Thursday , 27 February 2020
Breaking News
You are here: Home » PUNJAB NEWS » ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ

ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ

ਬਰਨਾਲਾ, 20 ਜਨਵਰੀ- ਹਰ ਸਾਲ ਦੀ ਤਰ੍ਹਾਂ ਪਰਜਾ ਮੰਡਲ ਲਹਿਰ ਦੇ ਜੁਝਾਰੂ ਆਗੂ ਰਹੇ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਆ ਦੀ 86ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਠੀਕਰੀਵਾਲਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਰਧਾ ਨਾਲ ਮਨਾਈ ਗਈ। ਤਿੰਨ ਦਿਨ ਚੱਲੇ ਬਰਸੀ ਸਮਾਗਮ ਦੇ ਆਖਰੀ ਦਿਨ ਸਹਿਜ ਪਾਠਾ ਦੇ ਭੋਗ ਪਾਏ ਗਏ ਤਿੰਨੇ ਦਿਨ ਹੀ ਅਤੁੰਟ ਲੰਗਰ ਵਰਤਾਇਆ ਗਿਆ। ਬਰਸੀ ਸਮਾਗਮ ਦੇ ਆਖਰੀ ਦਿਨ ਵੱਖ ਵੱਖ ਪਾਰਟੀਆਂ ਦੇ ਆਗੂਆਂ ਜਿਨ੍ਹਾਂ ਵਿੱਚ ਕਿਸਾਨ ਆਗੂ ਮਨਜੀਤ ਧਨੇਰ , ਐਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੇਵਾਲ, ਸ੍ਰੋਮਣੀ ਅਕਾਲੀ ਦਲ ਬਰਨਾਲਾ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੰਤਾ , ਜਨਰਲ ਸਕੱਤਰ ਗਗਨਜੀਤ ਸਿੰਘ ਬਰਨਾਲਾ, ਮਹਿਲ ਕਲਾਂ ਦੇ ਹਲਕਾ ਇਚਾਰਜ ਸੰਤ ਬਲਵੀਰ ਸਿੰਘ ਘੁੰਨਸ, ਪਰਮਜੀਤ ਸਿੰਘ ਖਾਲਸਾ ਮੈਬਰ ਐਸ.ਜੀ.ਪੀ.ਸੀ., ਇੰਜ: ਗੁਰਜਿੰਦਰ ਸਿੰਘ ਸਿੱਧੂ, ਜਥੇਦਾਰ ਜਰਨੈਲ ਸਿੰਘ ਭੋਤਨਾ। ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ , ਜਿਲ੍ਹਾ ਪ੍ਰਧਾਨ ਯਾਦਵਿੰਦਰ ਸੰਟੀ , ਸੀਨੀਅਰ ਆਗੂ ਧੀਰਜ ਦੱਦਾਹੂਰ। ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ , ਹਲਕਾ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ। ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਘੇੜਾ,। ਸਾਬਕਾ ਖਜਾਨਾ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ , ਰੰਮੀ ਢਿੱਲੋਂ, ਸੁਰਿੰਦਰ ਸਿੰਘ ਆਲੂਵਾਲੀਆ, ਅਮਰ ਸਿੰਘ ਬੀਏ ਤੋਂ ਇਲਾਵਾਂ ਜਗਸੀਰ ਸਿੰਘ ਸੀਰਾ ਛੀਨੀਵਾਲ ਜਿਲ੍ਹਾ ਪ੍ਰਧਾਨ ਲੱਖੋਵਾਲ ਨੇ ਸਮੇਤ ਸਾਥੀਆਂ ਪਹੁੰਚ ਕੇ ਸ਼ਹੀਦ ਸ੍ਰ. ਸੇਵਾ ਸਿੰਘ ਠੀਕਰੀਵਾਲਾ ਨੂੰ ਸਰਧਾ ਦੇ ਫੁੱਲ ਭੇਟ ਕਰਕੇ ਇਕੱਤਰ ਹੋਈ ਸੰਗਤ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ। ਕਈਆਂ ਨੇ ਆਪੋ ਆਪਣੀਆਂ ਪਾਰਟੀਆਂ ਦੇ ਸੋਹਲੇ ਵੀ ਗਾਏ। ਇਸ ਮੌਕੇ ਗੁਰੂਦੁਆਰਾ ਕਮੇਟੀ ਦੇ ਪ੍ਰਧਾਨ ਭਜਨ ਸਿੰਘ ਭੁੱਲਰ, ਖਜਾਨਚੀ ਅਵਤਾਰ ਨੰਬਰਦਾਰ, ਮੌਜੂਦਾ ਸਰਪੰਚ ਕਿਰਨਜੀਤ ਸਿੰਘ ਹੈਪੀ, ਗੁਰਦੁਆਰਾ ਕਮੇਟੀ ਦੇ ਮੈਬਰ ਮੁਖਤਿਆਰ ਸਿੰਘ ਬੱਗੜ, ਅਵਤਾਰ ਸਿੰਘ ਔਲਖ, ਅਮਰਜੀਤ ਸਿੰਘ ਮਾਨ, ਹਰਦੇਵ ਸਿੰਘ ਸਿੱਧੂ, ਬਲਦੇਵ ਸਿੰਘ ਨਹਿਲ, ਮਾਸਟਰ ਉਜਾਗਰ ਸਿੰਘ, ਗੁਰਦਿਆਲ ਸਿੰਘ ਮਾਨ, ਗੁਰਤੇਜ ਸਿੰਘ ਸੈਕਟਰੀ, ਪੰਚ ਧਰਮਿੰਦਰ ਸਿੰਘ ਔਲਖ, ਪੰਚ ਅਮਨਦੀਪ ਸਿੰਘ ਔਲਖ, ਧਾਲੀਵਾਲ, ਬਲਵਿੰਦਰ ਸਿੰਘ ਸੈਕਟਰੀ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Comments are closed.

COMING SOON .....


Scroll To Top
11