Friday , 23 August 2019
Breaking News
You are here: Home » PUNJAB NEWS » ਮੰਤਰੀ ਮੰਡਲ ਵੱਲੋਂ ਹਲਵਾਰਾ ਵਿਖੇ ਅੰਤਰਰਾਸ਼ਟਰੀ ਸਿਵਲ ਟਰਮੀਨਲ ਦੀ ਸਥਾਪਨਾ ਨੂੰ ਹਰੀ ਝੰਡੀ

ਮੰਤਰੀ ਮੰਡਲ ਵੱਲੋਂ ਹਲਵਾਰਾ ਵਿਖੇ ਅੰਤਰਰਾਸ਼ਟਰੀ ਸਿਵਲ ਟਰਮੀਨਲ ਦੀ ਸਥਾਪਨਾ ਨੂੰ ਹਰੀ ਝੰਡੀ

ਕਰਤਾਰਪੁਰ ਲਾਂਘੇ ਦਾ ਸਵਾਗਤ ਕਰਦਾ ਵਿਸ਼ੇਸ਼ ਮਤਾ ਪਾਸ ਵਿਸ਼ੇਸ਼ ਡੇਰਾ ਬਾਬਾ ਨਾਨਕ ਅਥਾਰਟੀ ਸਥਾਪਿਤ ਕਰਨ ਦਾ ਫ਼ੈਸਲਾ ਝ ਪੰਜਾਬ ਜਲ ਸ੍ਰੋਤ ਬਿਲ-2018 ਦੇ ਖਰੜੇ ਨੂੰ ਪ੍ਰਵਾਨਗੀ

