Tuesday , 17 July 2018
Breaking News
You are here: Home » PUNJAB NEWS » ਸ਼ਹੀਦ ਬਾਬਾ ਦੀਪ ਸਿੰਘ ਜੀ ਵੈਲਫੇਅਰ ਸੇਵਾ ਸੁਸਾਇਟੀ ਨੇ ਪਟਿਆਲਾ ਦੇ ਰਜਿੰਦਰਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਭੇਜਿਆ ਲੰਗਰ

ਸ਼ਹੀਦ ਬਾਬਾ ਦੀਪ ਸਿੰਘ ਜੀ ਵੈਲਫੇਅਰ ਸੇਵਾ ਸੁਸਾਇਟੀ ਨੇ ਪਟਿਆਲਾ ਦੇ ਰਜਿੰਦਰਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਭੇਜਿਆ ਲੰਗਰ

ਨਾਭਾ, 13 ਨਵੰਬਰ (ਕਰਮਜੀਤ ਸੋਮਲ, ਸਿਕੰਦਰ)- ਸ਼ਹਿਰ ਨਾਭਾ ਅੰਦਰ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੀ ਸ਼ਹੀਦ ਬਾਬਾ ਦੀਪ ਸਿੰਘ ਜੀ ਵੈਲਫੇਅਰ ਸੇਵਾ ਸੁਸਾਇਟੀ ਨਾਭਾ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਗਰੀਬ ਦਾ ਮੂੰਹ ਗੁਰੂ ਦੀ ਗੋਲਕ ਉਪਰ ਪਹਿਰਾ ਦਿੰਦਿਆਂ ਲੋੜਵੰਦ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਲਈ ਪੀਜੀਆਈ ਹਸਪਤਾਲ ਚੰਡੀਗੜ੍ਹ ਅਤੇ ਹੋਰ ਸਰਕਾਰੀ ਹਸਪਤਾਲਾਂ ਵਿਚ ਲੰਗਰ ਭੇਜੇ ਜਾਣ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਨੇ ਜਿਸ ਦੇ ਚਲਦਿਆਂ ਮੁੜ ਪਟਿਆਲਾ ਦੇ ਰਾਜਿੰਦਰਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਲੰਗਰ ਭੇਜਿਆ ਗਿਆ। ਸੰਸਥਾਂ ਦੇ ਮੁੱਖ ਸੇਵਾਦਾਰ ਭਾਈ ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ ਨਾਮਧਾਰੀ, ਗੁਰਦੀਪ ਸਿੰਘ ਖ਼ਾਲਸਾ, ਸੁਖਲੀਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਇਹ ਸੇਵਾਵਾਂ ਚੱਲ ਰਹੀਆਂ ਹਨ। ਸਮੂਹ ਧਰਮਾਂ ਅੰਦਰ ਦਾਨ ਵਜੋਂ ਸੰਗਤ ਵਲੋਂ ਦਿੱਤੇ ਪੈਸੇ ਗੋਲਕਾਂ ਭਰਨ ਕਾਰਨ ਵੱਡੇ ਵਿਵਾਦ ਦਾ ਕਾਰਨ ਬਣ ਰਹੇ ਨੇ। ਧਾਰਮਿਕ ਅਸਥਾਨਾਂ ’ਤੇ ਇਸ ਦੀ ਦੁਰਵਰਤੋਂ ਹੋ ਰਹੀ ਹੈ। ਇਸ ਲਈ ਸੰਗਤ ਨੂੰ ਬੇਨਤੀ ਹੈ ਕਿ ਗਰੀਬ ਦਾ ਮੂੰਹ ਗੁਰੂ ਦੀ ਗੋਲਕ ਉਪਰ ਪਹਿਰਾ ਦਿੰਦਿਆਂ ਲੋੜਵੰਦਾਂ ਦੀ ਆਪਣੇ ਹੱਥੀ ਸੇਵਾ ਕਰਨੀ ਚਾਹੀਦੀ ਹੈ। ਇਸ ਮੌਕੇ ਹਰਮਨਪ੍ਰੀਤ ਸਿੰਘ ਰਾਜਨ, ਸੁਖਦੀਪ ਸਿੰਘ, ਅੰਮ੍ਰਿਤਪਾਲ ਸਿੰਘ , ਵਿਪਨਪ੍ਰੀਤ ਸਿੰਘ ਕਪੂਰ, ਗਮਦੂਰ ਸਿੰਘ, ਅੰਟਾਲ ਸਿੰਘ, ਦਲਜੀਤ ਸਿੰਘ, ਲਵਪ੍ਰੀਤ ਸਿੰਘ, ਰਵਿੰਦਰ ਸਿੰਘ ਸਿਮਰਨ, ਮਾਤਾ ਸੁਰਜੀਤ ਕੌਰ ਆਦਿ ਹਾਜ਼ਰ ਸਨ।

Comments are closed.

COMING SOON .....
Scroll To Top
11