Monday , 23 September 2019
Breaking News
You are here: Home » BUSINESS NEWS » ਵਿੱਤ ਵਿਭਾਗ ਵੱਲੋਂ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ

ਵਿੱਤ ਵਿਭਾਗ ਵੱਲੋਂ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ

ਚੰਡੀਗੜ੍ਹ, 12 ਜੂਨ (ਪੀ.ਟੀ.)- ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿੱਚੋਂ ਸੇਵਾਮੁਕਤ ਹੋਣ ਜਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਸੂਬੇ ਦੇ ਵਿੱਤ ਵਿਭਾਗ ਵੱਲੋਂ ਸਾਰੇ ਵਿਭਾਗਾਂ ਨੂੰ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿੱਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਈ ਵਿਭਾਗਾਂ ਵੱਲੋਂ ਆਉਣ ਵਾਲੇ ਦੋ ਤੋਂ ਢਾਈ ਸਾਲਾਂ ਦੌਰਾਨ ਸੇਵਾਮੁਕਤ ਹੋਣ ਜਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਸੂਚੀ ਵੀ ਤਿਮਾਹੀਵਾਰ ਨਹੀਂ ਭੇਜੀ ਜਾ ਰਹੀ ਅਤੇ ਨਾ ਹੀ ਅਜਿਹੇ ਪੈਨਸ਼ਨ ਕੇਸ ਮਹਾਂਲੇਖਾਕਾਰ ਪੰਜਾਬ ਨੂੰ ਮਨਜ਼ੂਰੀ ਵਾਸਤੇ ਭੇਜੇ ਜਾ ਰਹੇ ਹਨ।

Comments are closed.

COMING SOON .....


Scroll To Top
11