Sunday , 19 November 2017
Breaking News
You are here: Home » PUNJAB NEWS » ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ

ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ

ਸਿੱਖ ਕੌਮ ਦਾ ਸਮੁੱਚਾ ਇਤਿਹਾਸ ਹੀ ਕੁਰਬਾਨੀਆਂ ਦੀ ਵਿਲੱਖਣ ਗਾਥਾ ਹੈ-ਗਿਆਨੀ ਹਰਪ੍ਰੀਤ ਸਿੰਘ

ਫ਼ਿਰੋਜ਼ਪੁਰ, 12 ਸਤੰਬਰ (ਮਨੋਹਰ ਲਾਲ, ਰਾਕੇਸ਼ ਕਪੂਰ)-ਸਾਰਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਸੰਬੰਧਤ ਇਤਿਹਾਸਕ ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ ਬਜੀਦਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ, ਉਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਾਂ ਦਾ ਸਮੁੱਚਾ ਇਤਿਹਾਸ ਕੁਰਬਾਨੀਆਂ ਦੀ ਵਿਲੱਖਣ ਗਾਥਾ ਹੈ। ਉਨ੍ਹਾਂ ਆਖਿਆ ਕਿ ਆਪਣੇ ਇਸ ਸ਼ਾਨਾਮੱਤੇ ਇਤਿਹਾਸ ਨੂੰ ਨੌਜੁਆਨ ਪੀੜ੍ਹੀ ਤਕ ਲੈ ਕੇ ਜਾਣਾ ਸਮੇਂ ਦੀ ਮੁੱਖ ਲੋੜ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀਆਂ ਦੀ ਯਾਦ ਵਿਚ ਕਰਵਾਏ ਗਏ ਸਮਾਗਮ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਨੌਜੁਆਨ ਪੀੜ੍ਹੀ ਨੂੰ ਆਪਣੇ ਵਿਰਸੇ ਬਾਰੇ ਜ਼ਰੂਰ ਪ੍ਰੇਰਨਾ ਮਿਲੇਗੀ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਗੁਰੂ ਸਾਹਿਬਾਨ ਤੋਂ ਦਿੜ੍ਹ ਇਰਾਦੇ ਅਤੇ ਹਿੰਮਤ ਦੀ ਗੁੜ੍ਹਤੀ ਪ੍ਰਾਪਤ ਕਰਕੇ ਸਿੱਖਾਂ ਨੇ ਸਮੇਂ ਸਮੇਂ ’ਤੇ ਹੱਕ, ਸੱਚ ਅਤੇ ਅਣਖ ਲਈ ਕਈ ਜੰਗਾਂ ਲੜ ਕੇ ਇਤਿਹਾਸ ਸਿਰਜਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਸ. ਸਤਪਾਲ ਸਿੰਘ ਤਲਵੰਡੀ, ਬੀਬੀ ਜੋਗਿੰਦਰ ਕੌਰ ਬਠਿੰਡਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਪ੍ਰੀਤਮ ਸਿੰਘ ਮਲਸੀਆਂ, ਸ. ਗੁਰਮੀਤ ਸਿੰਘ ਬੂਹ, ਸ. ਦਰਸ਼ਨ ਸਿੰਘ ਮੋਠਾਂਵਾਲਾ, ਸ. ਲਖਬੀਰ ਸਿੰਘ ਰਾਈਆਂ ਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਬੀਬੀ ਕਿਰਨਬੀਰ ਕੌਰ, ਸ. ਗੁਰਵਿੰਦਰ ਸਿੰਘ ਭੰਬਾ ਲੰਡਾ, ਬੀਬੀ ਜਸਵਿੰਦਰ ਕੌਰ ਜੀਰਾ, ਅਕਾਲੀ ਆਗੂ ਸ. ਜਨਮੇਜਾ ਸਿੰਘ ਸੇਖੋਂ, ਸ. ਹਰੀ ਸਿੰਘ ਜੀਰਾ, ਸ. ਜੋਗਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਕੇਵਲ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਕੁਲਵੰਤ ਸਿੰਘ ਮੈਨੇਜਰ ਗੁਰਦੁਆਰਾ ਜ਼ਾਮਨੀ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Comments are closed.

COMING SOON .....
Scroll To Top
11