Tuesday , 20 August 2019
Breaking News
You are here: Home » BUSINESS NEWS » ਵਿਜੀਲੈਂਸ ਵੱਲੋਂ ਸਹਾਇਕ ਆਬਕਾਰੀ ਕਮਿਸ਼ਨਰ ਤੇ ਚਾਰਟਰਡ ਅਕਾਂਉਟੈਂਟ 2 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਸਹਾਇਕ ਆਬਕਾਰੀ ਕਮਿਸ਼ਨਰ ਤੇ ਚਾਰਟਰਡ ਅਕਾਂਉਟੈਂਟ 2 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਆਬਕਾਰੀ ਤੇ ਕਰ ਵਿਭਾਗ ਦੇ ਜੀ.ਐਸ.ਟੀ. ਮੋਬਾਈਲ ਵਿੰਗ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਹਰਮੀਤ ਸਿੰਘ ਅਤੇ ਚਾਰਟਰਡ ਅਕਾਂਊਟੈਂਟ ਰਮਨ ਸੌਧੀ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਅਤੇ ਚਾਰਟਰਡ ਅਕਾਂਊਟੈਂਟ ਨੂੰ ਸ਼ਿਕਾਇਕਕਰਤਾ ਤਾਰਾ ਸਿੰਘ ਵਾਸੀ ਪਿੰਡ ਤਲਵੰਡੀ ਸੱਲਾਂ, ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ ‘ਤੇ 2,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਇਕ ਮੈਰਿਜ ਪੈਲੇਸ ਦਾ ਮਾਲਕ ਹੈ ਅਤੇ ਉਸ ਵਲੋਂ ਪਿਛਲੇ 11 ਮਹੀਨੇ ਦਾ ਜੀ.ਐਸ.ਟੀ ਨਾਂ ਭਰਨ ਕਰਕੇ ਜੁਰਮਾਨੇ ਨੂੰ ਸੈਟਲ ਕਰਨ ਦੇ ਇਵਜ ਵਿਚ ਉਕਤ ਸਹਾਇਕ ਆਬਕਾਰੀ ਕਮਿਸ਼ਨਰ ਚਾਰਟਡ ਅਕਾਂਉਟੈਂਟ ਰਮਨ ਸੋਧੀ ਨੂੰ ਵਿਚੌਲਾ ਬਣਾ ਕੇ ਉਸ ਤੋ 7 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ ਅਤੇ ਉਸ ਵਲੋਂ ਸਹਾਇਕ ਆਬਕਾਰੀ ਕਮਿਸ਼ਨਰ ਨੂੰ 3 ਲੱਖ ਰੁਪਏ ਪਹਿਲੀ ਕਿਸ਼ਤ ਵਜੋਂ ਪਹਿਲਾਂ ਹੀ ਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਹਾਇਕ ਆਬਕਾਰੀ ਕਮਿਸ਼ਨਰ ਹਰਮੀਤ ਸਿੰਘ ਅਤੇ ਚਾਰਟਰਡ ਅਕਾਂਊਟੈਂਟ ਰਮਨ ਸੋਧੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਹਾਂ ਦੋਸ਼ੀਆਂ ਵਿਰੁੱਧ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Comments are closed.

COMING SOON .....


Scroll To Top
11