ਫ਼ਿਰੋਜ਼ਪੁਰ, 17 ਜੁਲਾਈ (ਗੁਰਤਾਰ ਸਿੰਘ ਸਿਧੂ ਸੁਖਵਿੰਦਰ ਸੁਖ)- ਸ਼੍ਰੀ ਮਖਣ ਸਿੰਘ ਗਿਲ (ਪੀ.ਪੀ.ਐਸ) ਨੇ ਵਿਜੀਲੈਂਸ ਬਿਊਰੋ ਯੂਨਿਟ ਫ਼ਿਰੋਜ਼ਪੁਰ ਵਿਖੇ ਬਤੌਰ ਡੀ.ਐਸ.ਪੀ. ਦਾ ਅਹੁਦਾ ਸੰਭਾਲਿਆ ਹੈ।ਇਸ ਦੌਰਾਨ ਉਨ੍ਹਾਂ ਕਿਹਾ ਕਿ ਮਾਨਯੋਗ ਮੁਖ ਡਾਇਰੈਕਟਰ ਸ੍ਰੀ ਬੀ.ਕੇ.ਉਪਲ ਅਤੇ ਸ੍ਰੀ ਹਰਗੋਬਿੰਦ ਸਿੰਘ ਸੀਨੀਅਰ ਪੁਲਿਸ, ਵਿਜੀਲੈਂਸ ਬਿਊਰੋ, ਫ਼ਿਰੋਜ਼ਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਜ਼ਿਲ੍ਹੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਆਮ ਜਨਤਾ ਦੇ ਸਹਿਯੋਗ ਦੀ ਬੇਹਦ ਲੋੜ ਹੈ। ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਤਰ੍ਹਾਂ ਦੀ ਕੋਈ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾ ਵਿਜੀਲੈਂਸ ਬਿਊਰੋ ਯੂਨਿਟ ਨੂੰ ਦਿਤੀ ਜਾਵੇ।