Sunday , 31 May 2020
Breaking News
You are here: Home » Religion » ਸ਼੍ਰੋਮਣੀ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ

ਸ਼੍ਰੋਮਣੀ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ

ਸਮਾਗਮਾਂ ਦੇ ਪਹਿਲੇ ਦਿਨ 550 ਰਬਾਬੀ ਕੀਰਤਨਕਾਰਾਂ ਦੇ ਨਗਰ ਕੀਰਤਨ ਤੇ ਕੀਰਤਨ ਦਰਬਾਰ ਨੇ ਸਿਰਜਿਆ ਅਲੌਕਿਕ ਵਾਤਾਵਾਰਨ

ਸੁਲਤਾਨਪੁਰ ਲੋਧੀ, 1 ਨਵੰਬਰ- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਗਏ ਸਮਾਗਮਾਂ ਦੀ ਆਰੰਭਤਾ ਅੱਜ ਸੁਲਤਾਨਪੁਰ ਲੋਧੀ ਦੀ ਪਾਵਨ ਧਰਤੀ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਹੋ ਗਈ ਹੈ। ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭ ਹੋਏ ਇਹ ਸਮਾਗਮ 13 ਨਵੰਬਰ ਤੱਕ ਲਗਾਤਾਰ ਸੁਲਤਾਨਪੁਰ ਲੋਧੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਜਾਰੀ ਰਹਿਣਗੇ। ਇਸ ਤਹਿਤ 12 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦਾ ਮੁੱਖ ਸਮਾਗਮ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ। ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੀ ਆਰੰਭਤਾ ਸਮੇਂ ਸੁਲਤਾਨਪੁਰ ਲੋਧੀ ਨੇੜਲੇ ਇਤਿਹਾਸਕ ਗੁਰਦੁਆਰਾ ਰਬਾਬਸਰ ਸਾਹਿਬ ਭਰੋਆਣਾ ਤੋਂ 550 ਰਬਾਬੀ ਕੀਰਤਨੀਆਂ ਦਾ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਜਾ ਕੇ ਸਮਾਪਤ ਹੋਇਆ। ਇਨ੍ਹਾਂ ਰਬਾਬੀ ਕੀਰਤਨੀਆਂ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਗੁਰਮਤਿ ਦੇ ਨਿਰਧਾਰਤ ਤੰਤੀ ਸਾਜਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਇਲਾਹੀ ਬਾਣੀ ਦਾ ਨਿਰਧਾਰਤ ਵੱਖ-ਵੱਖ ਰਾਗਾਂ ਅਨੁਸਾਰ ਕੀਰਤਨ ਕਰਕੇ ਵਾਤਾਵਰਨ ਨੂੰ ਵਿਸਮਾਦੀ ਰੰਗ ‘ਚ ਰੰਗ ਦਿੱਤਾ ਗਿਆ। ਨਗਰ ਕੀਰਤਨ ‘ਚ ਸ਼ਮੂਲੀਅਤ ਕਰਨ ਵਾਲੇ ਵਿਦਿਆਰਥੀਆਂ ਵਿਚ ਗੁਰਸ਼ਬਦ ਨਾਦ ਕੇਂਦਰ ਚੰਡੀਗੜ੍ਹ, ਫ਼ਤਹਿਗੜ੍ਹ ਪੰਜਤੂਰ, ਲੁਧਿਆਣਾ, ਬਠਿੰਡਾ, ਹਰੀਕੇ ਪੱਤਣ, ਫਗਵਾੜਾ, ਸੰਤ ਬਾਬਾ ਸੁੱਚਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਜੰਡਿਆਲਾ ਗੁਰੂ ਅਤੇ ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿਦਿਆਰਥੀ ਵੀ ਸ਼ਾਮਲ ਸਨ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਤੋਂ ਇਲਾਵਾ ਡਾ. ਬੀਬੀ ਉਪਿੰਦਰਜੀਤ ਕੌਰ, ਸ. ਸ਼ਿੰਗਾਰਾ ਸਿੰਘ ਲੋਹੀਆਂ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਕੁਲਵੰਤ ਸਿੰਘ ਮੰਨਣ, ਭਾਈ ਰਾਮ ਸਿੰਘ, ਸ. ਰਣਜੀਤ ਸਿੰਘ ਕਾਹਲੋਂ, ਸ. ਸਰਵਣ ਸਿੰਘ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਬਾਬਾ ਗੁਰਨਾਮ ਸਿੰਘ, ਬਾਬਾ ਅਵਤਾਰ ਸਿੰਘ, ਪ੍ਰਿੰ. ਸੁਖਵੰਤ ਸਿੰਘ, ਸ. ਪਰਮਪਾਲ ਸਿੰਘ, ਇੰਜੀ. ਸਵਰਨ ਸਿੰਘ, ਬਾਬਾ ਹਰਜੀਤ ਸਿੰਘ ਬੜੂ ਸਾਹਿਬ, ਗਿਆਨੀ ਸੁਰਜੀਤ ਸਿੰਘ ਸਭਰਾ, ਭਾਈ ਹਰਜੀਤ ਸਿੰਘ ਅਤੇ ਭਾਈ ਗੁਰਮੁਖ ਸਿੰਘ ਆਦਿ ਵੀ ਹਾਜ਼ਰ ਸਨ।

Comments are closed.

COMING SOON .....


Scroll To Top
11