Thursday , 27 June 2019
Breaking News
You are here: Home » Religion » ਸ਼੍ਰੋਮਣੀ ਕਮੇਟੀ ਸ਼ਿਲਾਂਗ ਦੇ ਸਿੱਖਾਂ ਦੀ ਹਰ ਸੰਭਵ ਸਹਾਇਤਾ ਕਰੇਗੀ : ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਸ਼ਿਲਾਂਗ ਦੇ ਸਿੱਖਾਂ ਦੀ ਹਰ ਸੰਭਵ ਸਹਾਇਤਾ ਕਰੇਗੀ : ਭਾਈ ਲੌਂਗੋਵਾਲ

ਅੰਮ੍ਰਿਤਸਰ- ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਵੱਸਦੇ ਸਿੱਖਾਂ ਦੀ ਹਰ ਸੰਭਵ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਚਨਬੱਧ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਿਲਾਂਗ ਭੇਜੇ ਗਏ ਵਫਦ ਦੀਆਂ ਸਿਫਾਰਸ਼ਾਂ ਨੂੰ ਅਮਲ ਵਿਚ ਲਿਆਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇੱਕ ਬਿਆਨ ਰਾਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਿਲਾਂਗ ਦੀ ਘਟਨਾ ਤੋਂ ਤੁਰੰਤ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਉਚ ਪੱਧਰੀ ਵਫਦ ਸ਼ਿਲਾਂਗ ਭੇਜਿਆ ਗਿਆ ਸੀ ਜਿਸ ਨੇ ਵਾਪਸ ਆ ਕੇ ਉਨ੍ਹਾਂ ਨੂੰ ਉਥੋਂ ਦੇ ਹਾਲਤ ਬਾਰੇ ਜ਼ੁਬਾਨੀ ਜਾਣਕਾਰੀ ਦਿੱਤੀ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਫਦ ਮੈਂਬਰਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ. ਹਰਪਾਲ ਸਿੰਘ ਜੱਲ੍ਹਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਕੁਲਵੰਤ ਸਿੰਘ ਮੰਨਣ ਅਤੇ ਸ. ਬਿਜੈ ਸਿੰਘ ਨੇ ਜਿਥੇ ਮੇਘਾਲਿਆ ਦੇ ਮੁੱਖ ਮਤਰੀ, ਗ੍ਰਹਿ ਮੰਤਰੀ, ਜਿਲ੍ਹਾ ਮੈਜਿਸਟਰੇਟ ਅਤੇ ਸਥਾਨਕ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਨਾਲ ਮੁਲਾਕਤਾਂ ਕਰ ਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ, ਉਥੇ ਹੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਪਹੁੰਚ ਕਰ ਕੇ ਸੰਗਤਾਂ ਨਾਲ ਵੀ ਵਿਚਾਰਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਫਦ ਦੀ ਪਹੁੰਚ ਕਾਰਨ ਉਥੋਂ ਦੇ ਸਿੱਖਾਂ ਦਾ ਮਨੋਬਲ ਵਧਿਆ ਹੈ ਅਤੇ ਸ਼੍ਰੋਮਣੀ ਕਮੇਟੀ ਹਮੇਸ਼ਾਂ ਉਥੋਂ ਦੇ ਸਿੱਖਾਂ ਦੀ ਮਦਦ ਲਈ ਇਸੇ ਤਰ੍ਹਾਂ ਤਤਪਰ ਰਹੇਗੀ। ਭਾਈ ਲੌਂਗੋਵਾਲ ਨੇ ਦੱਸਿਆ ਕਿ ਵਢਦ ਮੈਂਬਰਾਂ ਵੱਲੋਂ ਕੀਤੇ ਗਏ ਹਰ ਐਲਾਨ ਨੂੰ ਅਮਲ ਵਿਚ ਲਿਆਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ ਅਤੇ ਜਲਦੀ ਹੀ ਇੱਕ ਹੋਰ ਵਫਦ ਭੇਜ ਕੇ ਐਲਾਨ ਕੀਤੀ ਗਈ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਵਿਸਥਾਰ ਦਿੰਦਿਆਂ ਦੱਸਿਆ ਕਿ ਵਫਦ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਗੁਰਦੁਆਰਾ ਗੁਰੂ ਨਾਨਕ ਦਰਬਾਰ ਬੜਾ ਬਜਾਰ ਸ਼ਿਲਾਂਗ ਲਈ 10 ਲੱਖ ਰੁਪਏ ਦੀ ਸਹਾਇਤਾ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਗੁਰਦੁਆਰਾ ਸਾਹਿਬ ਲਈ ਪਹਿਲਾਂ ਵੀ 25 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਇਸ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਕੰਮ ਮੁਕੰਮਲ ਕਰਨ ਲਈ 10 ਲੱਖ ਦੀ ਰਾਸ਼ੀ ਹੋਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗੁਰਦੁਆਰਾ ਸਿੰਘ ਸਭਾ ਗੋਰਾ ਲਾਈਨ ਲਈ ਵੀ ਇੱਕ ਲੱਖ ਰੁਪਏ ਦੀ ਰਾਸ਼ੀ ਦੇ ਨਾਲ ਹਰਮੋਨੀਅਮ ਤੇ ਤਬਲਿਆਂ ਦੇ ਸੈਟ ਦਿੱਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਸ਼ਿਲਾਂਗ ਵਿਚ ਸਥਿਤ ਤਿੰਨ ਗੁਰਦੁਆਰਾ ਸਾਹਿਬਾਨ ਨੂੰ ਲਾਇਬ੍ਰੇਰੀ ਲਈ ਧਾਰਮਿਕ ਪੁਸਤਕਾਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹਮਲਾਕਾਰੀਆਂ ਵੱਲੋਂ ਪੰਜਾਬੀ ਕਲੋਨੀ ਵਿਚ ਸਾੜੇ ਗਏ ਸਿੱਖਾਂ ਦੇ ਇੱਕ ਘਰ ਦੀ ਮੁਰੰਮਤ ਲਈ ਵੀ ਦੋ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਭਾਈ ਲੌਂਗੋਵਾਲ ਨੇ ਇਹ ਵੀ ਦੱਸਿਆ ਕਿ ਜਿਨ੍ਹਾਂ ਸਿੱਖ ਲੜਕੀਆਂ ਨੇ ਆਪਣੀ ਅਣਖ ਇੱਜਤ ਲਈ ਬੀਰਤਾ ਦਿਖਾਈ ਉਨ੍ਹਾਂ ਨੂੰ ਵੀ 21-21 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸੇ ਦੌਰਾਨ ਵਫਦ ਨਾਲ ਗਏ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ ਨੇ ਕਿਹਾ ਕਿ ਉਥੇ ਦੇ ਸਿੱਖ ਚੜ੍ਹਦੀ ਕਲਾ ਵਿਚ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਸਾਰ ਲਏ ਜਾਣ ਕਾਰਨ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ’ਤੇ ਮਾਣ ਮਹਿਸੂਸ ਕਰ ਰਹੇ ਸਨ।

Comments are closed.

COMING SOON .....


Scroll To Top
11