Tuesday , 15 October 2019
Breaking News
You are here: Home » PUNJAB NEWS » ਵਿਕਾਸ ਕੌਸ਼ਲ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਤੋਂ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਵਿਕਾਸ ਕੌਸ਼ਲ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਤੋਂ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਕੁਰਾਲੀ, 10 ਅਕਤੂਬਰ (ਰਣਜੋਧ ਸਿੰਘ)- ਸ਼ਹਿਰ ਦੇ ਯੂਥ ਕਾਂਗਰਸੀ ਆਗੂ ਵਿਕਾਸ ਕੌਸ਼ਲ (ਬੱਬੂ) ਨੂੰ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਤੋਂ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ।ਇਸ ਸਬੰਧੀ ਪਤਾ ਚੱਲਦਿਆਂ ਹੀ ਉਨ੍ਹਾਂ ਦੇ ਚਾਹੁਣ ਵਾਲਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਦੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ।ਇਸ ਸਬੰਧੀ ਗੱਲਬਾਤ ਕਰਦਿਆਂ ਵਿਕਾਸ ਕੌਸ਼ਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਾਂਗਰਸ ਪਾਰਟੀਆਂ ਲਈ ਕੀਤੀਆਂ ਗਈਆਂ ਸੇਵਾਵਾਂ ਨੂੰ ਦੇਖਦੇ ਹੋਏ ਅੱਜ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਯੂਥ ਕਾਂਗਰਸ ਦਾ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸ਼ੁਰੂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ।ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਦੀ ਪਾਰਟੀ ਲਈ ਕੀਤੀ ਅਣਥੱਕ ਮਿਹਨਤ ਨੂੰ ਦੇਖਦਿਆਂ ਉਨ੍ਹਾਂ ਨੂੰ ਇਸ ਅਹੁਦੇ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਪਾਰਟੀ ਹਾਈ ਕਮਾਂਡ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਮਨਜੋਤ ਸਿੰਘ ਯੂਥ ਪ੍ਰਧਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਪ੍ਰਸਾਰ ਲਈ ਹੋਰ ਵੀ ਜ਼ਿਆਦਾ ਮਿਹਨਤ ਕਰਨਗੇ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਹਰ ਵਰਗ ਦੇ ਲੋਕਾਂ ਨੂੰ ਜਾਣੂੰ ਕਰਵਾਕੇ ਵੱਧ ਤੋਂ ਵੱਧ ਪਾਰਟੀ ਨਾਲ ਜੋੜਨਗੇ।ਇਸ ਮੌਕੇ ਉਨ੍ਹਾਂ ਦੇ ਨਾਲ ਯਾਦਵਿੰਦਰ ਸਿੰਘ ਕੰਗ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਰੋਮੀ ਕੰਗ, ਰਮਾਕਾਂਤ ਕਾਲੀਆ ਸ਼ਹਿਰੀ ਯੂਥ ਪ੍ਰਧਾਨ, ਰਣਜੀਤ ਸਿੰਘ ਜੀਤੀ ਪਡਿਆਲਾ, ਯੂਥ ਆਗੂ ਰਾਣਾ ਕੁਸ਼ਲਪਾਲ, ਸਤੀਸ਼ ਕੁਮਾਰ ਸੇਠੀ ਬਲਾਕ, ਕੌਸਲਰ ਵਿਨੀਤ ਕਾਲੀਆ, ਸੰਦੀਪ ਧੀਮਾਨ, ਸੰਮਤੀ ਮੈਂਬਰ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।@

Comments are closed.

COMING SOON .....


Scroll To Top
11