Monday , 30 March 2020
Breaking News
You are here: Home » NATIONAL NEWS » ਰਾਜਸਥਾਨ ‘ਚ ਵੀ ਲਾਗੂ ਹੋਵੇਗਾ ਆਨੰਦ ਮੈਰਿਜ ਐਕਟ

ਰਾਜਸਥਾਨ ‘ਚ ਵੀ ਲਾਗੂ ਹੋਵੇਗਾ ਆਨੰਦ ਮੈਰਿਜ ਐਕਟ

ਜੈਪੁਰ, 5 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਸਿੱਖਾਂ ਲਈ ਇੱਕ ਵੱਡੀ ਖੁਸ਼ਖਬਰੀ ਹੈ ਕਿ ਰਾਜਸਥਾਨ ਸਰਕਾਰ ਨੇ ਸੂਬੇ ‘ਚ ਆਨੰਦ ਮੈਰਿਜ ਐਕਟ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਉੱਥੇ ਵਸਦੇ ਸਿੱਖ ਹੁਣ ਛੇਤੀ ਹੀ ਇਸ ਐਕਟ ਅਧੀਨ ਆਪਣੇ ਵਿਆਹ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ। ਇਸ ਤੋਂ ਇਲਾਵਾ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ‘ਚ ਬੈਠਣ ਮੌਕੇ ਕੜਾ, ਪੱਗ ਅਤੇ ਕਿਰਪਾਨ ਆਦਿ ਨਹੀਂ ਲੁਹਾਇਆ ਜਾਵੇਗਾ। ਜੈਪੁਰ ‘ਚ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ‘ਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਹ ਐਲਾਨ ਕੀਤਾ। ਇਸ ਮੌਕੇ ਸੱਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਇਸ ਤੋਂ ਬਾਅਦ ਸੁਖਮਣੀ ਸਾਹਿਬ ਦਾ ਪਾਠ ਹੋਇਆ। ਇਸ ਮਗਰੋਂ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਤੇ ਰਜਿੰਦਰ ਸਿੰਘ ਪਟਿਆਲਾ ਵਾਲਿਆਂ ਨੇ ਗੁਰਬਾਣੀ ਦੇ ਸ਼ਬਦਾਂ ਦਾ ਕੀਰਤਨ ਕੀਤਾ। ਸੰਗਤ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਐਲਾਨ ਕਰਦਿਆਂ ਕਿਹਾ ਕਿ ਹੁਣ ਰਾਜਸਥਾਨ ਵਿੱਚ ਵੀ ਆਨੰਦ ਮੈਰਿਜ ਐਕਟ ਲਾਗੂ ਹੋਵੇਗਾ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਹ ਵੀ ਕਿਹਾ ਕਿ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਬੈਠਣ ਮੌਕੇ ਕੜਾ, ਪੱਗ ਅਤੇ ਕਿਰਪਾਨ ਉਤਾਰਣ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਇਸ ਐਲਾਨ ਤੋਂ ਬਾਅਦ ਪ੍ਰੋਗਰਾਮ ‘ਚ ਸ਼ਾਮਲ ਸੰਗਤਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਤਾਂ ਪਹਿਲਾਂ ਹੀ ਸਿੱਖਾਂ ਨੂੰ ਆਨੰਦ ਮੈਰਿਜ ਐਕਟ ਦਾ ਫ਼ਾਇਦਾ ਦਿੱਤਾ ਹੋਇਆ ਹੈ, ਪਰ ਹੁਣ ਕੇਂਦਰ ਤੋਂ ਬਾਅਦ ਰਾਜਸਥਾਨ ਸਰਕਾਰ ਨੇ ਵੀ ਸੂਬੇ ਵਿੱਚ ਇਸ ਮੈਰਿਜ ਐਕਟ ਨੂੰ ਲਾਗੂ ਕੀਤਾ ਜਾ ਰਿਹਾ ਹੈ।

Comments are closed.

COMING SOON .....


Scroll To Top
11