Monday , 27 May 2019
Breaking News
You are here: Home » NATIONAL NEWS » ਮੌਸਮ ਵਿਭਾਗ ਵੱਲੋਂ ਅਗਲੇ 4 ਦਿਨ ਮੌਸਮ ਖ਼ਰਾਬ ਰਹਿਣ ਦੀ ਚੇਤਾਵਨੀ

ਮੌਸਮ ਵਿਭਾਗ ਵੱਲੋਂ ਅਗਲੇ 4 ਦਿਨ ਮੌਸਮ ਖ਼ਰਾਬ ਰਹਿਣ ਦੀ ਚੇਤਾਵਨੀ

ਹਨ੍ਹੇਰੀ ਨਾਲ ਰਾਜਸਥਾਨ, ਮੱਧ ਪ੍ਰਦੇਸ਼ ਤੇ ਗੁਜਰਾਤ ’ਚ 31 ਲੋਕਾਂ ਦੀ ਮੌਤ

ਨਵੀਂ ਦਿਲੀ, 17 ਅਪ੍ਰੈਲ- ਪਛਮੀ ਗੜਬੜੀ ਕਾਰਨ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਇਸ ਬਾਰੇ ਮੌਸਮ ਵਿਭਾਗ ਨੇ ਇਕ ਵਾਰ ਫੇਰ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤਕ ਮੌਸਮ ਖ਼ਰਾਬ ਰਹੇਗਾ। ਪਛਮੀ ਗੜਬੜੀ ਕਰਕੇ ਤੇਜ਼ ਹਵਾਵਾਂ ਤੇ ਬਾਰਸ਼ ਦੀ ਉਮੀਦ ਹੈ। ਮੌਸਮ ਵਿਭਾਗ ਨੇ 18 ਅਪਰੈਲ ਨੂੰ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚਲਣ ਦੀ ਚੇਤਾਵਨੀ ਦਿਤੀ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਬਾਰਸ਼ ਤੇ ਬਿਜਲੀ ਡਿਗਣ ਦੀ ਵੀ ਸੰਭਾਵਨਾ ਹੈ। ਪਛਮੀ ਗੜਬੜੀ ਕਾਰਨ ਬਾਰਸ਼ ਤੇ ਤੇਜ਼ ਹਵਾਵਾਂ ਚਲਣ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਬਾਰਸ਼ ਤੇ ਹਵਾ ਨੇ ਕਿਸਾਨਾਂ ਦਾ ਵਡਾ ਨੁਕਸਾਨ ਕੀਤਾ ਹੈ। ਹਵਾਵਾਂ ਪਛਮ ਤੋਂ ਪੂਰਬ ਵਲ ਜਾਂਦੀ ਹੈ। ਇਸ ਲਈ ਇਸ ਨੂੰ ਪਛਮੀ ਗੜਬੜ ਦਾ ਨਾਂਅ ਦਿਤਾ ਗਿਆ ਹੈ। ਮਧ ਪ੍ਰਦੇਸ਼, ਰਾਜਸਥਾਨ, ਮਣੀਪੁਰ ਅਤੇ ਦੇਸ਼ ਦੇ ਵਖ–ਵਖ ਹਿਸਿਆਂ ਵਿੱਚ ਬੇਮੌਸਮ ਮੀਂਹ ਅਤੇ ਹਨ੍ਹੇਰੀ ਕਾਰਨ 31 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਨ–ਮਾਲ ਦੇ ਨੁਕਸਾਨ ’ਤੇ ਡੂੰਘਾ ਦੁਖ ਪ੍ਰਗਟ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2–2 ਲਖ ਰੁਪਏ  ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਮੰਗਲਵਾਰ ਅਤੇ ਬੁਧਵਾਰ ਦੀ ਦਰਮਿਆਣੀ ਰਾਤ ਗੁਜਰਾਤ, ਮਧ ਪ੍ਰਦੇਸ਼, ਰਾਜਸਥਾਨ, ਮਣੀਪੁਰ ਅਤੇ ਦੇਸ਼ ਦੇ ਵਖ ਵਖ ਹਿਸਿਆਂ ਵਿਚ ਜਾਨ–ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਪ੍ਰਧਾਨ ਮੰਤਰੀ ਦਫ਼ਤਰ ਦੇ ਟਵੀਟਰ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੇਮੌਸਮ ਮੀਂਹ ਅਤੇ ਹਨ੍ਹੇਰੀ ਨਾਲ ਮਾਰੇ ਗਏ ਲੋਕਾਂ ਪ੍ਰਤੀ ਦੁਖ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਹਤ ਫੰਡ ’ਚੋਂ ਦੋ–ਦੋ ਲਖ ਰੁਪਏ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ। ਜ਼ਖਮੀਆਂ ਨੂੰ 50–50 ਹਜ਼ਾਰ ਰੁਪਏ ਦੀ ਆਰਥਿਕ ਮਦਦ ਦਾ ਐਲਾਨ ਕੀਤਾ ਗਿਆ ਹੈ।

Comments are closed.

COMING SOON .....


Scroll To Top
11