Thursday , 25 April 2019
Breaking News
You are here: Home » Editororial Page » ਸ਼੍ਰੋਮਣੀ ਅਕਾਲੀ ਦਲ (ਅ) ਨੇ ਬਾਦਲ ਪਰਿਵਾਰ ਦੇ ਪੁਤਲੇ ਫੂਕੇ

ਸ਼੍ਰੋਮਣੀ ਅਕਾਲੀ ਦਲ (ਅ) ਨੇ ਬਾਦਲ ਪਰਿਵਾਰ ਦੇ ਪੁਤਲੇ ਫੂਕੇ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਜਲੰਧਰ ਦੀ ਇਕਾਈ ਦੇ ਸਮੂਹ ਸੀਨੀਅਰ ਆਗੂਆਂ ਵਲੋਂ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਬੀ ਦੇ ਮੁੱਖ ਦੋਸ਼ੀ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਮੂਹ ਪਰਿਵਾਰ, ਸੌਦਾ ਸਾਧ ਦੇ ਪੁਤਲੇ ਫੂਕੇ ਗਏ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗੁਰਬਚਨ ਸਿੰਘ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਅੰਮ੍ਰਿਤਸਰ ਦਲ ਦੇ ਜ਼ਿਲ੍ਹਾ ਪ੍ਰਧਾਨ ਸਖਜੀਤ ਸਿੰਘ ਡਰੋਲੀ ਕਲਾ ਨੇ ਦਸਿਆ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ’ਚ ਸਾਫ ਹੋ ਗਿਆ ਕਿ ਬੇਅਦਬੀ ਤੇ ਕੋਟਕਪੂਰਾ ਗੋਲੀ ਕਾਂਡ, ਬਰਗਾੜੀ ਵਿਖੇ ਸਿਖ ਨੌਜਵਾਨ ਸ਼ਹੀਦ ਕਰਵਾਉਣ ‘ਚ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ , ਡੀ.ਜੀ.ਪੀ. ਸੁਮੇਧ ਸੈਣੀ ਸ਼ਾਮਲ ਹਨ। ਉਨ੍ਹਾਂ ਸਰਕਾਰ ਕੋਲ ਅਪੀਲ ਕੀਤੀ ਕਾਨੂੰਨ ਅਨੁਸਾਰ ਇਨ੍ਹਾਂ ਦੋਸ਼ੀਆਂ ਨੂੰ ਸ਼ਜਾਵਾਂ ਦੇਣ ਦਾ ਪ੍ਰਬੰਧ ਕਰਕੇ ਸਿਖ ਕੌਮ ਨੂੰ ਇਨਸਾਫ ਦਵਾਇਆ ਜਾਵੇ। ਜਲੰਧਰ ਅਤੇ ਆਦਮਪੁਰ ਵਿੱਚ ਦੋਸ਼ੀਆਂ ਦੇ ਪੁਤਲੇ ਸਾੜ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤੇ ਗਏ। ਮੰਗ ਪੱਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਬੇਨਤੀ ਕੀਤੀ ਜਾਂਦੀ ਹੈ ਕਿ ਲੰਮੇ ਸਮੇਂ ਤੋਂ ਸਿੱਖ ਕੌਮ ਨਾਲ ਸੈਂਟਰ ਤੇ ਪੰਜਾਬ ਦੇ ਹੁਕਮਰਾਨਾਂ ਵੱਲੋਂ ਬਹੁਤ ਹੀ ਅਸਹਿ ਅਤੇ ਅਕਹਿ ਵਿਤਕਰੇ, ਜ਼ਬਰ-ਜ਼ੁਲਮ ਕਰਨ ਦੇ ਨਾਲ-ਨਾਲ ਬਣਦਾ ਇਨਸਾਫ ਵੀ ਨਹੀਂ ਦਿੱਤਾ ਜਾ ਰਿਹਾ। ਜਿਸ ਨਾਲ ਸਿੱਖ ਕੌਮ ਵਿੱਚ ਹੁਕਮਰਾਨਾਂ ਵਿਰੁੱਧ ਬਹੁਤ ਵੱਡਾ ਰੋਹ ਉਤਪੰਨ ਹੋ ਚੁੱਕਾ ਹੈ। ਵਿਸ਼ੇਸ਼ ਤੌਰ ’ਤੇ ਜੋ ਬੀਤੇ ਸਮੇਂ ਵਿੱਚ ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ, ਬਰਗਾੜੀ ਅਤੇ ਕੋਟਕਪੂਰਾ ਆਦਿ ਵਿਖੇ ਸਿੱਖ ਕੌਮ ਦੇ ਹਜ਼ਾਰਾਂ ਹਜੂਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵੱਖ-ਵੱਖ ਸਥਾਨਾਂ ’ਤੇ ਕੋਈ 87 ਵਾਰ ਅਪਮਾਨ ਹੋਏ ਹਨ। ਦੁੱਖ ਅਤੇ ਅਫਸੋਸ ਹੈ ਕਿ ਸਬੰਧਤ ਸਰਕਾਰਾਂ ਤੇ ਪੁਲਿਸ ਵੱਲੋਂ ਸਿੱਖ ਕੌਮ ਦੇ ਇਨ੍ਹਾਂ ਦੋਸ਼ੀਆਂ ਨੂੰ ਅਜੇ ਤੱਕ ਨਾ ਤਾਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਸਜ਼ਾਵਾਂ ਦੇਣ ਦਾ ਕੋਈ ਉਦਮ ਹੋਇਆ ਹੈ। ਸਿੱਖ ਕੌਮ ਨਾਲ ਧਾਰਮਿਕ, ਸਮਾਜਿਕ, ਮਾਲੀ ਅਤੇ ਇਖਲਾਕੀ ਤੌਰ ’ਤੇ ਹੋਣ ਵਾਲੇ ਵਿਤਕਰਿਆਂ ਤੇ ਬੇਇਨਸਾਫੀਆਂ ਦੀ ਲੜੀ ਤਾਂ ਬਹੁਤ ਲੰਮੀ ਹੈ। ਪਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਤਿ ਗੰਭੀਰ ਮੁੱਦੇ ਉਤੇ ਵੀ ਅਜੇ ਤੱਕ ਕੋਈ ਵੀ ਕਾਰਵਾਈ ਨਾ ਹੋਣਾ ਹੋਰ ਵੀ ਦੁੱਖਦਾਇਕ ਹੈ। ਆਪ ਜੀ ਦੀ 2017 ਵਿੱਚ ਪੰਜਾਬ ਵਿੱਚ ਸਰਕਾਰ ਬਣਨ ਉਪਰੰਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਐਲਾਨ ਕਰਦੇ ਹੋਏ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਬਰਗਾੜੀ ਵਿਖੇ ਬਿਨਾਂ ਵਜਹ ਬਾਦਲ ਹਕੂਮਤ ਤੇ ਪੁਲਿਸ ਵੱਲੋਂ ਗੋਲੀ ਚਲਾਕੇ ਸ਼ਹੀਦ ਕੀਤੇ ਗਏ ਦੋ ਸਿੰਘਾਂ ਅਤੇ ਅਨੇਕਾਂ ਸਿੱਖਾਂ ਨੂੰ ਜ਼ਖਮੀ ਕਰਨ ਦੀ ਕਾਰਵਾਈ ਦੀ ਜਾਂਚ ਲਈ ਜੋ ਉਪਰੋਕਤ ਕਮਿਸ਼ਨ ਕਾਇਮ ਕੀਤਾ ਗਿਆ ਸੀ, ਉਸ ਦੀ ਰਿਪੋਰਟ ਆਪ ਜੀ ਦੇ ਟੇਬਲ ਅਤੇ ਵਿਧਾਨ ਸਭਾ ਪੰਜਾਬ ਦੇ ਹਾਊਸ ਵਿੱਚ ਰੱਖੀ ਜਾ ਚੁੱਕੀ ਹੈ। ਸਮੁੱਚੇ ਪੰਜਾਬ ਦੇ ਇਨਸਾਫ ਪਸੰਦ ਨਿਵਾਸੀਆਂ ਅਤੇ ਸਿੱਖ ਕੌਮ ਵੱਲੋਂ ਬਹੁਤ ਹੀ ਸ਼ਿੱਦਤ ਨਾਲ ਇਸ ਗੱਲ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਉਪ੍ਰੋਕਤ ਵਾਪਰਦੇ ਦੁਖਾਂਤਾਂ ਦੇ ਠਹਿਰਾਏ ਗਏ ਦੋਸ਼ੀ ਸਿਆਸਤਦਾਨ, ਪੁਲਿਸ ਅਫਸਰਸ਼ਾਹੀ ਅਤੇ ਸਿਰਸੇ ਵਾਲੇ ਸਾਧ ਦੇ ਡੇਰੇ ਦੇ ਮੈਂਬਰਾਂ ਅਤੇ ਗੈਂਗਾਂ ਵਿਰੁੱਧ ਫੌਰੀ ਕਾਨੂੰਨੀ ਕਾਰਵਾਈ ਹੋਵੇ।
ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਨਿਯੁਕਤ ਕਰਕੇ ਸੱਚ ਨੂੰ ਸਾਹਮਣੇ ਲਿਆਉਣ ਦੇ ਨਾਲ-ਨਾਲ ਜੋ ਬਰਗਾੜੀ ਵਿਖੇ ਦੋ ਸਿੱਖ ਨੌਜਵਾਨ ਸ਼ਹੀਦ ਹੋਏ ਹਨ ਅਤੇ ਅਨੇਕਾਂ ਜ਼ਖਮੀ ਹੋਏ ਹਨ, ਉਨ੍ਹਾਂ ਪੀੜਤ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਮਾਲੀ ਸਹਾਇਤਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਕਾਰਵਾਈ ਕੀਤੀ ਹੈ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਇਸ ਦੀ ਜਿਤੇ ਭਰਪੂਰ ਪ੍ਰਸੰਸਾ ਕਰਦਾ ਹੈ, ਉਥੇ ਇਹ ਵੀ ਮੰਗ ਕਰਦਾ ਹੈ ਕਿ ਜੋ ਕਮਲਜੀਤ ਸਿੰਘ ਸੁਨਾਮ, ਬਲਕਾਰ ਸਿੰਘ ਮੁੰਬਈ, ਹਰਮਿੰਦਰ ਸਿੰਘ ਡੱਬਵਾਲੀ, ਦਰਸ਼ਨ ਸਿੰਘ ਲੋਹਾਰਾ, ਜਸਪਾਲ ਸਿੰਘ ਚੌੜ ਸਿੱਧਵਾਂ ਆਦਿ ਜੋ ਬਾਦਲਾਂ ਦੀਆਂ ਗਲਤ ਨੀਤੀਆਂ ਅਤੇ ਕਾਰਵਾਈਆਂ ਦੀ ਬਦੌਲਤ ਸ਼ਹੀਦ ਕੀਤੇ ਗਏ ਹਨ ਅਤੇ ਜਿਨ੍ਹਾਂ ਨੇ ਸਿੱਖ ਕੌਮ ਵਿਰੁੱਧ ਹੋਣ ਵਾਲੀਆਂ ਕਾਰਵਾਈਆਂ ਵਿੱਚ ਆਪਣੀਆਂ ਕੌਮੀ ਜ਼ਿੰਮੇਵਾਰੀਆਂ ਉਤੇ ਪਹਿਰਾ ਦਿੰਦੇ ਹੋਏ ਸ਼ਹਾਦਤਾਂ ਦਿੱਤੀਆਂ ਹਨ, ਉਨ੍ਹਾਂ ਪੀੜਤ ਪਰਿਵਾਰਾਂ ਨੂੰ ਵੀ ਬਰਗਾੜੀ ਦੇ ਸ਼ਹੀਦਾਂ ਦੀ ਤਰ੍ਹਾਂ 1-1 ਕਰੋੜ ਰੁਪਏ ਦੀ ਮਾਲੀ ਸਹਾਇਤਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਜ਼ੋਰਦਾਰ ਮੰਗ ਕਰਦਾ ਹੈ। ਇਸ ਦੇ ਨਾਲ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਜਿਸ ਇਮਾਨਦਾਰੀ, ਦ੍ਰਿੜਤਾ ਅਤੇ ਸੰਜੀਦਗੀ ਨਾਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਪਮਾਨਿਤ ਕਰਨ ਵਾਲੀਆਂ ਕਾਰਵਾਈਆਂ ਤੇ ਬਰਗਾੜੀ ਵਿਖੇ ਚਲਾਈ ਗਈ ਗੋਲੀ ਦੀਆਂ ਕਾਰਵਾਈਆਂ ਦੀ ਜਾਂਚ ਕਰਦੇ ਹੋਏ ਪੁਖਤਾ ਸਬੂਤਾਂ ਸਮੇਤ ਗੁਰੂ ਸਾਹਿਬ ਨੂੰ ਹਾਜਰ-ਨਾਜਰ ਸਮਝਕੇ ਇਹ ਰਿਪੋਰਟ ਬਣਾਈ ਹੈ ਅਤੇ ਸੱਚ ਨੂੰ ਸਾਹਮਣੇ ਲਿਆਂਦਾ ਹੈ, ਜਿਥੇ ਅਸੀਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਨਿਭਾਈ ਜ਼ਿੰਮੇਵਾਰੀ ਦੀ ਪ੍ਰਸੰਸਾ ਕਰਦੇ ਹਾਂ, ਉਥੇ ਇਹ ਵੀ ਮੰਗ ਕਰਦੇ ਹਾਂ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਇਲਾਵਾ ਹੁਣ ਇਸ ਵਿਸ਼ੇ ਤੇ ਹੋਰ ਕੋਈ ਸੀ.ਬੀ.ਆਈ. ਜਾਂ ਐਸ.ਆਈ.ਟੀ. ਰਾਹੀਂ ਜਾਂਚ ਕਰਵਾਉਣ ਦੀ ਕੋਈ ਰੱਤੀ ਭਰ ਜ਼ਰੂਰਤ ਨਹੀਂ ਹੈ। ਇਸ ਮੌਕੇ ’ਤੇ ਸ. ਸੁਖਜੀਤ ਸਿੰਘ ਡਰੋਲੀ ਕਲਾਂ ਜ਼ਿਲ੍ਹਾ ਪ੍ਰਧਾਨ ਜਲੰਧਰ ਸ਼੍ਰੋਮਣੀ ਅਕਾਲੀ ਦਲ ਜਲੰਧਰ, ਰਜਿੰਦਰ ਸਿੰਘ ਫੌਜੀ, ਸੁਲੱਖਣ ਸਿੰਘ ਸ਼ਾਹਕੋਟ, ਗੁਰਮੁਖ ਸਿੰਘ ਜਲੰਧਰੀ, ਸੂਬੇਦਾਰ ਮੇਜਰ ਸਿੰਘ ਮੈਂਬਰ ਪੀ.ਏ.ਸੀ., ਪਰਮਜੀਤ ਸਿੰਘ ਭੋਗਪੁਰ, ਦਲਜੀਤ ਸਿੰਘ, ਬਲਦੇਵ ਸਿੰਘ ਕਰਤਾਰਪੁਰੀ, ਸੁਰਜੀਤ ਸਿੰਘ ਖਾਲਸਤਾਨੀ ਹਲਕਾ ਫਿਲੌਰ, ਮਨਜੀਤ ਸਿੰਘ, ਸਕੱਤਰ ਸਿੰਘ, ਬਲਜੀਤ ਸਿੰਘ, ਬਲਵੀਰ ਸਿੰਘ, ਰਛਪਾਲ ਸਿੰਘ ਖਿੱਚੀਪੁਰ, ਚਰਨਜੀਤ ਸਿੰਘ ਤੱਲ੍ਹਣ, ਅਨਮੋਲ ਸਿੰਘ ਬੋਲੀਨਾ, ਚਰਨਜੀਤ ਸਿੰਘ ਬੋਹਾਨੀ, ਪਰਮਜੀਤ ਸਿੰਘ, ਜਥੇਦਾਰ ਰਣਵਿਜੇ ਸਿੰਘ ਡਾਮੁੰਡਾ, ਭੁਪਿੰਦਰ ਸਿੰਘ ਭਿੰਦਾ ਨੰਗਲ ਫੀਦਾ, ਕਰਤਾਰ ਸਿੰਘ ਡਰੋਲੀ ਕਲਾ, ਮਨਦੀਪ ਸਿੰਘ, ਮੋਹਿੰਦਰ ਸਿੰਘ, ਸਰਬਜੀਤ ਸਿੰਘ, ਮਲਕੀਤ ਸਿੰਘ, ਸਤਨਾਮ ਸਿੰਘ ਪਧਿਆਣਾ, ਹਰਦੀਪ ਸਿੰਘ, ਤਰਲੋਚਨ ਸਿੰਘ ਡਰੋਲੀ ਖੁਰਦ, ,ਗੁਰਪ੍ਰੀਤ ਸਿੰਘ, ਰਘਵੀਰ ਸਿੰਘ ਸੰਧੂ ਆਦਿ ਹਾਜ਼ਰ ਸਨ।
– ਪੰਜਾਬ ਟਾਇਮਜ਼ ਬਿਊਰੋ

Comments are closed.

COMING SOON .....


Scroll To Top
11