Thursday , 27 June 2019
Breaking News
You are here: Home » PUNJAB NEWS » ਸ਼੍ਰੋਮਣੀ ਅਕਾਲੀ ਦਲ ਨੇ ਫੂਕਿਆ ਕਾਂਗਰਸ ਸਰਕਾਰ ਦਾ ਪੁਤਲਾ

ਸ਼੍ਰੋਮਣੀ ਅਕਾਲੀ ਦਲ ਨੇ ਫੂਕਿਆ ਕਾਂਗਰਸ ਸਰਕਾਰ ਦਾ ਪੁਤਲਾ

ਜਗਰਾਉਂ, 1 ਸਤੰਬਰ (ਪਰਮਜੀਤ ਸਿੰਘ ਗਰੇਵਾਲ)- ਕਾਂਗਰਸ ਸਰਕਾਰ ਵੱਲੋਂ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਤਿਆਰ ਕੀਤੀ ਰਿਪੋਟ ’ਚ ਮੁੱਖ ਰੂਪ ’ਚ ਅਕਾਲੀ ਦਲ ਨੂੰ ਦੋਸ਼ੀ ਲਹਿਰਾਇਆ ਗਿਆ ਹੈ ਤੇ ਬਕਾਇਦਾ ਇਹ ਰਿਪੋਟ ਵਿਧਾਨ ਸਭਾ ’ਚ ਪਾਸ ਕੀਤੀ ਗਈ। ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੇ ਪੂਤਲੇ ਫੂਕੇ ਜਾ ਰਹੇ ਹਨ। ਇਸੇ ਤਹਿਤ ਵਿਧਾਨ ਸਭਾ ਹਲਕਾ ਜਗਰਾਉਂ ’ਚ ਹਲਕਾ ਇੰਚਾਰਜ ਸ੍ਰੀ ਐਸ. ਆਰ. ਕਲੇਰ ਦੀ ਅਗਵਾਈ ’ਚ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੰਤ ਬਲਜੀਤ ਸਿੰਘ ਦਾਦੂਵਾਲ, ਐਮ. ਪੀ. ਸੁਨੀਲ ਜਾਖੜ ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਪੂਤਲਾ ਮੇਨ ਚੌਕ ’ਚ ਫੂਕਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹਲਕਾ ਇੰਚਾਰਜ ਐਸ. ਆਰ. ਕਲੇਰ, ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਹਰਸੁਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਗਲਤ ਰਿਪੋਟ ਬਣ ਕੇ ਅਕਾਲੀ ਦਲ ਖਿਲਾਫ਼ ਸਾਜਿਸ਼ ਰਚੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸ਼ਹੀਦਾਂ ਦੀ ਪਾਰਟੀ ਹੈ, ਜਿਸ ਨੇ ਹਮੇਸ਼ਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਧਰਮ ਦੀ ਖਾਤਰ ਮੋਰਚੇ ਲਗਾਏ ਪਰ ਅੱਜ ਕਾਂਗਰਸ ਪਾਰਟੀ ਇਕ ਸਾਜਿਸ਼ ਅਧੀਨ ਅਕਾਲੀ ਦਲ ਨੂੰ ਬਦਨਾਮ ਕਰ ਰਹੀ ਹੈ। ਇਸ ਮੌਕੇ ਸਮੁੱਚੀ ਲੀਡਰਸ਼ਿੱਪ ਨੇ ਕਾਂਗਰਸ ਸਰਕਾਰ ਵੱਲੋਂ ਤਿਆਰ ਕਰਵਾਈ ਰਿਪੋਟ ਨੂੰ ਮੁੱਢੋਂ ਨਕਰਾਇਆ। ਇਸ ਮੌਕੇ ਸਟੇਜ ਦੀ ਭੂਮਿਕਾ ਸਾਬਕਾ ਚੇਅਰਮੈਨ ਚੰਦ ਸਿੰਘ ਡੱਲਾ ਨੇ ਬਾਖੂਬੀ ਨਿਭਾਈ। ਇਸ ਮੌਕੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਜੱਥੇਦਾਰ ਇੰਦਰਜੀਤ ਸਿੰਘ ਲਾਂਬਾ, ਜੱਥੇਦਾਰ ਜਸਦੇਵ ਸਿੰਘ, ਜੱਥੇਦਾਰ ਗੁਰਚਰਨ ਸਿੰਘ ਗਰੇਵਾਲ, ਜੱਥੇਦਾਰ ਮਲਕੀਤ ਸਿੰਘ ਹਠੂਰ, ਜੱਥੇਦਾਰ ਗੁਰਦੀਪ ਸਿੰਘ ਗਿੱਦੜਵਿੰਡੀ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ, ਬਲਦੇਵ ਸਿੰਘ ਕੋਠੇ ਖੰਜੂਰਾ, ਜਸਵੰਤ ਸਿੰਘ ਕੋਠੇ ਖੰਜੂਰਾ, ਕੌਂਸਲਰ ਅਜੀਤ ਸਿੰਘ ਠੁਕਰਾਲ, ਸੁਖਵਿੰਦਰ ਸਿੰਘ ਭਸੀਣ, ਜੱਗਾ ਸੇਖੋਂ ਕਾਉਂਕੇ, ਡਾਇਰੈਕਟਰ ਜਸਵੀਰ ਸਿੰਘ ਦੇਹੜਕਾ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਜਤਿੰਦਰ ਸਿੰਘ ਸਿੱਧਵਾਂ, ਗੁਰਮੀਤ ਸਿੰਘ ਸਰਨਾ, ਇਕਬਾਲ ਸਿੰਘ ਸਰਨਾ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਸਾਬਕਾ ਸਰਪੰਚ ਸ਼ੇਰ ਸਿੰਘ ਰਸੂਲਪੁਰ, ਸਾਬਕਾ ਚੇਅਰਮੈਨ ਨਿਰਮਲ ਸਿੰਘ ਮਾਣੂੰਕੇ, ਹਰੀ ਸਿੰਘ ਕਾਉਂਕੇ, ਸਾਬਕਾ ਸਰਪੰਚ ਮਨਿੰਦਰਪਾਲ ਸਿੰਘ ਮਨੀ, ਜਗਦੀਸ਼ਰ ਸਿੰਘ ਭੋਲਾ ਤੇ ਸੁਖਦੀਪ ਸਿੰਘ ਸਿੱਧਵਾਂ ਆਦਿ ਹਾਜ਼ਰ ਸਨ।

Comments are closed.

COMING SOON .....


Scroll To Top
11