Thursday , 19 July 2018
Breaking News
You are here: Home » NATIONAL NEWS » ਸਿਨੇਮਾ ਘਰਾਂ ’ਚ ਹੁਣ ਕੌਮੀ ਗੀਤ ਵਜਾਉਣਾ ਜ਼ਰੂਰੀ ਨਹੀਂ : ਸੁਪਰੀਮ ਕੋਰਟ ਦਾ ਆਦੇਸ਼

ਸਿਨੇਮਾ ਘਰਾਂ ’ਚ ਹੁਣ ਕੌਮੀ ਗੀਤ ਵਜਾਉਣਾ ਜ਼ਰੂਰੀ ਨਹੀਂ : ਸੁਪਰੀਮ ਕੋਰਟ ਦਾ ਆਦੇਸ਼

ਆਖ਼ਰੀ ਫ਼ੈਸਲਾ ਕੇਂਦਰ ਦੁਆਰਾ ਗਠਿਤ ਕਮੇਟੀ ਲਵੇਗੀ

ਨਵੀਂ ਦਿੱਲੀ, 9 ਜਨਵਰੀ- ਸੁਪਰੀਮ ਕੋਰਟ ਨੇ ਆਪਣੇ ਹੀ ਆਦੇਸ਼ ਨੂੰ ਪਲਟਦੇ ਹੋਏ ਸਿਨੇਮਾਘਰਾਂ ਵਿਚ ਫਿਲਮ ਦਿਖਾਏ ਜਾਣ ਤੋਂ ਪਹਿਲਾਂ ਰਾਸ਼ਟਰੀ ਗੀਤ ਵਜਾਉਣ ਦੀ ਜ਼ਰੂਰਤ ਨੂੰ ਖ਼ਤਮ ਕਰ ਦਿਤਾ ਹੈ।ਇਸ ਮੁਦੇ ’ਤੇ ਕੇਂਦਰ ਸਰਕਾਰ ਦਾ ਰੁਖ਼ ਬਦਲਣ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਅਦਾਲਤ ਵੀ ਆਪਣਾ ਫ਼ੈਸਲਾ ਪਲਟ ਸਕਦੀ ਹੈ। ਕੇਂਦਰ ਸਰਕਾਰ ਨੇ ਸੋਮਵਾਰ ਨੂੰ ਅਦਾਲਤ ਨੂੰ ਕਿਹਾ ਸੀ ਕਿ ਅਦਾਲਤ ਨੂੰ ਆਪਣੇ ਆਦੇਸ਼ ਵਿਚ ਬਦਲਾਅ ਕਰਨਾ ਚਾਹੀਦਾ ਹੈ।ਕੇਂਦਰ ਨੇ ਅਦਾਲਤ ਵਿਚ ਹਲਫ਼ਨਾਮਾ ਦਾਇਰ ਕਰਕੇ ਕਿਹਾ ਸੀ ਕਿ ਇਸ ਮੁਦੇ ‘ਤੇ ਇੰਟਰ ਮਿਨਿਸਟ੍ਰੀਅਲ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਕਿ ਉਹ ਨਵੀਂ ਗਾਈਡ ਲਾਈਨਸ ਤਿਆਰ ਕਰ ਸਕੇ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਸ ਮਾਮਲੇ ’ਤੇ ਸੁਣਵਾਈ ਕਰਦੇ ਹੋਏ ਸਰਕਾਰ ਦੇ ਹਲਫ਼ਨਾਮੇ ਨੂੰ ਸਵੀਕਾਰ ਕਰ ਲਿਆ।ਅਦਾਲਤ ਨੇ ਕਿਹਾ ਕਿ ਸਿਨੇਮਾਘਰਾਂ ਵਿਚ ਰਾਸ਼ਟਰੀ ਗੀਤ ਵਜਾਉਣ ਸਬੰਧੀ ਆਖ਼ਰੀ ਫ਼ੈਸਲਾ ਕੇਂਦਰ ਦੁਆਰਾ ਗਠਿਤ ਕਮੇਟੀ ਲਵੇਗੀ।ਸੁਪਰੀਮ ਕੋਰਟ ਨੇ ਨਾਲ ਹੀ ਕਿਹਾ ਕਿ ਕਮੇਟੀ ਨੂੰ ਸਾਰੇ ਪਹਿਲੂਆਂ ‘ਤੇ ਵਿਆਪਕ ਰੂਪ ਨਾਲ ਵਿਚਾਰ ਕਰਨਾ ਚਾਹੀਦਾ ਹੈ। ਇਸ ਫ਼ੈਸਲੇ ਤੋਂ ਬਾਅਦ ਫਿਲਮ ਤੋਂ ਪਹਿਲਾਂ ਰਾਸ਼ਟਰੀ ਗੀਤ ਵਜਾਉਣ ਜਾਂ ਨਾ ਵਜਾਉਣਾ ਸਿਨੇਮਾਘਰਾਂ ਦੇ ਮਾਲਕਾਂ ਦੀ ਮਰਜ਼ੀ ‘ਤੇ ਨਿਰਭਰ ਕਰੇਗਾ। ਅਦਾਲਤ ਨੇ ਕਿਹਾ ਕਿ ਸਿਨੇਮਾਘਰਾਂ ਵਿਚਰਾਸ਼ਟਰੀ ਗੀਤ ਦੌਰਾਨ ਖੜ੍ਹੇ ਹੋਣ ਨਾਲ ਅਪਾਹਿਜਾਂ ਨੂੰ ਛੋਟ ਮਿਲਦੀ ਰਹੇਗੀ।

Comments are closed.

COMING SOON .....
Scroll To Top
11