Monday , 14 October 2019
Breaking News
You are here: Home » PUNJAB NEWS » ‘ਲੋਕ ਸਭਾ ਚੋਣਾਂ-2019’: ਪਹਿਲੇ ਦਿਨ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ

‘ਲੋਕ ਸਭਾ ਚੋਣਾਂ-2019’: ਪਹਿਲੇ ਦਿਨ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ

29 ਤੱਕ ਕਰਵਾਏ ਜਾ ਸਕਣਗੇ ਕਾਗਜ਼ ਦਾਖਲ

ਸੰਗਰੂਰ, 22 ਅਪ੍ਰੈਲ (ਪਰਮਜੀਤ ਸਿੰਘ ਲੱਡਾ, ਗੁਰਮੀਤ ਸੇਮਾ)- ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਅੱਜ ਤੋਂ ਲੋਕ ਸਭਾ ਹਲਕਾ ਸੰਗਰੂਰ ਵਿੱਚ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਿਟਰਨਿੰਗ ਅਫ਼ਸਰ ਸ਼੍ਰੀ ਘਨਸ਼ਿਆਮ ਥੋਰੀ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸ਼੍ਰੀ ਅਵਿਕੇਸ਼ ਗੁਪਤਾ ਦੀ ਤਰਫੋਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਇਹ ਪ੍ਰਕਿਰਿਆ 29 ਅਪ੍ਰੈਲ ਤੱਕ ਜਾਰੀ ਰਹੇਗੀ। ਅੱਜ ਪਹਿਲੇ ਦਿਨ ਭਾਰਤੀ ਲੋਕ ਸੇਵਾ ਦਲ ਦੇ ਉਮੀਦਵਾਰ ਮਹਿੰਦਰ ਪਾਲ ਸਿੰਘ ਦਾਨਗੜ੍ਹ ਨੇ ਸਹਾਇਕ ਰਿਟਰਨਿੰਗ ਅਧਿਕਾਰੀ ਕੋਲ ਆਪਣੇ ਕਾਗਜ਼ ਦਾਖਲ ਕਰਵਾਏ। ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਥੋਰੀ ਨੇ ਦੱਸਿਆ ਕਿ 30 ਅਪ੍ਰੈਲ ਨੂੰ ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 2 ਮਈ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ।ਉਨ੍ਹਾਂ ਦੱਸਿਆ ਕਿ 19 ਮਈ ਨੂੰ ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ 23 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

Comments are closed.

COMING SOON .....


Scroll To Top
11