Wednesday , 3 June 2020
Breaking News
You are here: Home » PUNJAB NEWS » ਮੰਤਰੀ ਮੰਡਲ ਵੱਲੋਂ ਪਟਿਆਲਾ ਵਿਖੇ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ’ ਦੀ ਸਥਾਪਨਾ ਨੂੰ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਪਟਿਆਲਾ ਵਿਖੇ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ’ ਦੀ ਸਥਾਪਨਾ ਨੂੰ ਪ੍ਰਵਾਨਗੀ

ਬਟਾਲਾ, 24 ਅਕਤੂਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਰੂਪ ਵਿੱਚ ਮਨਾਉਣ ਲਈ ਹੋ ਰਹੇ ਉਪਰਾਲਿਆਂ ਦੇ ਤਹਿਤ ਅੱਜ ਪੰਜਾਬ ਮੰਤਰੀ ਮੰਡਲ ਨੇ ਪਟਿਆਲਾ ਵਿਖੇ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ’ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਐਕਟ, 2019 ਨੂੰ ਪਾਸ ਕਰਨ ਲਈ ਬਿੱਲ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਵਿਦਿਆਰਥੀਆਂ ਵਿੱਚ ਵੱਡੇ ਪੈਮਾਨੇ ‘ਤੇ ਓਪਨ ਆਨਲਾਈਨ ਕੋਰਸਾਂ ਦੇ ਮਕਬੂਲ ਹੋਣ ਦੇ ਤੱਥਾਂ ਨੂੰ ਵਿਚਾਰਦਿਆਂ ਪੰਜਾਬ ਸਰਕਾਰ ਵੱਲੋਂ ਪਹਿਲੇ ਸਿੱਖ ਗੁਰੂ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਪ੍ਰਤੀ ਸ਼ਰਧਾ ਭਾਵ ਤੇ ਸਤਿਕਾਰ ਵਜੋਂ ਓਪਨ ਅਤੇ ਡਿਸਟੈਂਸ ਲਰਨਿੰਗ ਦੀ ਇਹ ਯੂਨੀਵਰਸਿਟੀ ਦੀ ਸਥਾਪਤੀ ਦਾ ਫੈਸਲਾ ਕੀਤਾ ਗਿਆ ਹੈ।
ਪੰਜਾਬ ਮੰਤਰੀ ਮੰਡਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਨੂੰ ਸਮਰਪਿਤ 6 ਨਵੰਬਰ, 2019 ਨੂੰ 15ਵੀਂ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਮਹਾਨ ਸਮਾਗਮਾਂ ਲਈ ਇੱਥੇ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਆਈ.ਡੀ.ਆਈ.ਪੀ.ਟੀ. ਪ੍ਰਾਜੈਕਟ ਨੂੰ ਮਨਜ਼ੂਰੀ-ਇੱਕ ਹੋਰ ਫੈਸਲੇ ਵਿੱਚ ਸੈਰ ਸਪਾਟੇ ਲਈ ਬੁਨਿਆਦੀ ਢਾਂਚਾ ਨਿਵੇਸ਼ ਪ੍ਰੋਗਰਾਮ (ਆਈ.ਡੀ.ਆਈ.ਪੀ.ਟੀ.) ਅਧੀਨ ਭਾਗ-1 ਵਿੱਚ ਲਏ ਗਏ ਉਪ-ਪ੍ਰਾਜੈਕਟਾਂ ਦੀ ਲਾਗਤ ਵਿੱਚ ਭਿੰਨਤਾ ਨੂੰ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਏਸ਼ੀਅਨ ਵਿਕਾਸ ਬੈਂਕ ਦੀ ਸਹਾਇਤਾ ਵਾਲੇ ਆਈ.ਡੀ.ਆਈ.ਪੀ.ਟੀ. ਦੇ ਉਪ-ਪ੍ਰਾਜੈਕਟਾਂ ਨੂੰ ਅਮਲ ਵਿੱਚ ਲਿਆਉਣ ਲਈ ਸੋਧੀ ਹੋਈ ਤਜਵੀਜ਼ ਮੁਤਾਬਕ ਲਿਆ ਗਿਆ ਹੈ। ਸੋਧੇ ਹੋਏ ਪ੍ਰਸਤਾਵ ਦਾ ਉਦੇਸ਼ ਆਈ.ਡੀ.ਆਈ.ਪੀ.ਟੀ. ਪ੍ਰਾਜੈਕਟ ਅਧੀਨ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣਾ ਅਤੇ ਸਮੇਂ ਸਿਰ ਮੁਕੰਮਲ ਕਰਨਾ ਹੈ। ਇਸ ਨਾਲ ਉਪ-ਪ੍ਰਾਜੈਕਟ ਦੀ ਕੀਮਤ ਦੀ 10 ਫੀਸਦੀ ਭਿੰਨਤਾ ਦੀ ਇਜਾਜ਼ਤ ਪ੍ਰਾਜੈਕਟ ਡਾਇਰੈਕਟਰ ਕੋਲ ਅਤੇ 15 ਫੀਸਦੀ ਤੱਕ ਪ੍ਰਸ਼ਾਸਨਿਕ ਸਕੱਤਰ ਕੋਲ ਹੋਵੇਗੀ।
ਮੋਹਾਲੀ ਮੈਡੀਕਲ ਕਾਲਜ ਦੀ ਭਰਤੀ ਨੂੰ ਪ੍ਰਵਾਨਗੀ-ਇਸੇ ਦੌਰਾਨ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਤੇ ਜਾਂਚ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਮੈਡੀਕਲ ਸਿੱਖਿਆ ਨੂੰ ਪੇਸ਼ੇ ਵਜੋਂ ਚੁਣਨ ਲਈ ਵਿਦਿਆਰਥੀਆਂ ਨੂੰ ਮੌਕਾ ਦੇਣ ਵਾਸਤੇ ਮੰਤਰੀ ਮੰਡਲ ਨੇ ਮੋਹਾਲੀ ਵਿਖੇ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਲਈ ਫੈਕਲਟੀ, ਪੈਰਾ ਮੈਡੀਕਲ ਸਟਾਫ ਅਤੇ ਹੋਰ ਅਸਾਮੀਆਂ ਨੂੰ ਪੜਾਅਵਾਰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਕਿਲ੍ਹਾ ਅੰਦਰੂਨ ਦੀ ਸੰਭਾਲ-ਮੰਤਰੀ ਮੰਡਲ ਨੇ ਪਟਿਆਲਾ ਵਿੱਚ ਬੁਰਜ ਬਾਬਾ ਆਲਾ ਸਿੰਘ, ਕਿਲ੍ਹਾ ਅੰਦਰੂਨ ਵਿੱਚ 2 ਸਫਾਈ ਸੇਵਕ, ਇਕ ਰਾਗੀ ਅਤੇ ਇਕ ਫਰਾਸ਼ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਮੁੜ ਸੁਰਜੀਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਿਲ੍ਹੇ ਵਿੱਚ ਕੁੱਲ 19 ਅਸਾਮੀਆਂ ਪ੍ਰਵਾਨਿਤ ਹਨ।

Comments are closed.

COMING SOON .....


Scroll To Top
11