੇ ਦੀਵੇ ਜਲਾ ਕੇ ਆਪਣੇ ਘਰ ਵਿੱਚ ਲਿਆਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਆਪਸੀ ਮਿਲਵਰਤਨ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ। ਇਸੇ ਦੌਰਾਨ ਹੀ ਮੁੱਖ ਮੰਤਰੀ ਨੇ ਲੋਕਾਂ ਖਾਸਕਰ ਸਿੱਖ ਪੰਥ ਨੂੰ ਇਤਿਹਾਸਕ ਬੰਦੀ ਛੋੜ ਦਿਵਸ ਦੇ ਮੌਕੇ ਵਧਾਈ ਦਿੱਤੀ ਹੈ। ਦੀਵਾਲੀ ਦੇ ਮੌਕੇ 1612 ਈਸਵੀ ਨੂੰ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਇਆ ਸੀ। ਇਸ ਸਬੰਧ ਵਿੱਚ ”ਬੰਦੀ ਛੋੜ ਦਿਵਸ’ ਮਨਾਇਆ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ਵਕਰਮਾ ਦਿਵਸ ਮੌਕੇ ਵੀ ਲੋਕਾਂ ਨੂੰ ਆਪਣੀਆਂ ਸ਼ੁਭ ਇਛਾਵਾਂ ਦਿੱਤੀਆਂ ਹਨ ਅਤੇ ਉਮੀਦ ਪ੍ਰਗਟ ਕੀਤੀ ਹੈ ਕਿ ਭਗਵਾਨ ਵਿਸ਼ਵਕਰਮਾ ਦੀ ਸ਼ਿਲਪਕਾਰੀ ਲਗਾਤਾਰ ਸਾਰਿਆਂ ਨੂੰ ਪ੍ਰੇਰਿਤ ਕਰਦੀ ਰਹੇਗੀ ਅਤੇ ਕਿਰਤ ਦੀ ਮਰਿਆਦਾ ਦੀ ਭਾਵਨਾ ਨੂੰ ਬਣਾਏ ਰਖੇਗੀ।
ਉਨਾਂ ਕਿਹਾ ਕਿ ਇਹ ਤਿਉਹਾਰ ਪੰਜਾਬ ਦੇ ਲੋਕਾਂ ਲਈ ਸ਼ਾਤੀ ਅਤੇ ਖੁਸ਼ਹਾਲੀ ਲੈਕੇ ਆਉਣ।

Comments are closed.

COMING SOON .....


Scroll To Top
11