Thursday , 27 June 2019
Breaking News
You are here: Home » HEALTH » ਸਰਕਾਰੀ ਹਸਪਤਾਲਾਂ ‘ਚ ਮੁਫ਼ਤ ਦਵਾਈਆਂ ਦੇਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਬਲਬੀਰ ਸਿੰਘ ਸਿੱਧੂ

ਸਰਕਾਰੀ ਹਸਪਤਾਲਾਂ ‘ਚ ਮੁਫ਼ਤ ਦਵਾਈਆਂ ਦੇਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 11 ਜੂਨ (ਪੰਜਾਬ ਟਾਇਮਜ਼ ਬਿਊਰੋ)- ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਰ ਕਿਸਮ ਦੀਆਂ ਮੁਫ਼ਤ ਦਵਾਈਆਂ ਦੀ ਢੁਕਵੀਂ ਉਪਲੱਬਤਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਜ਼ਰੂਰੀ ਦਵਾਈਆਂ ਲੈਣ ਲਈ ਭੱਜ ਦੌੜ ਨਾ ਕਰਨੀ ਪਵੇ ਤੇ ਉਹਨਾਂ ਨੂੰ ਪ੍ਰਾਈਵੇਟ ਡਰੱਗ ਸਟੋਰਾਂ ਤੋਂ ਦਵਾਈਆਂ ਖਰੀਦਣ ਲਈ ਪੈਸੇ ਨਾ ਖਰਚਣੇ ਪੈਣ। ਮਿਆਰੀ ਦਵਾਈਆਂ ਅਤੇ ਇਲਾਜ ਮੁਹੱਈਆ ਕਰਵਾਉਣ ਵਿੱਚ ਕਿਸੇ ਵੀ ਤਰਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਮੇਰਾ ਮੁੱਖ ਏਜੰਡਾ ਹੈ ਕਿ ਸੂਬੇ ਦੇ ਵਸਨੀਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਕਤ ਪ੍ਰਗਟਾਵਾ ਸ. ਬਲਬੀਰ ਸਿੰਘ ਸਿੱਧੂ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਸਿਹਤ ਵਿਭਾਗ ਦੇ ਸਾਰੇ ਵਿੰਗਾਂ ਦੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਮੰਤਰੀ ਨੇ ਕਿਹਾ, ”ਮਾਨਸੂਨ ਆਉਣ ਵਾਲਾ ਹੈ, ਇਸ ਲਈ ਮੈਂ ਸਮੂਹ ਉੱਚ ਅਧਿਕਾਰੀਆਂ ਨੂੰ ਬੇਨਤੀ ਕਰਦਾ ਹਾਂ ਕਿ ਸੂਬੇ ਦੇ ਵਸਨੀਕਾਂ ਨੂੰ ਸਮਰਪਿਤ ਭਾਵਨਾ ਨਾਲ ਸੇਵਾਵਾਂ ਦੇਣ ਲਈ ਤਿਆਰ ਰਹਿਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ।

Comments are closed.

COMING SOON .....


Scroll To Top
11