Saturday , 30 May 2020
Breaking News
You are here: Home » PUNJAB NEWS » ਸਰਬ ਪਾਰਟੀ ਬੈਠਕ ‘ਚ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ‘ਤੇ ਮਨਾਉਣ ਦਾ ਸੰਕਲਪ

ਸਰਬ ਪਾਰਟੀ ਬੈਠਕ ‘ਚ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ‘ਤੇ ਮਨਾਉਣ ਦਾ ਸੰਕਲਪ

ਸੁਲਤਾਨਪੁਰ ਲੋਧੀ ਸਮਾਗਮਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੱਦਾ ਦੇਵਾਂਗੇ : ਕੈਪਟਨ

ਚੰਡੀਗੜ੍ਹ, 1 ਨਵੰਬਰ— ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਿਲ ਹੋ ਕੇ ਇਸ ਨੂੰ ਸਾਂਝੇ ਰੂਪ ਵਿੱਚ ਮਨਾਉਣ ਦਾ ਸੰਕਲਪ ਲਿਆ। ਮੀਟਿੰਗ ਦੌਰਾਨ ਇਸ ਗੱਲ ‘ਤੇ ਵੀ ਅਫ਼ਸੋਸ ਜ਼ਾਹਰ ਕੀਤਾ ਗਿਆ ਕਿ ਕੁਝ ਸਿਆਸੀ ਪਾਰਟੀਆਂ ਨੇ ਆਪਣੇ ਸੌੜੇ ਹਿੱਤਾਂ ਲਈ ਇਸ ਪਵਿੱਤਰ ਮੌਕੇ ‘ਤੇ ਬਰਾਬਰ ਸਮਾਗਮ ਰੱਖਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਵਿਸ਼ਵ ਭਰ ਵਿੱਚ ਸਿੱਖ ਭਾਈਚਾਰੇ ‘ਚ ਗਲਤ ਸੰਦੇਸ਼ ਜਾ ਰਿਹਾ ਹੈ। ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਸੂਬਾ ਸਰਕਾਰ 12 ਨਵੰਬਰ ਨੂੰ ਕਰਵਾਏ ਜਾ ਰਹੇ ਸਮਾਗਮ ਲਈ ਪੰਜਾਬ ਅਤੇ ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਸੱਦਾ ਦੇਵੇਗੀ। ਇਸ ਸਮਾਗਮ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਸਾਰੀਆਂ ਤਕਰੀਰਾਂ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ ਦੇ ਪਸਾਰ ਤੱਕ ਹੀ ਮਹਿਦੂਦ ਹੋਣਗੀਆਂ। ਮੁੱਖ ਮੰਤਰੀ ਤੋਂ ਇਲਾਵਾ ਸੱਤਾਧਾਰੀ ਕਾਂਗਰਸ ਦੇ ਨੁਮਾਇੰਿਦਆਂ ਵਜੋਂ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਸੁਨੀਲ ਜਾਖੜ ਸ਼ਾਮਿਲ ਹੋਏ। ਬਾਕੀ ਸਿਆਸੀ ਸ਼ਖਸੀਅਤਾਂ ਵਿੱਚ ਸ਼੍ਰੋਮਣੀ ਅਕਾਲੀ ਦਲ 1920 ਦੇ ਹਰਬੰਸ ਸਿੰਘ ਕੰਧੋਲਾ, ਸੀ.ਪੀ.ਆਈ. ਦੇ ਭੁਪਿੰਦਰ ਸਾਂਭਰ ਤੇ ਹਰਦੇਵ ਅਰਸ਼ੀ, ਸੀ.ਪੀ.ਆਈ. (ਐਮ) ਦੇ ਗੁਰਪਰਮਜੀਤ ਕੌਰ ਤੱਗੜ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੇਵਾ ਸਿੰਘ ਸੇਖਵਾਂ, ਸੰਤ ਸਮਾਜ ਦੇ ਬਾਬਾ ਸਰਬਜੋਤ ਸਿੰਘ ਬੇਦੀ, ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ, ਆਮ ਆਦਮੀ ਪਾਰਟੀ ਦੇ ਮਨਜੀਤ ਸਿੰਘ ਬਿਲਾਸਪੁਰ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਮੀਟਿੰਗ ਵਿੱਚ ਸ਼ਾਮਿਲ ਸਨ।

Comments are closed.

COMING SOON .....


Scroll To Top
11