Sunday , 31 May 2020
Breaking News
You are here: Home » Religion » ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੂੰ ਆਪਣੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਮਿਲੇ ਗ੍ਰੰਥੀ, ਰਾਗੀ ਅਤੇ ਪ੍ਰਚਾਰਕ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੂੰ ਆਪਣੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਮਿਲੇ ਗ੍ਰੰਥੀ, ਰਾਗੀ ਅਤੇ ਪ੍ਰਚਾਰਕ

ਸੰਗਰੂਰ, 16 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨਾਲ ਆਲ ਇੰਡੀਆ ਗ੍ਰੰਥੀ, ਰਾਗੀ, ਪ੍ਰਚਾਰਕ ਸਿੰਘ ਸਭਾ ਅਤੇ ਬਾਬਾ ਬੁੱਢਾ ਇੰਟਰਨੈਸ਼ਨਲ ਗ੍ਰੰਥੀ ਸਭਾ ਵਲੋਂ ਸਾਂਝੇ ਤੌਰ ‘ਤੇ ਮੀਟਿੰਗ ਕੀਤੀ ਗਈ, ਜਿਸ ‘ਚ ਸਮੁੱਚੇ ਸਿੱਖ ਜਗਤ ਦੇ ਗ੍ਰੰਥੀ, ਰਾਗੀ ਅਤੇ ਪ੍ਰਚਾਰਕਾਂ ਨੂੰ ਆ ਰਹੀਆਂ ਮੁਸ਼ਕਲਾਂ ਸੰਬੰਧੀ ਜਾਣੂੰ ਕਰਵਾਇਆ ਗਿਆ। ਇਸ ਮੀਟਿੰਗ ਦੌਰਾਨ ਤਨਖਾਹਾਂ ਸੰਬੰਧੀ, ਭੇਟਾ ਸੰਬੰਧੀ, ਬੱਚਿਆਂ ਦੀ ਮੁਫਤ ਪੜ੍ਹਾਈ ਕਰਵਾਉਣ ਸੰਬੰਧੀ ਅਤੇ ਲੜਕੀਆਂ ਦੇ ਵਿਆਹ ‘ਤੇ ਸ਼ਗਨ ਸਕੀਮ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ‘ਤੇ ਭਾਈ ਲੌਗੋਵਾਲ ਨੇ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਹ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਯਤਨ ਕਰਨਗੇ। ਆਲ ਇੰਡੀਆ ਗ੍ਰੰਥੀ, ਰਾਗੀ, ਪ੍ਰਚਾਰਕ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲਦੀ ਹੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸ਼ਾਲ ਮੀਟਿੰਗ ਰੱਖੀ ਜਾਵੇਗੀ, ਜਿਸ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ । ਉਨ੍ਹਾਂ ਕਿਹਾ ਕਿ ਕਈ ਲਈ ਲੋਕ ਸਿਆਸੀ ਲਾਹਾ ਲੈਣ ਵਾਸਤੇ ਅਗਾਮੀ ਦਿਨਾਂ ‘ਚ ਗ੍ਰੰਥੀ, ਰਾਗੀ, ਪ੍ਰਚਾਰਕਾਂ ਨੂੰ ਗੁੰਮਰਾਹ ਵੀ ਕਰ ਸਕਦੇ ਹਨ, ਜਿਸ ਤੋਂ ਸੁਚੇਤ ਹੋਣ ਦੀ ਲੋੜ ਹੈ ਕਿਉਂਕਿ ਗ੍ਰੰਥੀ ਸਿੰਘਾਂ ਦੀਆਂ ਸਮੱਸਿਆਵਾਂ ਨੂੰ ਕੇਵਲ ਸ਼੍ਰੋਮਣੀ ਗੁਰਦੁਆਰਾ ਕਮੇਟੀ ਅਤੇ ਅਕਾਲ ਤਖਤ ਸਾਹਿਬ ਵਲੋਂ ਹੀ ਹੱਲ ਕੀਤਾ ਜਾ ਸਕਦਾ । ਇਸ ਮੌਕੇ ਜਥੇ. ਉਦੈ ਸਿੰਘ ਲੋਗੋਵਾਲ, ਬਾਬਾ ਬਲਵਿੰੰਦਰ ਸਿੰਘ ਛੰਨਾ, ਮੁੱਖ ਪ੍ਰਚਾਰਕ ਨਿਰਮਲ ਸਿੰਘ ਧੂਰਕੋਟ, ਭਾਈ ਅਜੀਤ ਸਿੰਘ ਅਨੰਦਪੁਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਸ਼ੇਰੋਂ, ਭਾਈ ਹਰਪ੍ਰੀਤ ਸਿੰਘ ਦੋਦੜਾ, ਭਾਈ ਜਗਦੇਵ ਸਿੰਘ ਕਣਕਵਾਲ, ਭਾਈ ਜਗਸੀਰ ਸਿੰਘ ਲੱਡਾ, ਭਾਈ ਬਚਿੱਤਰ ਸਿੰਘ ਸੇਖਾ ਅਤੇ ਭਾਈ ਰਾਜਵਿੰਦਰ ਸਿੰਘ ਰਾਜੂ ਆਦਿ ਸਿੱਖ ਆਗੂ ਹਾਜ਼ਰ ਸਨ।

Comments are closed.

COMING SOON .....


Scroll To Top
11