Monday , 20 January 2020
Breaking News
You are here: Home » BUSINESS NEWS » ਲੋਕਾਂ ਦੀ ਜ਼ਰੂਰਤ ਨੂੰ ਧਿਆਨ ‘ਚ ਰੱਖਦਿਆਂ ਸੂਬੇ ਦਾ ਵਿਕਾਸ ਕਰਵਾ ਰਹੀ ਹੈ ਪੰਜਾਬ ਸਰਕਾਰ : ਅਰੋੜਾ

ਲੋਕਾਂ ਦੀ ਜ਼ਰੂਰਤ ਨੂੰ ਧਿਆਨ ‘ਚ ਰੱਖਦਿਆਂ ਸੂਬੇ ਦਾ ਵਿਕਾਸ ਕਰਵਾ ਰਹੀ ਹੈ ਪੰਜਾਬ ਸਰਕਾਰ : ਅਰੋੜਾ

ਹੁਸ਼ਿਆਰਪੁਰ, 15 ਦਸੰਬਰ (ਤਰਸੇਮ ਦੀਵਾਨਾ)- ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਜਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦਾ ਵਿਕਾਸ ਕਰਵਾ ਰਹੀ ਹੈ। ਇਸ ਕੜੀ ਤਹਿਤ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਇਹ ਵਿਚਾਰ ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਵਾਰਡ ਨੰ: 9 ਦੇ ਮੁਹੱਲਾ ਅਸਲਾਮਾਬਾਦ ਵਿੱਚ ਸੀਵਰੇਜ਼ ਪਾਈਪ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਵਾਰਡ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਲਾਕੇ ਦੀ ਸੀਵਰੇਜ਼ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਗਿਆ ਹੈ। ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਕਈ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਵਿੱਚ ਇਕ ਪ੍ਰੋਜੈਕਟ ਸ਼ਹਿਰ ਦੀ ਪੂਰੀ ਆਬਾਦੀ ਲਈ 100 ਪ੍ਰਤੀਸ਼ਤ ਪੀਣ ਵਾਲੇ ਪਾਣੀ ਤੇ ਸੀਵਰੇਜ਼ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਵਾਟਰ ਸਪਲਾਈ ਤੇ ਸੀਵਰੇਜ਼ ਲਾਈਨ ਪ੍ਰੋਜੈਕਟ ਨੂੰ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਤਹਿਤ 9.57 ਕਰੋੜ ਰੁਪਏ ਦੀ ਲਾਗਤ ਨਾਲ 55 ਕਿਲੋਮੀਟਰ ਵਾਟਰ ਪਾਈਪ ਤੇ 30.83 ਕਰੋੜ ਰੁਪਏ ਦੀ ਲਾਗਤ ਨਾਲ 56 ਕਿਲੋਮੀਟਰ ਸੀਵਰੇਜ਼ ਪਾਈਪ ਪਾਉਣ ਦਾ ਕੰਮ ਕੀਤਾ ਜਾਵੇਗਾ। ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਆਮ ਲੋਕਾਂ ਦੀਆਂ ਇਨ੍ਹਾਂ ਜ਼ਰੂਰਤਾਂ ਦਾ ਧਿਆਨ ਰੱਖਦੇ ਹੋਏ ਸਰਕਾਰ ਵਲੋਂ ਸੂਬੇ ਵਿੱਚ ਆਉਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 20 ਅਗਸਤ ਤੋਂ ਸ਼ੁਰੂ ਕੀਤੀ ਗਈ ਸੀ, ਜਿਸ ਦਾ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਨੇ ਪੰਜਾਬ ਦੇ ਲੋਕਾਂ ਲਈ ਬਿਨ੍ਹਾਂ ਕਿਸੇ ਖਰਚ ਦੇ ਮੁੱਢਲੀ ਸਿਹਤ ਸੁਰੱਖਿਆ ਦਾ ਲਾਭ ਲੈਣਾ ਸੰਭਵ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਯੋਜਨਾ ਮੀਲ ਦਾ ਪੱਥਰ ਸਾਬਤ ਹੋਵੇਗੀ, ਜਿਸ ਤਹਿਤ 75 ਪ੍ਰਤੀਸ਼ਤ ਆਬਾਦੀ ਨੂੰ ਕਵਰ ਕੀਤਾ ਗਿਆ ਹੈ। ਇਸ ਮੌਕੇ ਕੌਂਸਲਰ ਸ੍ਰੀ ਸੁਰਿੰਦਰ ਪਾਲ ਸਿੱਧੂ, ਸ੍ਰੀ ਬਲਦੇਵ ਸਿੰਘ, ਸ੍ਰੀ ਤਰਸੇਮ ਲਾਲ, ਸ੍ਰੀ ਮੁਲਖ ਰਾਜ, ਸ੍ਰੀ ਪਿਆਰਾ ਸਿੰਘ, ਸ੍ਰੀ ਗੁਰਮੁੱਖ ਸਿੰਘ, ਸ੍ਰੀ ਸਤਨਾਮ ਸਿੰਘ, ਸ੍ਰੀ ਪਰਮਜੀਤ ਕਟਾਰੀਆ, ਸ੍ਰੀ ਜੋਗਿੰਦਰ ਸਿੰਘ, ਸ੍ਰੀ ਅਜੀਤ ਸਿੰਘ, ਸ੍ਰੀ ਹਰਕਿਸ਼ਨ ਸਿੰਘ ਲੱਕੀ, ਸ੍ਰੀ ਦਰਸ਼ਨ ਸਿੰਘ, ਸ੍ਰੀਮਤੀ ਗੁਰਮੀਤ ਕੌਰ, ਸ੍ਰੀਮਤੀ ਭੁਪਿੰਦਰ ਕੌਰ, ਸ੍ਰੀਮਤੀ ਬਿਮਲਾ ਦੇਵੀ, ਸ੍ਰੀਮਤੀ ਕੁਲਦੀਪ ਕੌਰ, ਸ੍ਰੀ ਸੁਨੀਸ਼ ਜੈਨ, ਸ੍ਰੀ ਗੁਲਸ਼ਨ ਰਾਏ, ਸ੍ਰੀ ਬਿਹਾਰੀ ਲਾਲ, ਸ੍ਰੀ ਰਾਜਿੰਦਰ ਕੁਮਾਰ ਤੋਂ ਇਲਾਵਾ ਹੋਰ ਸਖਸ਼ੀਅਤਾਂ ਮੌਜੂਦ ਸਨ।

Comments are closed.

COMING SOON .....


Scroll To Top
11