Sunday , 19 January 2020
Breaking News
You are here: Home » Carrier » ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਯਕੀਨੀ ਬਣਾਇਆ ਜਾਵੇ : ਓ.ਪੀ. ਸੋਨੀ

ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਯਕੀਨੀ ਬਣਾਇਆ ਜਾਵੇ : ਓ.ਪੀ. ਸੋਨੀ

ਜਲੰਧਰ, 7 ਜਨਵਰੀ (ਰਾਜੂ ਸੇਠ, ਹਰਪਾਲ ਬਾਜਵਾ)- ਮੈਡੀਕਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓ.ਪੀ.ਸੋਨੀ ਨੇ ਅਧਿਕਾਰੀਆਂ ਨੂੰ ਕਿਹਾ ਕੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਨੂੰ ਪੁੱਜਦਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਮਜ਼ੋਰ ਤਬਕੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਵੀ ਉੱਚਾ ਚੁੱਕਿਆ ਜਾਵੇ.ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲਾ ਸ਼ਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਜਿਸ ਵਿੱਚ ਸ਼੍ਰੀ ਸੋਨੀ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ.ਸ਼੍ਰੀ ਨਵਜੋਤ ਸਿੰਘ ਮਾਹਲ ਵੀ ਹਾਜ਼ਿਰ ਸਨ,ਉਹਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਅਧਿਕਾਰੀ ਪਾਬੰਦ ਹਨ.ਉਹਨਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਉੱਚ ਅਧਿਕਾਰੀ ਨਿੱਜੀ ਤੋਰ ਤੇ ਯਤਨ ਕਰਨ ਅਤੇ ਹਰ ਵਿਭਾਗ ਆਪੋ ਆਪਣੇ ਨਾਲ ਸਬੰਧਿਤ ਲਾਭਪਾਤਰੀਆਂ ਤੱਕ ਸਿੱਧੀ ਪਹੁੰਚ ਕਰੇ.ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੀ ਬੇਹਤਰੀ ਲਈ ਅਨੇਕਾਂ ਲੋਕਪੱਖੀ ਯੋਜਨਾਵਾਂ ਆਰੰਭੀਆਂ ਗਈਆਂ ਹਨ ਜਿਨ੍ਹਾਂ ਦਾ ਮਕਸਦ ਆਮ ਲੋਕਾਂ ਦੀ ਜਿੰਦਗੀ ਨੂੰ ਖੁਸ਼ਹਾਲ ਬਣਾਉਣਾ ਹੈ। ਇਸ ਮੌਕੇ ਵਿਧਾਇਕ ਰਾਜਿੰਦਰ ਬੇਰੀ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਮੇਅਰ ਜਗਦੀਸ਼ ਰਾਜ ਰਾਜਾ,ਕਮਿਸ਼ਨਰ ਨਗਰ ਨਿਗਮ ਦੀਪਰਵ ਲਾਕੜਾ,ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ,ਵਧੀਕ ਡਿਪਟੀ ਕਮਿਸ਼ਨਰ ਪੁਲਿਸ ਗਗਨੇਸ਼ ਕੁਮਾਰ,ਐੱਸ.ਡੀ.ਐੱਮਜ਼ ਅਮਿਤ ਕੁਮਾਰ, ਰਾਹੁਲ ਸਿੰਧੂ, ਸੰਜੀਵ ਸ਼ਰਮਾ, ਡਾ.ਜੈ ਇੰਦਰ ਸਿੰਘ, ਵਿਨੀਤ ਕੁਮਾਰ, ਸਕੱਤਰ ਆਰ.ਟੀ.ਏ. ਡਾ.ਨਯਨ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਡਿਪਟੀ ਡਾਇਰੈਕਟਰ ਸੈਨਿਕ ਭਲਾਈ ਮੇਜਰ (ਰੀਟਾ.) ਯਸ਼ਪਾਲ, ਸਹਾਇਕ ਕਮਿਸ਼ਨਰ ਸ਼ਾਇਰੀ ਮਲਹੋਤਰਾ ਹਾਜ਼ਿਰ ਸਨ।

Comments are closed.

COMING SOON .....


Scroll To Top
11