Thursday , 19 July 2018
Breaking News
You are here: Home » ENTERTAINMENT » ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਭੰਗੜਾ ਟੀਮ ਭਾਰਤ ਜੇਤੂ ਬਣੀ

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਭੰਗੜਾ ਟੀਮ ਭਾਰਤ ਜੇਤੂ ਬਣੀ

ਜਲੰਧਰ, 10 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਭੰਗੜਾ ਟੀਮ ਨੇ ਇੰਡੀਆ ਲੈਵਲ ਦਾ ਠਭੰਗੜਾ ਐਰੀਨਾ-2018ੂ ਕੰਪੀਟੀਸ਼ਨ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਇਹ ਕੰਪੀਟਿਸ਼ਨ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ, ਨਿਊ ਦਿੱਲੀ ਵਿਚ ਆਯੋਜਿਤ ਕੀਤਾ ਗਿਆ ਸੀ। ਇਸ ਵਿਚ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ 13 ਜੇਤੂ ਟੀਮਾਂ ਨੇ ਭਾਗ ਲਿਆ। ਇਸ ਕੰਪੀਟੀਸ਼ਨ ਦੇ ਜੇਤੂ ਵਿਦਿਆਰਥੀ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਕੋਲ ਜੇਤੂ ਟਰਾਫੀ ਲੈ ਕੇ ਕਾਲਜ ਆਏ। ਇਸ ਸਮੇਂ ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਦਿਲੀ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਅਜਿਹੇ ਹੋਣਹਾਰ ਵਿਦਿਆਰਥੀ ਸੰਸਥਾ ਦਾ ਨਾਮ ਰੌਸ਼ਨ ਕਰਦੇ ਹਨ। ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਮਾਣ ਹੈ। ਵਿਦਿਆਰਥੀਆਂ ਨੇ ਵੀ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਪ੍ਰਧਾਨ ਸਰਦਾਰਨੀ ਬਲਬੀਰ ਕੌਰ ਅਤੇ ਸਮੂਹ ਮੈਨੇਜਮੈਂਟ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਹਮੇਸ਼ਾ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਸਮੇਂ ਸਮੇਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ। ਇਸ ਮੁਕਾਬਲੇ ਵਿਚ ਟੀਮ ਨੇ 60 ਹਜ਼ਾਰ ਰੁਪਏ ਦਾ ਨਕਦ ਇਨਾਮ ਵੀ ਜਿੱਤਿਆ। ਪ੍ਰਿੰਸੀਪਲ ਸਾਹਿਬ ਨੇ ਦੱਸਿਆ ਕਿ ਭੰਗੜੇ ਦੇ ਹੋਣ ਵਾਲੇ ਵਿਸ਼ਵ ਕੱਪ ਵਿਚ ਭਾਰਤ ਦੀ ਪ੍ਰਤੀਨਿਧਤਾ ਕਰਨ ਵਾਲੀ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਇਸ ਟੀਮ ਨੂੰ ਜਿਸ ਵੀ ਸਹਾਇਤਾ ਦੀ ਲੋੜ ਹੋਵੇਗੀ ਕਾਲਜ ਸਦਾ ਲਈ ਤਿਆਰ ਹੈ। ਇਸ ਮੌਕੇ ਸ. ਜਸਪਾਲ ਸਿੰਘ ਵੜੈਚ, ਸੰਯੁਕਤ ਸਕੱਤਰ, ਗਵਰਨਿੰਗ ਕੌਂਸਲ ਨੇ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਖਾਸ ਤੌਰ ਤੇ ਵਧਾਈ ਦਿੱਤੀ। ਪ੍ਰਿੰਸੀਪਲ ਸਾਹਿਬ ਨੇ ਭੰਗੜਾ ਟੀਮ ਦੇ ਇੰਚਾਰਜ ਪ੍ਰੋ. ਪਲਵਿੰਦਰ ਸਿੰਘ ਬੋਲੀਨਾ, ਦਵਿੰਦਰ ਸਿੰਘ ਕਲਸੀ ਅਤੇ ਢੋਲੀ ਨਿਰਮਲ ਕੁਮਾਰ, ਉਸਤਾਦ ਬਲਵੀਰ ਚੰਦ ਨੂੰ ਵਧਾਈ ਦਿੱਤੀ। ਇਸ ਸਮੇਂ ਭੰਗੜਾਂ ਟੀਮ ਦੇ ਸਮੂਹ ਮੈਂਬਰ ਹਰਪ੍ਰੀਤ ਸਿੰਘ, ਰਾਜਬੀਰ ਸਿੰਘ, ਰਣਜੀਤ ਸਿੰਘ, ਪ੍ਰਭਜੋਤ ਸਿੰਘ, ਹਰਨੂਰ ਸਿੰਘ, ਹਨੀ ਮਲਹੋਤਰਾ, ਜੈਸਨਪ੍ਰੀਤ ਸਿੰਘ, ਜਸਵਿੰਦਰ ਸਿੰਘ, (ਬੋਲੀਆਂ) ਹਰਪ੍ਰੀਤ ਸਿੰਘ ਸਿੱਧੂ ਕਰਮਜੀਤ ਸਿੰਘ ਕਰਮਾ ਹਾਜ਼ਰ ਸਨ।

Comments are closed.

COMING SOON .....
Scroll To Top
11