Monday , 30 March 2020
Breaking News
You are here: Home » PUNJAB NEWS » ਵਧੀਕ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਡੀ.ਡੀ.ਪੀ.ਓ. ਦਫਤਰ ਦੀ ਅਚਨਚੇਤ ਜਾਂਚ

ਵਧੀਕ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਡੀ.ਡੀ.ਪੀ.ਓ. ਦਫਤਰ ਦੀ ਅਚਨਚੇਤ ਜਾਂਚ

ਪੇਂਡੂ ਖੇਤਰਾਂ ‘ਚ ਵਿਕਾਸ ਯੋਜਨਾਵਾਂ ਨੂੰ ਲਾਗੂ ਕੀਤੇ ਜਾਣ ਦਾ ਲਿਆ ਜਾਇਜ਼ਾ

ਜਲੰਧਰ, 5 ਦਸੰਬਰ (ਰਾਜੂ ਸੇਠ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਕੁਲਵੰਤ ਸਿੰਘ ਵੱਲੋਂ ਅੱਜ ਡੀ.ਡੀ.ਪੀ.ਓ.ਦਫਤਰ ਦੀ ਅਚਨਚੇਤ ਜਾਂਚ ਕਰਕੇ ਵਿਭਾਗ ਵਲੋਂ ਪੇਂਡੂ ਖੇਤਰਾਂ ਦੇ ਵਿਕਾਸ ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ.ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਤੀਥ ਡੀ.ਡੀ.ਪੀ.ਓ.ਦਫਤਰ ਵਿੱਚ ਅੱਧੇ ਘੰਟੇ ਤੋਂ ਵੱਧ ਸਮੇਂ ਦੌਰਾਨ ਵਿਭਾਗ ਦੇ ਕੰਮ ਦੀ ਪੜਤਾਲ ਕੀਤੀ ਗਈ.ਉਹਨਾਂ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਪੰਜਾਬ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਹੈ ਕਿਓੰਕੇ ਇਹ ਵਿਭਾਗ ਸਾਡੀ 70 ਫੀਸਦੀ ਅਬਾਦੀ ਦੀ ਭਲਾਈ ਤੇ ਚੰਗੇ ਜੀਵਨ ਲਈ ਸਹੂਲਤਾਂ ਦੇਣ ਲਈ ਵਚਨਵੱਧ ਹਕੇ, ਓਹਨਾ ਕੇ ਵਿਭਾਗ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਸ਼ੁਰੂ ਕੀਤੇ ਗਏ ਵਿਕਾਸ ਕੰਮਾਂ ਨੂੰ ਮਿੱਥੇ ਸਮੇਂ ਤੱਕ ਮੁਕੰਮਲ ਕਰਨ ਲਈ ਚੰਗੇ ਨਿਗਰਾਨ ਦੀ ਭੂਮਿਕਾ ਨਿਭਾਵੇ ਅਤੇ ਨਾਲ ਹੀ ਹਰੇਕ ਪਿੰਡ ਦੀ ਲੋੜ ਅਨੁਸਾਰ ਉਸ ਵਿੱਚ ਵਿਕਾਸ ਕੰਮਾਂ ਨੂੰ ਮੁਕੰਮਲ ਕੀਤਾ ਜਾਵੇ.ਉਹਨਾਂ ਪੇਂਡੂ ਖੇਤਰਾਂ ਵਿੱਚ ਖਾਸ ਕਰਕੇ ਮਹਾਤਮਾ ਗਾਂਧੀ ਕੌਮੀ ਰੋਜਗਾਰ ਗਾਰੰਟੀ ਐਕਟ ਤਹਿਤ ਪਿੰਡਾਂ ਵਿੱਚ ਲੋਕਾਂ ਨੂੰ 100 ਦਿਨ ਦਾ ਰੋਜਗਾਰ ਦੇਣਾ ਯਕੀਨੀ ਬਣਾਓਣ ਦੇ ਨਾਲ ਨਾਲ ਪੇਂਡੂ ਲੋਕਾਂ ਦੀ ਭਲਾਈ ਲਈ ਸਰਕਾਰੀ ਯੋਜਨਾਵਾਂ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਦੀ ਲੋੜ ਤੇ ਜ਼ੋਰ ਦਿੱਤਾ।
ਉਹਨਾਂ ਕਿਹਾ ਕੇ ਬੀ.ਡੀ.ਪੀ.ਓਜ਼.ਆਪੋ ਆਪਣੇ ਅਧਿਕਾਰ ਖੇਤਰ ਵਿਚਲੇ ਪਿੰਡਾਂ ਵਿੱਚ ਹੋਣ ਵਾਲੇ ਕੰਮਾਂ ਦੀ ਨਿਸ਼ਾਨਦੇਹੀ ਕਰਨ ਤਾਂ ਜੋ ਉਹਨਾਂ ਨੂੰ ਪਹਿਲ ਦੇ ਅਧਾਰ ‘ਤੇ ਕਰਕੇ ਲੋਕਾਂ ਨੂੰ ਲਾਭ ਦਿੱਤਾ ਜਾ ਸਕੇ.ਵਧੀਕ ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਵਿਕਾਸ ਕੰਮਾਂ ਦੀ ਵਰਤਮਾਨ ਸਥਿਤੀ,ਕੰਮ ਦੀ ਗੁਣਵੰਤਾ ਬਾਰੇ ਵਿਸਥਾਰਿਤ ਪੜਤਾਲ ਕੀਤੀ ਗਈ.ਉਹਨਾਂ ਕਿਹਾ ਕਿ ਪੰਚਾਇਤ ਵਿਭਾਗ ਦੇ ਕੰਮ ਕਾਜ ਦੀ ਨਿਗਰਾਨੀ ਲਈ ਉਹ ਲਗਾਤਾਰ ਪੜਤਾਲ ਕਰਦੇ ਰਹਿਣਗੇ ਤਾਂ ਜੋ ਵਿਕਾਸ ਕੰਮਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਯਕੀਨੀ ਬਣਾਇਆ ਜਾ ਸਕੇ.ਇਸ ਮੌਕੇ ਡੀ.ਡੀ.ਪੀ.ਓ. ਇਕਬਾਲਪ੍ਰੀਤ ਸਿੰਘ ਸਹੋਤਾ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਵਿਭਾਗ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਵਾਉਂਣ ਦੇ ਨਾਲ ਨਾਲ ਇਹ ਯਕੀਨ ਦਵਾਇਆ ਕਿ ਵਿਕਾਸ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜਕੇ ਲੋਕਾਂ ਨੂੰ ਸਹੂਲਤ ਲਈ ਅਰਪਣ ਕਰ ਦਿੱਤਾ ਜਾਵੇਗਾ।

Comments are closed.

COMING SOON .....


Scroll To Top
11