ਚੰਡੀਗੜ੍ਹ, 3 ਦਸੰਬਰ- ਸੂਬੇ ਵਿੱਚ ਉਦਯੋਗਿਕ ਅਤੇ ਆਰਥਿਕ ਗਤੀਵਿਧੀਆਂ ਹੋਰ ਹੁਲਾਰਾ ਦੇਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਨਵਾਂ ਅੰਤਰਰਾਸ਼ਟਰੀ ਸਿਵਲ ਹਵਾਈ ਟਰਮੀਨਲ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਫੈਸਲੇ ਨਾਲ ਸੂਬੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਵਜੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਕੋਲ ਇਹ ਮਸਲਾ ਉਠਾਇਆ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਸ ਸਬੰਧੀ ਏਅਰਪੋਰਟਸ ਅਥਾਰਟੀ ਆਫ ਇੰਡੀਆ (ਏ.ਏ.ਆਈ.) ਨਾਲ ਸਮਝੌਤਾ ਸਹੀਬੰਦ (ਐਮ.ਓ.ਯੂ.) ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਿਵਲ ਟਰਮੀਨਲ ਦਾ ਨਿਰਮਾਣ ਸਾਂਝੇ ਤੌਰ ’ਤੇ ਏਅਰਪੋਰਟਸ ਅਥਾਰਟੀ ਆਫ਼ ਇੰਡੀਆ ਅਤੇ ਪੰਜਾਬ ਸਰਕਾਰ ਵੱਲੋਂ ਇਸ ਮੰਤਵ ਲਈ ਗਠਿਤ ਕੀਤੀ ਜੁਆਇੰਟ ਵੈਂਚਰ ਕੰਪਨੀ (ਜੇ.ਵੀ.ਸੀ.) ਰਾਹੀਂ ਕੀਤਾ ਜਾਵੇਗਾ। ਇਸ ਪ੍ਰੋਜੈਕਟ ਵਿੱਚ 51% ਹਿੱਸੇਦਾਰੀ ਏਅਰਪੋਰਟਸ ਅਥਾਰਟੀ ਆਫ਼ ਇੰਡੀਆ ਅਤੇ 49% ਹਿੱਸੇਦਾਰੀ ਪੰਜਾਬ ਸਰਕਾਰ ਦੀ ਗਰੇਟਰ ਲੁਧਿਆਣਾ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੀ ਹੋਵੇਗੀ। ਪੰਜਾਬ ਮੰਤਰੀ ਮੰਡਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਤੇ ਇਸ ਦੇ ਆਲੇ-ਦੁਆਲੇ ਦੇ ਵਿਕਾਸ ਤੇ ਸੁੰਦਰੀਕਰਨ ਲਈ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਸਥਾਪਿਤ ਕਰਨ ਲਈ ਵਿਸ਼ੇਸ਼ ਮਤਾ ਪਾਸ ਕੀਤਾ ਹੈ। ਮੁੱਖ ਮੰਤਰੀ ਵੱਲੋਂ ਇਸ ਇਤਿਹਾਸਕ ਮੌਕੇ ਇਸ ਇਲਾਕੇ ਵਿੱਚ ਲੱਖਾਂ ਸ਼ਰਧਾਲੂਆਂ ਦੇ ਆਉਣ ਦੇ ਮੱਦੇਨਜਰ ਬੁਨਿਆਦੀ ਢਾਂਚੇ ਦਾ ਪੱਧਰ ਉਚਾ ਚੁੱਕਣ ਤੇ ਸੁਵਿਧਾਵਾਂ ਦੇ ਵਾਸਤੇ ਪਹਿਲਾਂ ਹੀ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਐਲਾਨ 23 ਨਵੰਬਰ, 2018 ਨੂੰ ਗੁਰਪੁਰਬ ਮੌਕੇ ਸੂਬਾ ਸਰਕਾਰ ਵੱਲੋਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰਆਤ ਮੌਕੇ ਕੀਤਾ ਗਿਆ ਸੀ। ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦਾ ਇਕ ਵਿਸ਼ੇਸ਼ ਮਤੇ ਰਾਹੀਂ ਸਵਾਗਤ ਕੀਤਾ ਗਿਆ ਹੈ ਅਤੇ ਇਸ ਨੂੰ ਇਕ ਇਤਿਹਾਸਕ ਕਦਮ ਦੱਸਿਆ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਪੰਜਾਬ ਜਲ ਸ੍ਰੋਤ (ਮੈਨੇਜਮੈਂਟ ਅਤੇ ਰੈਗੂਲੇਸ਼ਨ) ਬਿਲ-2018 ਦੇ ਖਰੜੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦਾ ਉਦੇਸ਼ ਸੂਬੇ ਦੇ ਜਲ ਸਰੋਤਾਂ ਦੀ ਵਰਤੋਂ ਅਤੇ ਪ੍ਰਬੰਧਨ ਨੂੰ ਸਮਝਦਾਰੀ, ਢੁੱਕਵੇ ਅਤੇ ਤਰਕਸੰਗਤ ਤਰੀਕੇ ਨਾਲ ਯਕੀਨੀ ਬਨਾਉਣਾ ਹੈ। ਇਸ ਵਿੱਚ ਪ੍ਰਸਤਾਵਿਤ ਕੀਤੀ ਗਈ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਯੂ.ਆਰ.ਡੀ. ਏ) ਦਾ ਇਕ ਚੇਅਰਮੈਨ ਅਤੇ ਦੋ ਮੈਂਬਰ ਸਰਕਾਰ ਵੱਲੋਂ ਨਿਯੁਕਤ ਕੀਤੇ ਜਾਣਗੇ। ਸਮਝਦਾਰੀ, ਤਰਕਸੰਗਤ ਅਤੇ ਟਿਕਾਊ ਢੰਗ ਨਾਲ ਪਾਣੀ ਦੇ ਪ੍ਰਬੰਧਨ ਅਤੇ ਸੰਭਾਲ ਲਈ ਇਹ ਅਥਾਰਟੀ ਜ਼ਿੰਮੇਵਾਰੀ ਹੋਵੇਗੀ ਅਤੇ ਅਥਾਰਟੀ ਕੋਲ ਇਸ ਮੰਤਵ ਲਈ ਫਾਇਦੇਮੰਦ ਸਮਝੇ ਜਾਣ ਵਾਲੇ ਢੁਕਵੇਂ ਕਦਮ ਚੁੱਕਣ ਲਈ ਅਧਿਕਾਰ ਹੋਵੇਗਾ। ਇਸ ਅਥਾਰਟੀ ਕੋਲ ਜਲ ਸਰੋਤਾਂ ਦੇ ਬਚਾਅ ਅਤੇ ਪ੍ਰਬੰਧਨ ਲਈ ਦਿਸ਼ਾ ਨਿਰਦੇਸ਼ ਜਾਰੀ ਕਰਨ ਲਈ ਵੀ ਅਧਿਕਾਰ ਹੋਵੇਗਾ। ਇਸ ਅਥਾਰਟੀ ਕੋਲ ਪੀਣ ਵਾਲੇ, ਘਰੇਲੂ, ਵਪਾਰਕ ਜਾਂ ਉਦਯੋਗਿਕ ਵਰਤੋਂ ਲਈ ਪਾਣੀ ਦੀ ਸਪਲਾਈ ਲਈ ਦਰਾਂ ਸਬੰਧੀ ਨਿਰਦੇਸ਼ ਜਾਰੀ ਕਰਨ ਦਾ ਵੀ ਅਧਿਕਾਰ ਹੋਵੇਗਾ। ਇਸ ਅਥਾਰਟੀ ਕੋਲ ਇਕ ਵੱਖਰਾ ਪੰਜਾਬ ਵਾਟਰ ਰੈਗੂਲੇਸ਼ਨ ਅਤੇ ਡਿਵੈਲਪਮੈਂਟ ਅਥਾਰਟੀ ਫੰਡ ਹੋਵੇਗਾ, ਜਿਸ ਵਿੱਚ ਗ੍ਰਾਂਟਾਂ/ਕਰਜ਼ੇ ਪੰਜਾਬ ਸਰਕਾਰ ਦੁਆਰਾ ਜਮ੍ਹਾਂ ਕਰਵਾਏ ਜਾਣਗੇ।

Comments are closed.

COMING SOON .....


Scroll To Top
11