Sunday , 19 November 2017
Breaking News
You are here: Home » PUNJAB NEWS » ਸ਼੍ਰੋਮਣੀ ਕਮੇਟੀ ਧਰਮੀ ਫੌਜੀਆਂ ਦੀ ਸਹਾਇਤਾ ਲਈ ਵਚਨਬੱਧ

ਸ਼੍ਰੋਮਣੀ ਕਮੇਟੀ ਧਰਮੀ ਫੌਜੀਆਂ ਦੀ ਸਹਾਇਤਾ ਲਈ ਵਚਨਬੱਧ

ਧਰਮੀ ਫੌਜੀਆਂ ਦੀ ਯਾਦਗਾਰ ਬਣਾਉਣ ਲਈ ਸਲਾਹ ਮਸ਼ਵਰਾ ਜਾਰੀ : ਪ੍ਰੋ. ਬਡੂੰਗਰ

ਅੰਮ੍ਰਿਤਸਰ, 13 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਥੋਂ ਜਾਰੀ ਇੱਕ ਬਿਆਨ ਵਿਚ ਕਿਹਾ ਕਿ ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਰੋਸ ਵਜੋਂ ਆਪਣੀਆਂ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਦੀ ਹਰ ਤਰ੍ਹਾਂ ਸਹਾਇਤਾ ਅਤੇ ਮਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਧਰਮੀ ਫੌਜੀਆਂ ਨੂੰ ਨੌਕਰੀਆਂ ਅਤੇ ਸਹਾਇਤਾ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀਆਂ ਗਈਆਂ ਨੌਕਰੀਆਂ ਦੀ ਗਿਣਤੀ 100 ਤੋਂ ਜ਼ਿਆਦਾ ਹੈ। ਪਰ ਕੁਝ ਲੋਕਾਂ ਵੱਲੋਂ ਮਿਲੀਆਂ ਸਹੂਲਤਾਂ ਤੇ ਸਹਾਇਤਾ ਨੂੰ ਦਰਕਿਨਾਰ ਕਰਕੇ ਕੀਤੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ। ਪ੍ਰੋ: ਬਡੂੰਗਰ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਯਤਨ ਕੀਤਾ ਹੈ ਕਿ ਕੌਮ ਦੀ ਖਾਤਰ ਸੰਘਰਸ਼ ਕਰਨ ਵਾਲੇ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਧਰਮੀ ਫੌਜੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਅਤੇ ਦਿੱਤੀ ਗਈ ਸਹਿਮਤੀ ਅਨੁਸਾਰ ਧਰਮੀ ਫੌਜੀਆਂ ਦੇ ਬੱਚਿਆਂ ਨੂੰ ਅੱਗੇ ਤੋਂ ਸ਼੍ਰੋਮਣੀ ਕਮੇਟੀ ਵਿਚ ਨੌਕਰੀ ਲਈ ਆਰਜੀ ਦੀ ਥਾਂ ਬਿਲਮੁਕਤਾ ਤੌਰ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ, ਜਿਸਨੂੰ ਹੋਣ ਵਾਲੇ ਇਜਲਾਸ ਵਿਚ ਪ੍ਰਵਾਨਗੀ ਦੇ ਕੇ ਪੱਕੇ ਤੌਰ ‘ਤੇ ਲਾਗੂ ਕਰ ਦਿੱਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਵਿਖੇ ਧਰਮੀ ਫੌਜੀਆਂ ਦੀ ਯਾਦਗਾਰ ਬਣਾਉਣ ਦਾ ਵੀ ਫੈਸਲਾ ਕੀਤਾ ਜਾ ਚੁੱਕਾ ਹੈ। ਇਸ ਕਾਰਜ ਲਈ ਧਰਮੀ ਫੌਜੀਆਂ ਨਾਲ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ। ਪ੍ਰੋ: ਬਡੂੰਗਰ ਨੇ ਅੱਗੇ ਕਿਹਾ ਕਿ ਸਮੁੱਚੇ ਧਰਮੀ ਫੌਜੀਆਂ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਕਰ ਕੇ ਸਨਮਾਨਿਤ ਕਰਨ ਲਈ ਵੀ ਯਤਨ ਜਾਰੀ ਹਨ ਅਤੇ ਇਸ ਸਬੰਧ ਵਿਚ ਧਰਮੀ ਫੌਜੀਆਂ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਦਿੱਤੇ ਗਏ ਸੁਝਾਅ ਅਨੁਸਾਰ ਸਬੰਧਤਾਂ ਦੀ ਜਾਣਕਾਰੀ ਇਕੱਤਰ ਕਰਨ ਲਈ ਫਾਰਮ ਵੰਡੇ ਗਏ ਸਨ, ਜੋ ਅਜੇ ਤੀਕ ਦਫਤਰ ਵਿਖੇ ਵਪਾਸ ਪ੍ਰਾਪਤ ਨਹੀਂ ਹੋਏ।

Comments are closed.

COMING SOON .....
Scroll To Top
11