Friday , 21 September 2018
Breaking News
You are here: Home » BUSINESS NEWS » ਮੁੱਖ ਮੰਤਰੀ ਵੱਲੋਂ ਵਿਕਾਸ ਨੂੰ ਹੁਲਾਰਾ ਦੇਣ ਲਈ ਅਮਰੀਕੀ ਰਾਜਦੂਤ ਨਾਲ ਮੁਲਾਕਾਤ

ਮੁੱਖ ਮੰਤਰੀ ਵੱਲੋਂ ਵਿਕਾਸ ਨੂੰ ਹੁਲਾਰਾ ਦੇਣ ਲਈ ਅਮਰੀਕੀ ਰਾਜਦੂਤ ਨਾਲ ਮੁਲਾਕਾਤ

ਕਾਂਗਰਸ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਸੂਬੇ ’ਚ 20 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ

ਚੰਡੀਗੜ੍ਹ, 29 ਅਗਸਤ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਕਾਸ ਲਈ ਨਿੱਜੀਕਰਨ ਦੀ ਅਹਿਮੀਅਤ ਨੂੰ ਪ੍ਰਵਾਨ ਕਰਦੇ ਹੋਏ ਕਿਹਾ ਕਿ ਸੂਬੇ ਦੀ ਨਵੀਂ ਸਨਅਤੀ ਤੇ ਵਪਾਰ ਨੀਤੀ ਸੂਬੇ ਵਿੱਚ ਨਿਜੀ ਨਿਵੇਸ਼ ਨੂੰ ਲਿਆਉਣ ਲਈ ਮਹਤਵਪੂਰਨ ਭੂਮਿਕਾ ਨਿਭਾਅ ਰਹੀ ਹੈ ਅਤੇ ਕਾਂਗਰਸ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਨਿਵੇਸ਼ਕਾਂ ਨੇ ਪਹਿਲਾਂ ਹੀ 20,000 ਕਰੋੜ ਰੁਪਏ ਦੇ ਨਿਵੇਸ਼ ਦੀ ਵਚਨਬਧਤਾ ਪ੍ਰਗਟਾਈ ਹੈ। ਅਮਰੀਕਾ ਦੇ ਰਾਜਦੂਤ ਕੇਨੱਥ ਇਆਨ ਜਸਟਰ ਨਾਲ ਗਲਬਾਤ ਦੌਰਾਨ ਮੁਖ ਮੰਤਰੀ ਨੇ ਸ੍ਰੀ ਜਸਟਰ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟਾਈ ਜਿਨ੍ਹਾਂ ਨੇ ਪ੍ਰਾਈਵੇਟ ਸੈਕਟਰ ਦੇ ਸਸ਼ਕਤੀਕਰਨ ਦੀ ਜ਼ਰੂਰਤ ’ਤੇ ਜ਼ੋਰ ਦਿਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਿਜੀ ਸੈਕਟਰ ਨੂੰ ਵੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪੰਜਾਬ ਦੀ ਨਵੀਂ ਸਨਅਤੀ ਨੀਤੀ ਇਸ ਸੇਧ ਵਿਚ ਹੀ ਤਿਆਰ ਕੀਤੀ ਗਈ ਹੈ। ਅਮਰੀਕਾ ਦੇ ਰਾਜਦੂਤ ਸ੍ਰੀ ਜਸਟਰ ਅਜ ਦੁਪਹਿਰ ਮੁਖ ਮੰਤਰੀ ਨੂੰ ਮਿਲਣ ਆਏ ਸਨ। ਮੁਖ ਮੰਤਰੀ ਨੇ ਦੌਰੇ ’ਤੇ ਆਏ ਵਫ਼ਦ ਨੂੰ ਦਸਿਆ ਕਿ ਉਨ੍ਹਾਂ ਨੇ 1985 ਵਿਚ ਸੂਬੇ ਦੇ ਖੇਤੀਬਾੜੀ ਮੰਤਰੀ ਹੁੰਦੇ ਹੋਏ ਅਮਰੀਕਾ ਦੀ ਅੰਤਰਰਾਸ਼ਟਰੀ ਕੰਪਨੀ ਪੈਪਸੀਕੋ ਨੂੰ ਸੰਗਰੂਰ ਜ਼ਿਲ੍ਹੇ ’ਚ ਆਲੂਆਂ ਦੇ ਚਿਪਸ ਬਣਾਉਣ ਦਾ ਪਲਾਂਟ ਲਾਉਣ ਵਾਸਤੇ ਜ਼ੋਰ ਦਿਤਾ ਜੋ ਸ਼ਾਇਦ ਪੰਜਾਬ ਵਿਚ ਪਹਿਲੀ ਬਹੁ-ਰਾਸ਼ਟਰੀ ਕੰਪਨੀ (ਐਮ.ਐਨ.ਸੀ) ਸੀ। ਉਨ੍ਹਾਂ ਕਿਹਾ ਕਿ ਨਵੀਂ ਸਨਅਤੀ ਦਾ ਉਦੇਸ਼ ਉਨ੍ਹਾਂ ਨਿਵੇਸ਼ਕਾਂ ਅਤੇ ਉਦਮੀਆਂ ਨੂੰ ਰਿਆਇਤਾਂ ਅਤੇ ਲਾਭ ਮੁਹਈਆ ਕਰਵਾਉਣ ’ਤੇ ਕੇਂਦਰਿਤ ਹੈ ਜੋ ਸੂਬੇ ਵਿਚ ਆਪਣੇ ਉਦਮਾਂ ਸਥਾਪਤ ਕਰਨ ਲਈ ਉਤਸੁਕ ਹਨ। ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਪ੍ਰਗਟ ਕੀਤਾ ਕਿ ਪੰਜਾਬ ਛੇਤੀਂ ਹੀ ਦੇਸ਼ ਵਿਚ ਨਿਵੇਸ਼ ਦੇ ਪਖ ਤੋਂ ਸਭ ਤੋਂ ਪੰਸਦੀਦਾ ਖੇਤਰ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਪਖੀ ਇਸ ਸਨਅਤੀ ਨੀਤੀ ਵਿਚ ਉਦਯੋਗ ਨੂੰ ਬਿਨਾਂ ਕਿਸੇ ਰੁਕਾਵਟ ਤੋਂ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮੁਹੱਈਆ ਕਰਵਾਉਣ ਤੋਂ ਇਲਾਵਾ ਹੋਰ ਰਿਆਇਤਾਂ ਵੀ ਦਿਤੀਆਂ ਗਈਆਂ ਹਨ। ਉਨ੍ਹਾਂ ਨੇ ਸ੍ਰੀ ਜਸਟਰ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਅਮਰੀਕੀ ਨਿਵੇਸ਼ਕਾਂ ਨੂੰ ਹਰ ਸੰਭਵ ਸਹਾਇਤਾ ਤੇ ਸਹਿਯੋਗ ਮੁਹਈਆ ਕਰਵਾਏਗੀ ਜੋ ਸੂਬੇ ਵਿਚ ਸਨਅਤੀ ਇਕਾਈਆਂ ਸਥਾਪਤ ਕਰਨ ਦੀ ਇੱਛਾ ਰਖਦੇ ਹਨ। ਮੁਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਖਾਹਿਸ਼ਾਂ ਬਹੁਤ ਜ਼ਿਆਦਾ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਪੂਰੀਆਂ ਕਰਨ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਤਵਾਦ ਦੇ ਦੌਰਾਨ ਹਿਜਰਤ ਕਰ ਚੁੱਕੀ ਸਨਅਤ ਹੁਣ ਮੁੜ ਆ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹ•ਾਂ ਦੀ ਸਰਕਾਰ ਦੇ ਕੇਂਦਰ ਨਾਲ ਬਹੁਤ ਵਧੀਆ ਸਬੰਧ ਹਨ ਜੋ ਸੂਬੇ ਲਈ ਸਹਾਈ ਹੁੰਦੇ ਹਨ। ਉਨ੍ਹਾਂ ਨੇ ਭਾਰਤ ਦੀ ਅਨੇਕਤਾ ’ਚ ਏਕਤਾ ਦੀ ਵਿਲੱਖਣਤਾ ਦਾ ਜ਼ਿਕਰ ਕਰਦਿਆਂ ਫਿਰਕੂ ਸਦਭਾਵਨਾ ਦੀ ਮਹੱਤਤਾ ਦੀ ਗੱਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇੱਥੇ ਕਿਸੇ ਕਿਸਮ ਦੇ ਕੱਟੜਵਾਦ ਲਈ ਕੋਈ ਥਾਂ ਨਹੀਂ ਹੈ ਅਤੇ ਉਨ•੍ਹਾਂ ਦੀ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਗੁਨਾਹਗਾਰਾਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਲਈ ਬਕਾਇਦਾ ਬਿਲ ਲਿਆਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੇ ਨਤੀਜੇ ਵੋਟਾਂ ਤੋਂ ਪਹਿਲਾਂ ਹੋਣ ਵਾਲੇ ਗੱਠਜੋੜ ’ਤੇ ਨਿਰਭਰ ਕਰਨਗੇ ਪਰ ਕਾਂਗਰਸ ਸਪੱਸ਼ਟ ਤੌਰ ’ਤੇ ਮਜ਼ਬੂਤ ਸਥਿਤੀ ਵਿੱਚ ਉਭਰੇਗੀ ਕਿਉਂਕਿ ਭਾਜਪਾ ਦਾ ਆਧਾਰ ਤੇਜ਼ੀ ਨਾਲ ਖੁੱਸ ਰਿਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਮੁਲਕ ਦਾ ਮਹਿਜ਼ ਦੋ ਫੀਸਦੀ ਜ਼ਮੀਨੀ ਰਕਬਾ ਹੋਣ ਦੇ ਬਾਵਜੂਦ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਜੋ ਮੁਲਕ ਦੇ ਅੰਨ ਭੰਡਾਰ ਵਿੱਚ 40 ਫੀਸਦੀ ਦਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ, ‘‘ਸਾਡੇ ਲਈ ਹੁਣ ਵੇਲਾ ਆ ਗਿਆ ਹੈ ਕਿ ਖੇਤੀ ਅਰਥਚਾਰੇ ਤੋਂ ਅਤਿ ਆਧੁਨਿਕ ਉਦਯੋਗ ’ਚ ਪ੍ਰਵੇਸ਼ ਕੀਤਾ ਜਾਵੇ ਕਿਉਂਜੋ ਸਾਡੇ ਰਵਾਇਤੀ ਖੇਤੀ ਪਹਿਲਾਂ ਹੀ ਹਾਸ਼ਿਏ ’ਤੇ ਪਹੁੰਚ ਚੁੱਕੀ ਹੈ।’’ ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਹਾਜ਼ਰ ਸਨ।

Comments are closed.

COMING SOON .....
Scroll To Top
11