Tuesday , 23 October 2018
Breaking News
You are here: Home » PUNJAB NEWS » ਵਿਧਾਨ ਸਭਾ ’ਚ ਸਰਬ ਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਨਿੰਦਾ ਮਤਾ ਪਾਸ

ਵਿਧਾਨ ਸਭਾ ’ਚ ਸਰਬ ਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਨਿੰਦਾ ਮਤਾ ਪਾਸ

ਚੰਡੀਗੜ੍ਹ- ਵਿਧਾਨ ਸਭਾ ਵਿਚ ਸਰਬ ਸੰਮਤੀ ਨਾਲ ਅਕਾਲੀ ਦਲ ਖਿਲਾਫ ਨਿੰਦਾ ਮਤਾ ਪਾਸ ਕਰ ਦਿ¤ਤਾ ਗਿਆ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵਲੋਂ ਅਕਾਲੀ ਵਿਧਾਇਕਾਂ ਖਿਲਾਫ ਸਦਨ ਵਿਚ ਨਿੰਦਾ ਮਾਤ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਰਬ ਸੰਮਤੀ ਨਾਲ ਪਾਸ ਕਰ ਦਿ¤ਤਾ ਗਿਆ। ਅਕਾਲੀ ਦਲ ਵਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚ¤ਲਦੇ ਇਹ ਮਤਾ ਲਿਆਂਦਾ ਗਿਆ ਸੀ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਜਿਸ ਰਿਪੋਰਟ ਦੀਆਂ ਕਾਪੀਆਂ ਨੂੰ ਅਕਾਲੀ ਦਲ ਵਲੋਂ ਖਿਲਾਰਿਆ ਜਾ ਰਿਹਾ ਹੈ, ਉਸ ਵਿਚ 92 ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਾਂ ਲਿਖਿਆ ਹੋਇਆ ਹੈ। ਸੋਮਵਾਰ ਨੂੰ ਵੀ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਤੋਂ ਪਹਿਲਾਂ ਅਕਾਲੀ ਦਲ ਵਲੋਂ ਵਿਧਾਨ ਸਭਾ ਦੇ ਬਾਹਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਸੀ।ਅੱਜ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਵੀ ਅਕਾਲੀ ਦਲ ਵਲੋਂ ਸਪੀਕਰ ਦੇ ਕੁਰਸੀ ਸਾਹਮਣੇ ਜਾ ਕੇ ਇਸ ਰਿਪੋਰਟ ਦੀਆਂ ਕਾਪੀਆਂ ਨੂੰ ਖਿਲਾਰਿਆ ਗਿਆ। ਸਾਬਕਾ ਜਸਟਿਸ ਰਣਜੀਤ ਕਮਿਸ਼ਨ ਦੀ ਰਿਪੋਰਟ ਦੀ ਬੇਅਦਬੀ ਕਰਨ ਦੇ ਚ¤ਲਦੇ ਅਕਾਲੀ ਦਲ ਖਿਲਾਫ ਨਿੰਦਾ ਮਤਾ ਪਾਸ ਕੀਤਾ ਗਿਆ ਹੈ।

Comments are closed.

COMING SOON .....


Scroll To Top
11