Sunday , 19 January 2020
Breaking News
You are here: Home » BUSINESS NEWS » ਸਮਾਰਟ ਰਾਸ਼ਨ ਕਾਰਡ ਬਣਾਉਣ ਸਬੰਧੀ ਪ੍ਰੀਕ੍ਰਿਆ ਸ਼ੁਰੂ : ਭਾਰਤ ਭੂਸ਼ਣ ਆਸ਼ੂ

ਸਮਾਰਟ ਰਾਸ਼ਨ ਕਾਰਡ ਬਣਾਉਣ ਸਬੰਧੀ ਪ੍ਰੀਕ੍ਰਿਆ ਸ਼ੁਰੂ : ਭਾਰਤ ਭੂਸ਼ਣ ਆਸ਼ੂ

ਚੰਡੀਗੜ, 7 ਜਨਵਰੀ- ਪੰਜਾਬ ਸਰਕਾਰ ਵਲੋਂ ਆਪਣੇ ਮੈਨੀਫੇਸਟੋ ਅਧੀਨ ਚਿਪ ਵਾਲਾ ਰਾਸਨ ਕਾਰਡ ਬਣਾਕੇ ਦੇਣ ਦੀ ਯੋਜਨਾ ਅਧੀਨ ਰਾਜ ਵਿੱਚ ਯੋਗ ਲਾਭਪਾਤਰੀਆਂ ਦੇ ਸਮਾਰਟ ਰਾਸਨ ਕਾਰਡ (ਚਿਪ ਵਾਲਾ) ਬਣਾਉਣ ਸਬੰਧੀ ਟੈਂਡਰ ਪ੍ਰੀਕ੍ਰਿਆ ਸੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਅੱਜ ਇਥੇ ਅਨਾਜ ਭਵਨ ਵਿਖੇ ਖੁਰਾਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਪੰਜਾਬ ਵੱਲੋਂ ਗਠਿਤ ਮੰਤਰੀਆਂ ਦੇ ਸਲਾਹਕਾਰ ਗਰੁੱਪ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਭਰਤ ਭੂਸ਼ਨ ਆਸ਼ੂ ਕੈਬਨਿਟ ਮੰਤਰੀ ਖੁਰਾਕ ਅਤੇ ਸਿਵਲ ਸਪਲਾਈ ਵਲੋਂ ਦਿੱਤੀ ਗਈ। ਮੀਟਿੰਗ ਵਿੱਚ ਕੈਬਨਿਟ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ਼੍ਰੀਮਤੀ ਅਰੁਣਾ ਚੋਧਰੀ, ਸ਼੍ਰੀ ਸੁੰਦਰ ਸ਼ਾਮ ਅਰੋੜਾ ਤੋਂ ਇਲਾਵਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ,ਰਜਿੰਦਰ ਸਿੰਘ, ਮਦਨ ਲਾਲਾ ਜਲਾਲਪੁਰ, ਕੁਲਬੀਰ ਸਿੰਘ ਜ਼ੀਰਾ, ਸਪੈਸ਼ਲ ਇਨਵਾਈਟੀ ਕੈਪਟਨ ਸੰਦੀਪ ਸੰਧੂ, ਪ੍ਰਮੁਖ ਸਕੱਤਰ ਕੇ.ਏ.ਪੀ ਸਿਨਾਂ ਖੁਰਾਕ ਤੇ ਸਿਵਲ ਸਪਲਾਈ, ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵਾ ਪ੍ਰਮੁੱਖ ਸਕੱਤਰ ਮਹਿਲਾ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ, ਸ਼੍ਰੀਮਤੀ ਅਨਨਿੰਦਤਾ ਮਿੱਤਰਾ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਹਜਾਰ ਸਨ ਸ਼੍ਰੀ ਆਸ਼ੂ ਨੇ ਇਸ ਮੌਕੇ ਸਲਾਹਕਾਰ ਗਰੁਪ ਨੂੰ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵਲੋਂ ਚੋਣ ਵਾਇਦੇ ਅਨੁਸਾਰ ਰਾਸ਼ਨ ਦੇ ਨਾਲ ਨਾਲ ਚਾਹ ਪੱਤੀ ਅਤੇ ਖੰਡ ਦੀ ਵੰਡ ਜਲਦ ਹੀ ਈ-ਪੌਸ ਮਸੀਨਾ ਰਾਹੀ ਹੀ ਕੀਤੀ ਜਾਵੇਗੀ । ਉਨਾਂ ਕਿਹਾ ਕਿ ਚਿਪ ਵਾਲੇ ਸਮਾਰਟ ਰਾਸਨ ਕਾਰਡ ਨਾਲ ਲਾਭਪਾਤਰੀ ਵਲੋਂ ਪਿਛਲੇ ਵੰਡ ਅਰਸਿਆਂ ਦੌਰਾਨ ਲਏ ਗਏ ਰਾਸਨ ਦਾ ਵੇਰਵਾ ਕਦੇਂ ਵੀ ਈ-ਪੌਸ ਸਮੀਨ ਵਿੱਚ ਸਵਾਈਪ ਕਰਨ ਨਾਲ ਪ੍ਰਾਪਤ ਕਰ ਸਕਦਾ ਹੈ।ਇਸ ਦੇ ਨਾਲ ਹੀ ਪੋਰਟੇਬਿਲਟੀ ਫੈਸਿਲਟੀ ਤਹਿਤ ਇਸ ਸਮਾਰਟ ਕਾਰਡ ਰਾਹੀ ਉਹ ਪੰਜਾਬ ਦੇ ਕਿਸੇ ਵੀ ਜ਼ਿਲੇ ਤੋਂ ਆਪਣਾ ਰਾਸਨ ਲੈ ਸਕਦਾ ਹੈ। ਸ਼੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਰਾਸਟਰੀ ਸੁਰਖਿਆ ਐਕਟ, 2013 ਅਧੀਨ ਚਲਾਈ ਜਾ ਰਹੀ ਸਮਾਰਟ ਰਾਸਨ ਕਾਰਡ ਸਕੀਮ ਅਧੀਨ ਵੰਡ ਅਰਸਾ ਅਕਤੂਬਰ, 2019 ਤੋਂ ਮਾਰਚ, 2020 ਦੌਰਾਨ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਵੰਡ 15 ਜਨਵਰੀ, 2020 ਤੋਂ ਸੁਰੂ ਕਰ ਦਿੱਤੀ ਜਾਵੇਗੀ।

Comments are closed.

COMING SOON .....


Scroll To Top
11