Friday , 21 September 2018
Breaking News
You are here: Home » INTERNATIONAL NEWS » ਸ਼੍ਰੋਮਣੀ ਅਕਾਲੀ ਦਲ ਅਮਰੀਕਾ ਵੱਲੋਂ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਦੀ ਅਪੀਲ

ਸ਼੍ਰੋਮਣੀ ਅਕਾਲੀ ਦਲ ਅਮਰੀਕਾ ਵੱਲੋਂ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਦੀ ਅਪੀਲ

ਵਾਸ਼ਿੰਗਟਨ ਡੀਸੀ, 4 ਨਵੰਬਰ (ਡਾ. ਗਿੱਲ)- ਸਰਬਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਉਤੇਜਕ ਮਾਹੌਲ ਵਿਚ ਅਮਨ ਸ਼ਾਂਤੀ ਅਤੇ ਪਰਸਪਰ ਭਾਈਚਾਰਾ ਬਣਾਈ ਰੱਖਣਾ ਸਮੇਂ ਦੀ ਵੱਡੀ ਲੋੜ ਹੈ। ਇਸ ਸਮੇਂ ਸਿੱਖ ਮਾਨਸਿਕਤਾ ਡੂੰਘੇ ਦੁੱਖ ਅਤੇ ਰੋਸ ਵਿਚੋਂ ਗੁਜ਼ਰ ਰਹੀ ਹੈ। ਜਿਸ ਦਾ ਸਿਆਸੀ ਲਾਹਾ ਲੈ ਕੇ ਕੁਝ ਸ਼ਕਤੀਆਂ ਪੰਜਾਬ ਅਤੇ ਵਿਦੇਸ਼ਾਂ ਵਿਚਲੇ ਸਿੱਖਾਂ ਵਿਚਕਾਰ ਵੰਡੀਆਂ ਪਾਉਣ ਲਈ ਬਜਿੱਦ ਹਨ। ਸ਼੍ਰੋਮਣੀ ਅਕਾਲੀ ਦਲ ਅਮਰੀਕਾ ਵੱਲੋਂ ਗੁਰੂਘਰਾਂ ਵਿਚ ਜਿਥੇ ਪਸ਼ਚਾਤਾਪ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ ਉਥੇ ਹੀ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਦੀ ਸਹੀ ਸਥਿਤੀ ਦੱਸਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਦੇ ਚੀਫ ਸਪੋਕਸਮੈਨ ਇੰਜ. ਸਤਪਾਲ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰ ਅਤੇ ਅਹੁਦੇਦਾਰ ਆਪੋ ਆਪਣੀਆਂ ਜ਼ੁੰਮੇਵਾਰੀਆਂ ਤਨਦੇਹੀ ਨਾਲ ਨਿਭਾਅ ਰਹੇ ਹਨ ਤਾਂ ਕਿ ਕੁਝ ਫੁੱਟ ਪਾਊ ਸ਼ਕਤੀਆਂ ਵੱਲੋਂ ਮੌਜੂਦਾ ਸਥਿਤੀ ਦਾ ਨਜਾਇਜ਼ ਫਾਇਦਾ ਨਾ ਉਠਾਇਆ ਜਾ ਸਕੇ। ਉਨ੍ਹਾਂ ਸਮੂਹਸਿੱਖਾਂ ਅਤੇ ਗੁਰੂਘਰਾਂ ਦੇ ਪ੍ਰਬੰਧਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਪੰਜਾਬ ਸਰਕਾਰ ਨਾਲ ਸਿੱਧਾ ਸੰਪਰਕ ਸਾਧਿਆ ਹੋਇਆ ਹੈ ਅਤੇ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੀਆਂ ਸ਼ਕਤੀਆਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਇਸ ਲਈ ਇਸ ਘਟਨਾ ਦੀ ਤਹਿ ਤੱਕ ਪਹੁੰਚਣ ਲਈ ਪੰਜਾਬ ਸਰਕਾਰ ਵੱਲੋਂ ਇਸ ਕੇਸ ਦੀ ਜਾਂਚ ਸੀ ਬੀ ਆਈ ਨੂੰ ਦਿੱਤੀ ਜਾ ਚੁੱਕੀ ਹੈ। ਬਰਗਾੜੀ ਗੋਲੀ ਕਾਂਡ ਦੇ ਅਫਸਰਾਂ ਨੂੰ ਸਖਤ ਸਜ਼ਾਵਾਂ ਦਵਾਉਣ ਅਤੇ ਕਿਸੇ ਵੀ ਨਿਰਦੋਸ਼ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨਾ ਹੋਣ ਸਬੰਧੀ ਪੰਜਾਬ ਸਰਕਾਰ ਵੱਲੋਂ ਸਖਤ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ। ਸ. ਬਰਾੜ ਨੇ ਵਿਦੇਸ਼ੀ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਨਿਰਪੱਖ ਤੇ ਉਸਾਰੂ ਭੁਮਿਕਾ ਨਿਭਾਅ ਕੇ ਬਣਦਾ ਰੋਲ ਅਦਾ ਕਰਨ।

Comments are closed.

COMING SOON .....
Scroll To Top
11