Saturday , 20 April 2019
Breaking News
You are here: Home » PUNJAB NEWS » ਮੁੱਖ ਮੰਤਰੀ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ

ਮੁੱਖ ਮੰਤਰੀ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਵਸ ਨੂੰ ਇਕਜੁਟਤਾ ਤੇ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਪਵਿੱਤਰ ਦਿਹਾੜਾ ਜਾਤ, ਰੰਗ ਤੇ ਨਸਲ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਆਪਸੀ ਪ੍ਰੇਮ-ਪਿਆਰ ਨਾਲ ਮਨਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਧਰਮ ਦੇ ਰੱਖਿਅਕ ਤੇ ਸਚਾਈ ਦੇ ਪ੍ਰਤੀਕ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘ਸ੍ਰੀਮਦ ਭਗਵਦ ਗੀਤਾ’ ਵਿੱਚ ਅੰਕਿਤ ਭਗਵਾਨ ਕ੍ਰਿਸ਼ਨ ਦੇ ਫਲਸਫੇ ਦੀ ਅਜੋਕੇ ਪਦਾਰਥਵਾਦੀ ਸਮਾਜ ਜੋ ਨਫ਼ਰਤ ਤੇ ਫੁੱਟ ਦਾ ਸ਼ਿਕਾਰ ਹੈ, ਵਿੱਚ ਵੀ ਉਨੀਂ ਹੀ ਸਾਰਥਿਕਤਾ ਹੈ।

Comments are closed.

COMING SOON .....


Scroll To Top
11