Friday , 20 April 2018
Breaking News
You are here: Home » PUNJAB NEWS » ਸ਼੍ਰੋਮਣੀ ਕਮੇਟੀ ਹਰਿਆਣਾ ਸਥਿਤ ਮੀਰੀ-ਪੀਰੀ ਮੈਡੀਕਲ ਕਾਲਜ ਦੇ ਵਿਕਾਸ ਲਈ ਵਚਨਬੱਧ : ਪ੍ਰੋ. ਬਡੂੰਗਰ

ਸ਼੍ਰੋਮਣੀ ਕਮੇਟੀ ਹਰਿਆਣਾ ਸਥਿਤ ਮੀਰੀ-ਪੀਰੀ ਮੈਡੀਕਲ ਕਾਲਜ ਦੇ ਵਿਕਾਸ ਲਈ ਵਚਨਬੱਧ : ਪ੍ਰੋ. ਬਡੂੰਗਰ

ਜਲਦੀ ਹੀ ਸੀਟੀ ਸਕੈਨ ਅਤੇ ਡਾਇਲਸਸ ਮਸ਼ੀਨਾਂ ਲਗਾਈਆਂ ਜਾਣਗੀਆਂ

image ਅੰਮ੍ਰਿਤਸਰ, 28 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਾਹਬਾਦ ਮਾਰਕੰਡਾ (ਹਰਿਆਣਾ) ਵਿਖੇ ਚੱਲਦੇ ਮੀਰੀ-ਪੀਰੀ ਮੈਡੀਕਲ ਕਾਲਜ ਵਿਚ ਬਿਹਤਰ ਸਿਹਤ ਸਹੂਲਤਾਂ ਅਤੇ ਉਚ-ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਸ ਤਹਿਤ ਕਾਲਜ ਵਿਖੇ ਲੋੜੀਂਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੀਰੀ-ਪੀਰੀ ਮੈਡੀਕਲ ਕਾਲਜ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੇ ਗਏ ਦੌਰੇ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਰਾਜ ਦੇ ਲੋਕਾਂ ਲਈ ਹਸਪਤਾਲ ਵਿਖੇ ਜਲਦੀ ਹੀ ਸੀਟੀ ਸਕੈਨ ਅਤੇ ਡਾਇਲਸਸ ਮਸ਼ੀਨਾਂ ਵੀ ਲਗਾਈਆਂ ਜਾਣਗੀਆਂ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਹਸਪਤਾਲ ਵਿਖੇ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਜਿਸ ’ਤੇ ਮਰੀਜ਼ਾਂ ਨੇ ਮਿਲ ਰਹੀਆਂ ਸਿਹਤ ਸਹੂਲਤਾਂ ਪ੍ਰਤੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਕਰਨਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਤਜਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਭਗਵੰਤ ਸਿੰਘ ਧੰਗੇੜਾ ਅਤੇ ਮੈਡੀਕਲ ਕਾਲਜ ਦਾ ਸਟਾਫ਼ ਹਾਜ਼ਰ ਸੀ।

Comments are closed.

COMING SOON .....
Scroll To Top
11